DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਸੈਸ਼ਨ ਜੱਜ ਨੇ ਹੜ੍ਹ ਪ੍ਰਭਾਵਿਤ ਪਿੰਡਾਂ ਦੀ ਸਾਰ ਲਈ  

  ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਲੋਂ ਮਿਲੇ ਦਿਸ਼ਾ ਨਿਰਦੇਸ਼ਾਂ ਦੇ ਚਲਦਿਆਂ ਅੱਜ ਜ਼ਿਲ੍ਹੇ ਦੀ ਨਿਆਂਇਕ ਅਧਿਕਾਰੀ ਵੀ ਹੜ੍ਹ ਪ੍ਰਭਾਵਿਤ ਪਿੰਡਾਂ ਦੀ ਸਾਰ ਲੈਣ ਲਈ ਪੁੱਜੇ ਹਨ। ਜ਼ਿਲ੍ਹਾ ਸੈਸ਼ਨ ਜੱਜ ਸ੍ਰੀ ਬਿਸ਼ਨ ਸਰੂਪ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੈਡਮ...
  • fb
  • twitter
  • whatsapp
  • whatsapp
Advertisement

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਲੋਂ ਮਿਲੇ ਦਿਸ਼ਾ ਨਿਰਦੇਸ਼ਾਂ ਦੇ ਚਲਦਿਆਂ ਅੱਜ ਜ਼ਿਲ੍ਹੇ ਦੀ ਨਿਆਂਇਕ ਅਧਿਕਾਰੀ ਵੀ ਹੜ੍ਹ ਪ੍ਰਭਾਵਿਤ ਪਿੰਡਾਂ ਦੀ ਸਾਰ ਲੈਣ ਲਈ ਪੁੱਜੇ ਹਨ। ਜ਼ਿਲ੍ਹਾ ਸੈਸ਼ਨ ਜੱਜ ਸ੍ਰੀ ਬਿਸ਼ਨ ਸਰੂਪ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੈਡਮ ਕਿਰਨ ਜੋਤੀ ਨੇ ਹਲਕੇ ਦੇ ਦਰਿਆ ਸੱਤਲੁਜ ਕਿਨਾਰੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ ਅਤੇ ਮੌਜੂਦਾ ਪ੍ਰਬੰਧਾਂ  ਦਾ ਜਾਇਜ਼ਾ ਲਿਆ।
ਇਸ ਮੌਕੇ ਤੇ ਉਪ ਮੰਡਲ ਸਿਵਲ ਅਧਿਕਾਰੀ ਹਿਤੇਸ਼ਵੀਰ ਗੁਪਤਾ, ਡੀਐੱਸਪੀ ਜਸਵਰਿੰਦਰ ਸਿੰਘ,ਡਰੇਨਜ ਵਿਭਾਗ ਦੇ ਐਕਸੀਅਨ ਜਗਸੀਰ ਸਿੰਘ,ਐਸਡੀਉ ਲਵਪ੍ਰੀਤ ਸਿੰਘ, ਥਾਣਾ ਮੁਖੀ ਗੁਰਮੇਲ ਸਿੰਘ, ਨਸ਼ਾ ਮੁਕਤੀ ਮੋਰਚੇ ਦੇ ਕੋਆਰਡੀਨੇਟਰ ਹਰਮਿੰਦਰ ਸਿੰਘ ਸੰਗਲਾ ਅਤੇ ਬਲਾਕ ਪ੍ਰਧਾਨ ਲਖਵਿੰਦਰ ਸਿੰਘ ਰੇੜ੍ਹਵਾਂ ਆਦਿ ਵੀ ਹਾਜਰ ਸਨ। ਪ੍ਰਭਾਵਿਤ ਪਿੰਡ ਸੈਦਪੁਰ ਜਲਾਲ ਵਿਖੇ ਜ਼ਿਲ੍ਹਾ ਸੈਸ਼ਨ ਜੱਜ ਸ੍ਰੀ ਬਿਸ਼ਨ ਸਰੂਪ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਸਤਲੁਜ ਦੀ ਮੌਜੂਦਾ ਸਥਿਤੀ ਨੂੰ ਦੇਖਦੇ ਹੋਏ ਸੁਰੱਖਿਅਤ ਥਾਵਾਂ ਉੱਤੇ ਚਲੇ ਜਾਣ।ਮੈਡਮ ਕਿਰਨ ਜੋਤੀ ਨੇ ਦੱਸਿਆ ਕਿ ਮਾਨਯੋਗ ਹਾਈਕੋਰਟ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਉਹ ਅੱਜ ਪ੍ਰਭਾਵਿਤ ਪਿੰਡਾਂ ਦਾ ਜਾਇਜ਼ਾ ਲੈਣ ਆਏ ਹਨ।
ਉਨ੍ਹਾਂ ਦੱਸਿਆ ਕਿ ਜੁਡੀਸ਼ਰੀ ਫੰਡ ਤਹਿਤ ਪ੍ਰਭਾਵਿਤ ਲੋਕਾਂ ਦੀ ਮਾਲੀ ਸਹਾਇਤਾ ਵੀ ਕੀਤੀ ਜਾਵੇਗੀ ਅਤੇ ਰਿਪੋਰਟ ਤਿਆਰ ਕਰਕੇ ਮਾਨਯੋਗ ਹਾਈ ਕੋਰਟ ਨੂੰ ਭੇਜੀ ਜਾਵੇਗੀ।
Advertisement
Advertisement
×