ਸੁਪਰੀਮ ਕੋਰਟ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਜੱਜ ਵੱਲੋਂ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ
ਸਰਵ ਉੱਚ ਅਦਾਲਤ ਸੁਪਰੀਮ ਕੋਰਟ ਵੱਲੋਂ ਮਿਲੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਜ਼ਿਲ੍ਹਾ ਨਿਆਇਕ ਅਧਿਕਾਰੀ ਸ੍ਰੀ ਇੰਨਸਾਨ ਵੱਲੋਂ ਧਰਮਕੋਟ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ। ਨਿਆਇਕ ਅਧਿਕਾਰੀ ਵੱਲੋਂ ਪ੍ਰਭਾਵਿਤ ਪਿੰਡਾਂ ਰੇੜ੍ਹਵਾਂ, ਸ਼ੇਰਪੁਰ ਤਾਇਬਾ ਅਤੇ ਸੈਦ ਜਲਾਲ ਵਿਖੇ ਪੁੱਜਕੇ ਹੜ੍ਹਾਂ ਵਿਚ...
Advertisement
ਸਰਵ ਉੱਚ ਅਦਾਲਤ ਸੁਪਰੀਮ ਕੋਰਟ ਵੱਲੋਂ ਮਿਲੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਜ਼ਿਲ੍ਹਾ ਨਿਆਇਕ ਅਧਿਕਾਰੀ ਸ੍ਰੀ ਇੰਨਸਾਨ ਵੱਲੋਂ ਧਰਮਕੋਟ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ। ਨਿਆਇਕ ਅਧਿਕਾਰੀ ਵੱਲੋਂ ਪ੍ਰਭਾਵਿਤ ਪਿੰਡਾਂ ਰੇੜ੍ਹਵਾਂ, ਸ਼ੇਰਪੁਰ ਤਾਇਬਾ ਅਤੇ ਸੈਦ ਜਲਾਲ ਵਿਖੇ ਪੁੱਜਕੇ ਹੜ੍ਹਾਂ ਵਿਚ ਘਿਰੇ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਨੂੰ ਸੁਣੀਆਂ।
ਇਸ ਮੌਕੇ ਉਨ੍ਹਾਂ ਦੱਸਿਆ ਕਿ ਪ੍ਰਭਾਵਿਤ ਪਿੰਡਾਂ ਨੂੰ ਪੀਣ ਵਾਲੇ ਪਾਣੀ, ਪਸ਼ੂਆਂ ਲਈ ਚਾਰਾ, ਖਾਣਾ ਅਤੇ ਸਿਹਤ ਸੇਵਾਵਾਂ ਦੀ ਤੁਰੰਤ ਜ਼ਰੂਰਤ ਹੈ। ਇਸ ਸਬੰਧੀ ਉਚ ਅਦਾਲਤ ਦੇ ਹੁਕਮਾਂ ਅਨੁਸਾਰ ਉਹ ਆਪਣੀ ਰਿਪੋਰਟ ਅੱਜ ਹੀ ਮਾਣਯੋਗ ਹਾਈਕੋਰਟ ਨੂੰ ਭੇਜ ਰਹੇ ਹਨ। ਉਨ੍ਹਾਂ ਦੱਸਿਆ ਕਿ ਹੜ੍ਹਾਂ ਦੌਰਾਨ ਘਰਾਂ ਦੇ ਹੋਏ ਨੁਕਸਾਨ ਦੀ ਵੀ ਵੱਖਰੀ ਰਿਪੋਰਟ ਤਿਆਰ ਕੀਤੀ ਜਾਵੇਗੀ।
Advertisement
Advertisement