
ਬੀਕੇਯੂ ਕਾਦੀਆਂ ਦੀ ਜ਼ਿਲ੍ਹਾ ਇਕਾਈ ਦੇ ਚੁਣੇ ਅਹੁਦੇਦਾਰ।
ਸ਼ੰਗਾਰਾ ਸਿੰਘ ਅਕਲੀਆ
ਜੋਗਾ, 18 ਮਾਰਚ
ਭਾਰਤੀ ਕਿਸਾਨ ਯੂਨੀਅਨ ਕਾਦੀਆਂ ਜ਼ਿਲ੍ਹਾ ਮਾਨਸਾ ਦੀ ਚੋਣ ਸੂਬਾ ਸਕੱਤਰ ਜਨਰਲ ਜਗਦੇਵ ਸਿੰਘ ਕਾਨਿਆਂਵਾਲੀ ਦੀ ਪ੍ਰਧਾਨਗੀ ਅਤੇ ਸੂਬਾ ਸੀਨੀਅਰ ਮੀਤ ਪ੍ਰਧਾਨ ਕੁਲਦੀਪ ਸਿੰਘ ਚੱਕ ਭਾਈਕੇ, ਸੂਬਾ ਮੀਤ ਪ੍ਰਧਾਨ ਸੰਪੂਰਨ ਸਿੰਘ ਚੂੰਘਾਂ ਦੀ ਹਾਜ਼ਰੀ ’ਚ ਜ਼ਿਲ੍ਹਾ ਡੈਲੀਗੇਟਾਂ ਦੀ ਭਰਵੀਂ ਸ਼ਮੂਲੀਅਤ ਦੌਰਾਨ ਬਾਬਾ ਜੋਗੀ ਪੀਰ ਦੇ ਅਸਥਾਨ ਰੱਲਾ ਵਿੱਚ ਕੀਤੀ ਗਈ।
ਇਸ ਸਮੇਂ ਸੂਬਾ ਕਮੇਟੀ ਵੱਲੋਂ ਨਾਜਰ ਸਿੰਘ ਖਿਆਲਾ ਨੂੰ ਜ਼ਿਲ੍ਹਾ ਜਥੇਬੰਦੀ ਦਾ ਸਰਪ੍ਰਸਤ ਨਿਯੁਕਤ ਕੀਤਾ ਗਿਆ ਅਤੇ ਪਰਮਜੀਤ ਸਿੰਘ ਗਾਗੋਵਾਲ ਨੂੰ ਜ਼ਿਲ੍ਹਾ ਪ੍ਰਧਾਨ, ਪਰਮਪ੍ਰੀਤ ਸਿੰਘ ਮਾਖੇਵਾਲਾ ਨੂੰ ਸਕੱਤਰ ਜਨਰਲ, ਅਵਤਾਰ ਸਿੰਘ ਰੱਲਾ ਨੂੰ ਖਜ਼ਾਨਚੀ, ਸ਼ੰਗਾਰਾ ਸਿੰਘ ਦੋਦੜਾ ਨੂੰ ਸੀਨੀਅਰ ਮੀਤ ਪ੍ਰਧਾਨ, ਅਮਨਦੀਪ ਸਿੰਗਲਾ ਮਾਨਸਾ ਨੂੰ ਪ੍ਰੈੱਸ ਸਕੱਤਰ ਦੀ ਜ਼ਿੰਮੇਵਾਰੀ ਸੌਂਪੀ ਗਈ। ਸੂਬਾ ਸਕੱਤਰ ਜਨਰਲ ਜਗਦੇਵ ਸਿੰਘ ਕਾਨਿਆਂਵਾਲੀ ਨੇ ਆਗੂਆਂ ਨੂੰ ਵਧਾਈ ਦਿੰਦਿਆਂ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਉਣ ਦੀ ਤਾਕੀਦ ਕੀਤੀ। ਜ਼ਿਲ੍ਹਾ ਕਮੇਟੀ ਤੇ ਜ਼ਿਲ੍ਹਾ ਕਾਰਜਕਾਰਨੀ ਦਾ ਵਿਸਥਾਰ ਕਰਨ ਦੇ ਅਧਿਕਾਰ ਵੀ ਚੁਣੀ ਗਈ ਕਮੇਟੀ ਨੂੰ ਦਿੱਤੇ ਗਏ।
ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ