ਰਵਿੰਦਰ ਰਵੀ
ਬਰਨਾਲਾ, 7 ਸਤੰਬਰ
ਇੰਟਰਨੈਸ਼ਨਲ ਪੰਥਕ ਦਲ ਦੀ ਜ਼ਿਲ੍ਹਾ ਪੱਧਰੀ ਪਲੇਠੀ ਮੀਟਿੰਗ ਗੁਰਦੁਆਰਾ ਬਾਬਾ ਗਾਂਧਾ ਸਿੰਘ ਵਿੱਚ ਜ਼ਿਲ੍ਹਾ ਪ੍ਰਧਾਨ ਭਾਈ ਅੰਮ੍ਰਿਤਪਾਲ ਸਿੰਘ ਜੋਧਪੁਰੀ ਦੀ ਅਗਵਾਈ ਹੇਠ ਹੋਈ। ਇਸ ਵਿੱਚ ਸੂਬਾ ਪ੍ਰਧਾਨ ਲਖਵਿੰਦਰ ਸਿੰਘ ਅਤੇ ਧਾਰਮਿਕ ਵਿੰਗ ਦੇ ਸੂਬਾ ਪ੍ਰਧਾਨ ਸਤਿਨਾਮ ਸਿੰਘ ਬੱਲੀਆਂ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਇਸ ਮੌਕੇ ਵੱਡੀ ਗਿਣਤੀ ਵਿੱਚ ਨੌਜਵਾਨ ਅਤੇ ਪੰਥਕ ਆਗੂ ਇੰਟਰਨੈਸ਼ਨਲ ਪੰਥਕ ਦਲ ਵਿੱਚ ਸ਼ਾਮਲ ਹੋਏ, ਜਿਨ੍ਹਾਂ ਨੂੰ ਸੂਬਾ ਆਗੂਆਂ ਵੱਲੋਂ ਸਿਰੋਪਾਓ ਦੇ ਕੇ ਜਥੇਬੰਦੀ ’ਚ ਸ਼ਾਮਲ ਹੋਣ ’ਤੇ ਸਨਮਾਨ ਕੀਤਾ। ਪੰਜਾਬ ਪ੍ਰਧਾਨ ਲਖਵਿੰਦਰ ਸਿੰਘ ਨੇ ਕਿਹਾ ਕਿ ਭਾਈ ਜਸਵੀਰ ਸਿੰਘ ਖਾਲਸਾ ਸਾਬਕਾ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਜਥੇਬੰਦੀ ਦਾ ਵਿਸਥਾਰ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਬਰਨਾਲਾ ਜ਼ਿਲ੍ਹੇ ਦੀ ਇਕਾਈ ਪੂਰੀ ਕਾਇਮ ਕਰ ਦਿੱਤੀ ਹੈ, ਜਿਸ ਤੋਂ ਬਾਅਦ ਹੁਣ ਪਿੰਡਾਂ ਵਿੱਚ ਇਕਾਈ ਬਣਾਉਣ ਲਈ ਜ਼ਿਲ੍ਹਾ ਪ੍ਰਧਾਨ ਭਾਈ ਅੰਮ੍ਰਿਤਪਾਲ ਸਿੰਘ ਜੋਧਪੁਰੀ ਦੀ ਡਿਊਟੀ ਲਗਾ ਦਿੱਤੀ ਗਈ ਹੈ।
ਇਸ ਮੌਕੇ ਗੁਰਮੀਤ ਸਿੰਘ ਪ੍ਰਧਾਨ ਫ਼ਾਜ਼ਿਲਕਾ, ਭਾਈ ਪਰਮਿੰਦਰ ਸਿੰਘ ਪ੍ਰਧਾਨ ਬਠਿੰਡਾ, ਕਿਰਪਾ ਸਿੰਘ ਪ੍ਰਧਾਨ ਕਿਸਾਨ ਵਿੰਗ ਪੰਜਾਬ ਹਾਜ਼ਰ ਸਨ।