ਪੱਤਰ ਪ੍ਰੇਰਕ
ਹੰਡਿਆਇਆ, 14 ਅਕਤੂਬਰ
ਕ੍ਰਿਸ਼ੀ ਵਿਗਿਆਨ ਕੇਂਦਰ ਹੰਡਿਆਇਆ ਵੱਲੋਂ ਪਰਾਲੀ ਪ੍ਰਬੰਧਨ ਸਬੰਧੀ ਜ਼ਿਲ੍ਹਾ ਪੱਧਰੀ ਕਿਸਾਨ ਮੇਲਾ ਐਸੋਸੀਏਟ ਡਾਇਰੈਕਟਰ ਡਾ. ਪ੍ਰਹਿਲਾਦ ਸਿੰਘ ਤੰਵਰ ਦੀ ਅਗਵਾਈ ਹੇਠ ਲਗਾਇਆ ਗਿਆ। ਮੇਲੇ ਵਿੱਚ ਮੁੱਖ ਮਹਿਮਾਨ ਵਜੋਂ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਤੇ ਵਿਸ਼ੇਸ਼ ਮਹਿਮਾਨ ਵਜੋਂ ਡਾ. ਪ੍ਰਕਾਸ਼ ਸਿੰਘ ਬਰਾੜ ਨੇ ਸ਼ਿਰਕਤ ਕੀਤੀ। ਇਸ ਦੀ ਪ੍ਰਧਾਨਗੀ ਗੁਰੂ ਅੰਗਦ ਦੇਵ ਵੈਟਰਨਰੀ ਅਤੇ ਪਸ਼ੂ ਵਿਗਿਆਨ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਇੰਦਰਜੀਤ ਸਿੰਘ ਨੇ ਕੀਤੀ। ਮੇਲੇ ਦਾ ਉਦਘਾਟਨ ਕਰਨ ਮਗਰੋਂ ਕੁਲਵੰਤ ਸਿੰਘ ਪੰਡੋਰੀ ਨੇ ਕਿਸਾਨਾਂ ਨੂੰ ਖੇਤੀ ਦੀਆਂ ਆਧੁਨਿਕ ਤਕਨੀਕਾਂ ਨਾਲ ਜੁੜਨ। ਵੈਟਰਨਰੀ ਯੂਨੀਵਰਸਿਟੀ ਦੇ ਵੀਸੀ ਨੇ ਪਰਾਲੀ ਨੂੰ ਯੂਰੀਆ ਨਾਲ ਸੋਧ ਕੇ ਪਸ਼ੂ ਆਹਾਰ ਵਿੱਚ ਵਰਤਣ ਲਈ ਕਿਸਾਨਾਂ ਨੂੰ ਆਖਿਆ। ਇਸ ਦੌਰਾਨ ਮੁੱਖ ਮਹਿਮਾਨਾਂ ਵੱਲੋਂ ਕੇ.ਵੀ.ਕੇ. ਹੰਡਿਆਇਆ ਦੁਆਰਾ ਚਾਲੂ ਕੀਤੇ ਗਏ ਸੀਮਨ ਅਤੇ ਐੱਲਐੱਨ-2 ਸੈਂਟਰ ਦਾ ਵੀ ਉਦਘਾਟਨ ਕੀਤਾ ਗਿਆ। ਇਸ ਮੌਕੇ ਅਗਾਂਹਵਧੂ ਕਿਸਾਨਾਂ ਅਤੇ ਕਿਸਾਨ ਮਹਿਲਾਵਾਂ ਨੂੰ ਸਨਮਾਨਿਤ ਵੀ ਕੀਤਾ ਗਿਆ।