ਸੇਫ ਸਕੂਲ ਵਾਹਨ ਪਾਲਿਸੀ ਤਹਿਤ ਜ਼ਿਲ੍ਹਾ ਪੱਧਰੀ ਮੀਟਿੰਗ
ਫ਼ਰੀਦਕੋਟ ਜ਼ਿਲ੍ਹੇ ਵਿੱਚ ਸੜਕ ਸੁਰੱਖਿਆ ਕਮੇਟੀ ਅਤੇ ਸੇਫ ਸਕੂਲ ਵਾਹਨ ਪਾਲਿਸੀ ਸਬੰਧੀ ਵਧੀਕ ਡਿਪਟੀ ਕਮਿਸ਼ਨਰ ਹਰਜੋਤ ਕੌਰ ਦੀ ਅਗਵਾਈ ਹੇਠ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਟ੍ਰੈਫਿਕ ਇੰਸਪੈਕਟਰ, ਆਰਟੀਏ ਵਿਭਾਗ, ਐਜੂਕੇਸ਼ਨ ਵਿਭਾਗ, ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਭਾਗ ਲਿਆ। ਵਧੀਕ ਡਿਪਟੀ...
Advertisement
ਫ਼ਰੀਦਕੋਟ ਜ਼ਿਲ੍ਹੇ ਵਿੱਚ ਸੜਕ ਸੁਰੱਖਿਆ ਕਮੇਟੀ ਅਤੇ ਸੇਫ ਸਕੂਲ ਵਾਹਨ ਪਾਲਿਸੀ ਸਬੰਧੀ ਵਧੀਕ ਡਿਪਟੀ ਕਮਿਸ਼ਨਰ ਹਰਜੋਤ ਕੌਰ ਦੀ ਅਗਵਾਈ ਹੇਠ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਟ੍ਰੈਫਿਕ ਇੰਸਪੈਕਟਰ, ਆਰਟੀਏ ਵਿਭਾਗ, ਐਜੂਕੇਸ਼ਨ ਵਿਭਾਗ, ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਭਾਗ ਲਿਆ। ਵਧੀਕ ਡਿਪਟੀ ਕਮਿਸ਼ਨਰ ਹਰਜੋਤ ਕੌਰ ਨੇ ਕਿਹਾ ਕਿ ਆਮ ਲੋਕਾਂ ਨੂੰ ਟਰੈਫਿਕ ਨਿਯਮਾਂ ਦੀ ਪਾਲਣਾ ਪੂਰੀ ਕਰਵਾਉਣ ਲਈ ਸਖ਼ਤੀ ਵਰਤੀ ਜਾਵੇ। ਉਨ੍ਹਾਂ ਅਣ-ਅਧਿਕਾਰਿਤ ਪਾਰਕਿੰਗ, ਵੱਧ ਸਪੀਡ, ਓਵਰ ਲੋਡ ਵਾਹਨਾਂ ਦੇ ਚਲਾਨ ਕੱਟਣ ਅਤੇ ਔਰਤਾਂ ਦੀ ਬੱਸਾਂ ਵਿੱਚ ਸੁਰੱਖਿਆ ਸਬੰਧੀ ਵਿਸਥਾਰ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਸਕੂਲੀ ਬੱਚਿਆਂ ਦੀ ਸੁਰੱਖਿਆ ਲਈ ਸੇਫ ਸਕੂਲ ਵਾਹਨ ਪਾਲਿਸੀ ਨੂੰ ਇੰਨ-ਬਿੰਨ ਲਾਗੂ ਕਰਨ ਅਤੇ ਡਰਾਈਵਰਾਂ ਦੀ ਕਰਵਾਈ ਜਾਂਦੀ ਸਿਹਤ ਜਾਂਚ ਬਾਰੇ ਵੀ ਵਿਚਾਰ ਚਰਚਾ ਕੀਤੀ। ਇਸ ਮੌਕੇ ਉਨ੍ਹਾਂ ਸੜਕਾਂ ’ਤੇ ਸਾਈਨ ਬੋਰਡਾਂ, ਲਾਈਟਾਂ, ਬਲੈਕ ਸਪੋਟਾਂ, ਅਵਾਰਾ ਪਸ਼ੂਆਂ, ਈ-ਡਾਰ, ਆਈ-ਡਾਰ, ਕੈਸ਼ਲੈੱਸ ਟਰੀਟਮੈਂਟ ਬਾਰੇ ਵੀ ਵਿਸਥਾਰ ਸਹਿਤ ਜਾਣਕਾਰੀ ਹਾਸਲ ਕੀਤੀ।
Advertisement
Advertisement
×