ਜ਼ਿਲ੍ਹਾ ਪੱਧਰੀ ਨੈੱਟਬਾਲ ਮੁਕਾਬਲੇ ਸ਼ੁਰੂ
ਸ੍ਰੀ ਮੁਕਤਸਰ ਸਾਹਿਬ ਦੇ ਵੱਖ-ਵੱਖ ਜੋਨਾ ਦੇ ਜਿਲ੍ਹਾ ਪੱਧਰੀ ਨੈੱਟਬਾਲ ਮੁਕਾਬਲੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੱਕ ਗਿਲਜੇਵਾਲਾ ਵਿੱਚ ਸ਼ੁਰੂ ਹੋਏ। ਲੜਕੇ ਅਤੇ ਲੜਕੀਆਂ ਦੇ ਅੰਡਰ 14, 17 ਅਤੇ ਅੰਡਰ 19 ਸਾਲ ਉਮਰ ਵਰਗ ਦੇ ਇਨ੍ਹਾਂ ਮੁਕਾਬਲਿਆਂ ਦੀ ਸ਼ੁਰੂਆਤ ਜ਼ਿਲ੍ਹਾ ਨੈਟਬਾਲ ਐਸੋਸੀਏਸ਼ਨ ਦੇ ਪ੍ਰਧਾਨ ਰਣਜੀਤ ਸਿੰਘ ਸਾਬਕਾ ਜ਼ਿਲ੍ਹਾ ਖੇਡ ਅਫ਼ਸਰ ਵੱਲੋਂ ਕੀਤੀ ਗਈ। ਤਰਸੇਮ ਸਿੰਘ ਡੀਪੀਈ ਨੇ ਦੱਸਿਆ ਕਿ ਲੜਕੀਆਂ ਦੇ ਅੰਡਰ-14 ਸਾਲ ਉਮਰ ਵਰਗ ਵਿਚ ਗਿਲਜੇਵਾਲਾ ਨੇ ਪਹਿਲਾ, ਬਾਬਾ ਫਰੀਦ ਸੀਨੀਅਰ ਸੈਕੰਡਰੀ ਸਕੂਲ ਛੱਤਿਆਣਾ ਨੇ ਦੂਸਰਾ ਸਥਾਨ, ਲੜਕਿਆਂ ਦੇ ਅੰਡਰ-14 ਸਾਲ ਵਰਗ ਵਿਚ ਬਾਬਾ ਫਰੀਦ ਸੀਨੀਅਰ ਸੈਕੰਡਰੀ ਸਕੂਲ ਛੱਤਿਆਣਾ ਨੇ ਪਹਿਲਾ ਸਥਾਨ, ਸੀਨੀਅਰ ਸੈਕੰਡਰੀ ਸਕੂਲ ਪਿੰਡ ਚੱਕ ਗਿਲਜੇਵਾਲਾ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਲੜਕਿਆਂ ਦੇ 17 ਸਾਲ ਉਮਰ ਵਰਗ ਵਿਚ ਬਾਬਾ ਫਰੀਦ ਸੀਨੀਅਰ ਸੈਕੰਡਰੀ ਸਕੂਲ ਛੱਤਿਆਣਾ ਨੇ ਪਹਿਲਾ ਸਥਾਨ, ਚੱਕ ਗਿਲਜੇਵਾਲਾ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ। ਜਦੋਂਕਿ ਲੜਕੀਆਂ ਦੇ ਵਰਗ ਵਿਚ ਬਾਬਾ ਫਰੀਦ ਸੀਨੀਅਰ ਸੈਕੰਡਰੀ ਸਕੂਲ ਛੱਤਿਆਣਾ ਨੇ ਪਹਿਲਾ ਸਥਾਨ, ਚੱਕ ਗਿਲਜੇਵਾਲਾ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ।