ਫ਼ਿਰੋਜ਼ਪੁਰ (ਨਿੱਜੀ ਪੱਤਰ ਪ੍ਰੇਰਕ): ਮੁਲਾਜ਼ਮ ਜਥੇਬੰਦੀ ਸੀ.ਪੀ.ਐਫ਼. ਦੀ ਸਥਾਨਕ ਇਕਾਈ ਨੇ ਪੁਰਾਣੀ ਪੈਨਸ਼ਨ ਬਹਾਲੀ ਦੀ ਮੰਗ ਨੂੰ ਲੈ ਕੇ ਅੱਜ ਇਥੇ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਭਾਂਗਰ ਦੀ ਅਗਵਾਈ ਵਿੱਚ ਜ਼ਿਲ੍ਹਾ ਪੱਧਰੀ ਸੈਮੀਨਾਰ ਕੀਤਾ। ਜਥੇਬੰਦੀ ਦੇ ਸੂਬਾ ਪ੍ਰਧਾਨ ਸੁਖਜੀਤ ਸਿੰਘ ਨੇ ਇਸ ਸੈਮੀਨਾਰ ਵਿਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਵੱਡੀ ਗਿਣਤੀ ਵਿੱਚ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮ ਅਤੇ ਅਧਿਆਪਕ ਮੌਜੂਦ ਸਨ। ਸੈਮੀਨਾਰ ਨੂੰ ਸੰਬੋਧਨ ਕਰਨ ਵਾਲੇ ਆਗੂਆਂ ਨੇ ਪੁਰਾਣੀ ਪੈਨਸ਼ਨ ਦੀ ਬਹਾਲੀ ਤੱਕ ਸੀ.ਪੀ.ਐਫ਼. ਵੱਲੋਂ ਸੰਘਰਸ਼ ਕਰਨ ਦਾ ਅਹਿਦ ਲਿਆ।