ਪੱਤਰ ਪ੍ਰੇਰਕ
ਫਾਜ਼ਿਲਕਾ, 29 ਸਤੰਬਰ
ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵਲੋਂ ਮੰਡੀ ਅਰਨੀਵਾਲਾ ਦੇ ਜਿ਼ਲ੍ਹਾ ਪੱਧਰੀ ਸੈਮੀਨਾਰ ’ਚ ਬੋਲਦਿਆਂ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਅਤੇ ਮਜ਼ਦੂਰਾਂ ਲਈ ਜਥੇਬੰਦੀ ਵਲੋਂ ਪੰਜ ਨੁਕਾਤੀ ਪ੍ਰੋਗਰਾਮ ਪੇਸ਼ ਕੀਤਾ ਗਿਆ ਹੈ। ਇਸ ਵਿਚ ਕਿਸਾਨਾਂ, ਮਜ਼ਦੂਰਾਂ ਸਿਰ ਚੜ੍ਹੇ ਕਰਜ਼ੇ ਨੂੰ ਉਤਾਰਨ ਦੀ ਨੀਤੀ, ਪਰਾਲੀ ਅਤੇ ਰਹਿੰਦ ਖੂੰਹਦ ਸਬੰਧੀ, ਪੰਜਾਬ ਦੇ ਪਾਣੀ ਨੂੰ ਸਾਂਭਣ, ਫਸਲੀ ਵਿਭਿੰਨਤਾ ਅਤੇ ਪੰਜਾਬੀਆਂ ਦੀ ਨਸਲਕੁਸ਼ੀ ਨੂੰ ਰੋਕਣ ਵਰਗੇ ਪ੍ਰੋਗਰਾਮ ਬਣਾ ਕੇ ਦਿੱਤੇ ਗਏ ਹਨ ਅਤੇ ਜਿਸ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਕੇ ਸਰਕਾਰ ਨੂੰ ਮਜਬੂਰ ਕੀਤਾ ਜਾਵੇਗਾ ਕਿ ਉਹ ਕਿਸਾਨਾਂ ਦੇ ਭਲੇ ਲਈ ਇਹ ਪ੍ਰੋਗਰਾਮ ਲਾਗੂ ਕਰੇ।