ਪੱਤਰ ਪ੍ਰੇਰਕ
ਮਾਨਸਾ, 8 ਫਰਵਰੀ
ਜ਼ਿਲ੍ਹਾ ਮੈਜਿਸਟ੍ਰੇਟ ਮਹਿੰਦਰ ਪਾਲ ਨੇ ਮਾਨਸਾ ਜ਼ਿਲ੍ਹੇ ਦੀ ਹਦੂਦ ਅੰਦਰ ਸਰਕਾਰੀ ਅਤੇ ਗੈਰ ਸਰਕਾਰੀ ਬੱਸਾਂ, ਮੈਰਿਜ ਪੈਲੇਸਾਂ, ਸ਼ਹਿਰਾਂ-ਪਿੰਡਾਂ ਵਿੱਚ ਗਾਇਕਾਂ, ਗੀਤਕਾਰਾਂ ਅਤੇ ਬੁਲਾਰਿਆਂ ਵੱਲੋਂ ਲਗਾਏ ਜਾਣ ਵਾਲੇ ਅਖਾੜੇ/ਸਟੇਜਾਂ ’ਤੇ ਹਿੰਸਾ ਅਤੇ ਨਸ਼ਿਆਂ ਨੂੰ ਪ੍ਰਮੋਟ ਕਰਨ ਵਾਲੇ ਗੀਤਾਂ ਅਤੇ ਭਾਸ਼ਣਾਂ ’ਤੇ ਮੁਕੰਮਲ ਪਾਬੰਦੀ ਲਗਾਈ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੇ ਕਚਹਿਰੀ ਕੰਪਲੈਕਸ ਦੇ 100 ਮੀਟਰ ਦੇ ਘੇਰੇ ਅੰਦਰ ਜਲੂਸ ਕੱਢਣ, ਜਲਸਾ ਕਰਨ, ਲਾਊਡ ਸਪੀਕਰ ਲਗਾ ਕੇ ਭਾਸ਼ਨ ਕਰਨ ਅਤੇ ਧਰਨੇ ’ਤੇ ਬੈਠਣ ’ਤੇ ਪਾਬੰਦੀ ਲਗਾਈ ਜਾਂਦੀ ਹੈ। ਹੁਕਮ 31 ਮਾਰਚ ਤੱਕ ਲਾਗੂ ਰਹਿਣਗੇ।