ਜ਼ਿਲ੍ਹਾ ਪ੍ਰਧਾਨ ਵੱਲੋਂ ‘ਆਪ’ ਦੀ ਮਜ਼ਬੂਤੀ ਲਈ ਵਰਕਰਾਂ ਨਾਲ ਮੀਟਿੰਗ
‘ਆਪ’ ਦੇ ਜ਼ਿਲ੍ਹਾ ਪ੍ਰਧਾਨ ਜਤਿੰਦਰ ਭੱਲਾ ਵੱਲੋਂ ਪਾਰਟੀ ਨੂੰ ਮਜ਼ਬੂਤ ਕਰਨ ਦੇ ਮਕਸਦ ਤਹਿਤ ਕੀਤੀਆਂ ਜਾ ਰਹੀਆਂ ਨੁੱਕੜ ਮੀਟਿੰਗਾਂ ਦੇ ਸਿਲਸਿਲੇ ਵਜੋਂ ਇੱਥੇ ਸਰਕਟ ਹਾਊਸ ਵਿੱਚ ਪਾਰਟੀ ਦੇ ਅਹੁਦੇਦਾਰਾਂ ਅਤੇ ਵਰਕਰਾਂ ਨਾਲ ਮੀਟਿੰਗ ਕੀਤੀ ਗਈ।
ਉਨ੍ਹਾਂ ਕਿਹਾ ਕਿ ਪੰਜਾਬ ’ਚ ਪਾਰਟੀ ਨਿਰੰਤਰ ਮਜ਼ਬੂਤ ਹੋ ਰਹੀ ਹੈ ਅਤੇ ਪੰਜਾਬ ਦਾ ਭਲਾ ਸੋਚਣ ਵਾਲੇ ਲੋਕ ਪਾਰਟੀ ਨਾਲ ਜੁੜ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਚੱਲ ਰਹੀਆਂ ਲੋਕ ਭਲਾਈ ਦੀਆਂ ਯੋਜਨਾਵਾਂ ਤੋਂ ਵੀ ਆਮ ਆਦਮੀ ਖੁਸ਼ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹੁਣੇ ਹੀ 10 ਲੱਖ ਤੱਕ ਦਾ ਕੈਸ਼ਲੈੱਸ ਇਲਾਜ ਦੀ ਸ਼ੁਰੂ ਕੀਤੀ ਸਕੀਮ ਦਾ ਲੋਕਾਂ ਨੂੰ ਵੱਡਾ ਫਾਇਦਾ ਮਿਲੇਗਾ। ਉਨ੍ਹਾਂ ਵਾਲੰਟੀਅਰਾਂ ਨੂੰ ਕਿਹਾ ਕਿ ਉਹ ਅਜਿਹੀਆਂ ਸਕੀਮਾਂ ਨੂੰ ਲੋਕਾਂ ’ਚ ਪ੍ਰਚਾਰਨ ਦਾ ਕੰਮ ਕਰਨ।
ਸ੍ਰੀ ਭੱਲਾ ਨੇ ਕਿਹਾ ਕਿ ‘ਆਪ’ ਸੂਬੇ ਨੂੰ ਅੱਗੇ ਲਿਜਾਣ ਦੇ ਉਦੇਸ਼ ਨਾਲ ਕੰਮ ਕਰ ਰਹੀ ਹੈ, ਪਰ ਸਰਕਾਰ ਨੂੰ ਬੇਵਜ੍ਹਾ ਬਦਨਾਮ ਕਰਨ ’ਚ ਰੁੱਝੀਆਂ ਵਿਰੋਧੀ ਪਾਰਟੀਆਂ ਸੂਬੇ ਅਤੇ ਲੋਕਾਂ ਦਾ ਨੁਕਸਾਨ ਕਰ ਰਹੀਆਂ ਹਨ। ਉਨ੍ਹਾਂ ਪਲ-ਪਲ ਰੰਗ ਬਦਲਦੇ ਗਿਰਗਿਟੀ ਨੇਤਾਵਾਂ ਦੀ ਪਛਾਣ ਰੱਖਣ ਲਈ ਲੋਕਾਂ ਨੂੰ ਅਪੀਲ ਕੀਤੀ।
ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਅਤੇ ਹਲਕਾ ਸੰਗਠਨ ਇੰਚਾਰਜ ਬਲਜੀਤ ਸਿੰਘ ਬੱਲੀ ਤੇ ਗੋਬਿੰਦਰ ਸਿੰਘ, ਅੰਮ੍ਰਿਤ ਗੁਪਤਾ, ਆਲਮਜੀਤ ਸਿੰਘ, ਜਗਤਾਰ ਸਿੰਘ, ਦਿਲਬਾਗ ਸਿੰਘ, ਦਿਸ਼ਾ ਰਾਣੀ, ਜਗਦੀਸ਼ ਸਿੰਘ, ਹਰਮੀਤ ਸਿੰਘ, ਅਮਰਜੀਤ, ਭੋਲਾ ਸਿੰਘ, ਗੁਰਪ੍ਰੀਤ ਸਿੰਘ, ਕਸ਼ਮੀਰ ਸਿੰਘ, ਖੁਸ਼ਿਵੰਦਰ ਸਿੰਘ, ਅਸ਼ੋਕ ਕੁਮਾਰ, ਲਾਲ ਚੰਦ, ਰਬੀ, ਅਸ਼ੀਸ਼, ਵਰਿੰਦਰ ਕੁਮਾਰ, ਹਰਪ੍ਰੀਤ ਸਿੰਘ, ਲਖਵੀਰ ਸਿੰਘ, ਕੁਲਬੀਰ, ਭੁਪਿੰਦਰ ਸਿੰਘ, ਆਤਮ ਸਿੰਘ, ਪਰਦੀਪ, ਜੈ ਇੰਦਰ, ਗੁਰਤੇਜ ਸਿੰਘ, ਇਕਬਾਲ ਸਿੰਘ, ਵਕੀਲ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਆਗੂ ਹਾਜ਼ਰ ਸਨ।