ਜ਼ਿਲ੍ਹਾ ਪ੍ਰਧਾਨ ਜਗਸੀਰ ਕਲਿਆਣ ਦਾ ਸਨਮਾਨ
ਭਗਤਾ ਭਾਈ: ਸ਼੍ਰੋਮਣੀ ਅਕਾਲੀ ਦਲ ਵੱਲੋਂ ਸੀਨੀਅਰ ਆਗੂ ਜਗਸੀਰ ਸਿੰਘ ਜੱਗਾ ਕਲਿਆਣ ਨੂੰ ਸ਼੍ਰੋਮਣੀ ਅਕਾਲੀ ਦਲ ਦਿਹਾਤੀ ਬਠਿੰਡਾ ਦਾ ਪ੍ਰਧਾਨ ਲਾਉਣ ’ਤੇ ਸ਼ਹਿਰ ਦੇ ਅਕਾਲੀ ਆਗੂਆਂ ਵੱਲੋਂ ਉਨ੍ਹਾਂ ਦਾ ਸਨਮਾਨ ਕੀਤਾ ਗਿਆ। ਨਗਰ ਪੰਚਾਇਤ ਭਗਤਾ ਦੇ ਸਾਬਕਾ ਪ੍ਰਧਾਨ ਰਾਕੇਸ਼ ਕੁਮਾਰ...
Advertisement
ਭਗਤਾ ਭਾਈ: ਸ਼੍ਰੋਮਣੀ ਅਕਾਲੀ ਦਲ ਵੱਲੋਂ ਸੀਨੀਅਰ ਆਗੂ ਜਗਸੀਰ ਸਿੰਘ ਜੱਗਾ ਕਲਿਆਣ ਨੂੰ ਸ਼੍ਰੋਮਣੀ ਅਕਾਲੀ ਦਲ ਦਿਹਾਤੀ ਬਠਿੰਡਾ ਦਾ ਪ੍ਰਧਾਨ ਲਾਉਣ ’ਤੇ ਸ਼ਹਿਰ ਦੇ ਅਕਾਲੀ ਆਗੂਆਂ ਵੱਲੋਂ ਉਨ੍ਹਾਂ ਦਾ ਸਨਮਾਨ ਕੀਤਾ ਗਿਆ। ਨਗਰ ਪੰਚਾਇਤ ਭਗਤਾ ਦੇ ਸਾਬਕਾ ਪ੍ਰਧਾਨ ਰਾਕੇਸ਼ ਕੁਮਾਰ ਗੋਇਲ, ਮਾਰਕੀਟ ਕਮੇਟੀ ਭਗਤਾ ਦੇ ਸਾਬਕਾ ਚੇਅਰਮੈਨ ਗਗਨਦੀਪ ਸਿੰਘ ਗਰੇਵਾਲ, ਸੀਨੀਅਰ ਆਗੂ ਮਨਜੀਤ ਸਿੰਘ ਧੁੰਨਾ, ਸਾਬਕਾ ਕੌਂਸਲਰ ਸੁਖਜਿੰਦਰ ਸਿੰਘ ਖਾਨਦਾਨ, ਪ੍ਰਮਾਤਮਾ ਸਿੰਘ ਸਿੱਧੂ ਹਮੀਰਗੜ੍ਹ, ਸਵਿੰਦਰ ਸਿੰਘ ਸਲਾਬਤਪੁਰਾ ਅਤੇ ਗੁਰਲਾਲ ਸਿੰਘ ਸਲਾਬਤਪੁਰਾ ਨੇ ਇਸ ਨਿਯੁਕਤੀ ਲਈ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਜੱਗਾ ਕਲਿਆਣ ਦੀ ਨਿਯੁਕਤੀ ਨਾਲ ਸ਼੍ਰੋਮਣੀ ਅਕਾਲੀ ਦਲ ਨੂੰ ਜ਼ਿਲ੍ਹਾ ਬਠਿੰਡਾ ਵਿਚ ਵੱਡੀ ਸਿਆਸੀ ਮਜ਼ਬੂਤੀ ਮਿਲੇਗੀ। -ਪੱਤਰ ਪ੍ਰੇਰਕ
Advertisement
Advertisement