DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਪ੍ਰੇਸ਼ਾਨ ਨੌਜਵਾਨ ਨੇ ਫਾਹਾ ਲਿਆ

ਪਿੰਡ ਕੁਲਾਰ ਵਿੱਚ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਨੌਜਵਾਨ ਨੇ ਆਪਣੇ ਘਰ ਵਿੱਚ ਫਾਹਾ ਲੈ ਲਿਆ। ਮ੍ਰਿਤਕ ਦੀ ਪਛਾਣ ਵਿਕਾਸ (24) ਪੁੱਤਰ ਰਾਮ ਸਿੰਘ ਵਜੋਂ ਹੋਈ ਹੈ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਵਿਕਾਸ ਦਾ ਵਿਆਹ ਲਗਪਗ ਚਾਰ ਸਾਲ ਪਹਿਲਾਂ ਹੋਇਆ ਸੀ...

  • fb
  • twitter
  • whatsapp
  • whatsapp
Advertisement

ਪਿੰਡ ਕੁਲਾਰ ਵਿੱਚ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਨੌਜਵਾਨ ਨੇ ਆਪਣੇ ਘਰ ਵਿੱਚ ਫਾਹਾ ਲੈ ਲਿਆ। ਮ੍ਰਿਤਕ ਦੀ ਪਛਾਣ ਵਿਕਾਸ (24) ਪੁੱਤਰ ਰਾਮ ਸਿੰਘ ਵਜੋਂ ਹੋਈ ਹੈ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਵਿਕਾਸ ਦਾ ਵਿਆਹ ਲਗਪਗ ਚਾਰ ਸਾਲ ਪਹਿਲਾਂ ਹੋਇਆ ਸੀ ਅਤੇ ਉਸ ਕੋਲ ਦੋ ਸਾਲ ਦੀ ਧੀ ਹੈ। ਮ੍ਰਿਤਕ ਦੇ ਭਰਾ ਰਵੀ ਨੇ ਕਿਹਾ ਕਿ ਉਹ ਮਜ਼ਦੂਰੀ ਕਰਦਾ ਸੀ ਅਤੇ ਉਸ ਦੀ ਪਤਨੀ ਆਪਣੀ ਧੀ ਨਾਲ ਪੇੇਕੇ ਘਰ ਗਈ ਹੋਈ ਸੀ। ਉਹ ਰਾਤ ਖਾਣਾ ਖਾ ਕੇ ਸੌਂ ਗਿਆ। ਰਵੀ ਨੇ ਦੱਸਿਆ ਕਿ ਜਦੋਂ ਅੱਜ ਸਵੇਰੇ ਉਹ ਉਸ ਦੇ ਕਮਰੇ ਵਿੱਚ ਗਿਆ ਤਾਂ ਵਿਕਾਸ ਦੀ ਲਾਸ਼ ਲਟਕ ਰਹੀ ਸੀ। ਥਾਣਾ ਬਹਾਵਲਵਾਲਾ ਦੀ ਪੁਲੀਸ ਨੇ ਲਾਸ਼ ਨੂੰ ਹਸਪਤਾਲ ਵਿੱਚ ਰੱਖਵਾ ਦਿੱਤਾ ਹੈ ਅਤੇ ਪਰਿਵਾਰਕ ਮੈਂਬਰਾਂ ਦੇ ਬਿਆਨ ’ਤੇ ਧਾਰਾ 194 ਬੀ ਐੱਨ ਐਸ ਤਹਿਤ ਕਾਰਵਾਈ ਕੀਤੀ ਗਈ ਹੈ।

Advertisement
Advertisement
×