ਦਿਵਿਆਂਗ ਮੋਰਚਾ ਨੇ ਮੁਜ਼ਾਹਰਾ ਕਰਕੇ ਅੰਗਹੀਣ ਦਿਵਸ ਮਨਾਇਆ
ਸੰਯੁਕਤ ਦਿਵਿਆਂਗ ਮੋਰਚਾ ਪੰਜਾਬ ਨੇ ਕੋਟਕਪੂਰਾ ਦੇ ਮੁੱਖ ਚੌਕ ਵਿੱਚ ਰੋਸ ਪ੍ਰਦਰਸ਼ਨ ਕਰਕੇ ਅੰਗਹੀਣ ਦਿਵਸ ਮਨਾਇਆ ਅਤੇ ਉਨ੍ਹਾਂ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਆਗੂਆਂ ਬਾਬਾ ਹਜੂਰ ਦਾਸ, ਅੰਗਰੇਜ਼ ਸਿੰਘ ਮੱਲਕੇ ਅਤੇ ਜਗਤਾਰ ਸਿੰਘ ਕਲੇਰ ਨੇ ਕਿਹਾ ਕਿ ਅਕਾਲੀ-ਭਾਜਪਾ ਗੱਠਜੋੜ ਅਤੇ ਕਾਂਗਰਸ...
ਸੰਯੁਕਤ ਦਿਵਿਆਂਗ ਮੋਰਚਾ ਪੰਜਾਬ ਨੇ ਕੋਟਕਪੂਰਾ ਦੇ ਮੁੱਖ ਚੌਕ ਵਿੱਚ ਰੋਸ ਪ੍ਰਦਰਸ਼ਨ ਕਰਕੇ ਅੰਗਹੀਣ ਦਿਵਸ ਮਨਾਇਆ ਅਤੇ ਉਨ੍ਹਾਂ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਆਗੂਆਂ ਬਾਬਾ ਹਜੂਰ ਦਾਸ, ਅੰਗਰੇਜ਼ ਸਿੰਘ ਮੱਲਕੇ ਅਤੇ ਜਗਤਾਰ ਸਿੰਘ ਕਲੇਰ ਨੇ ਕਿਹਾ ਕਿ ਅਕਾਲੀ-ਭਾਜਪਾ ਗੱਠਜੋੜ ਅਤੇ ਕਾਂਗਰਸ ਦੀਆਂ ਸਰਕਾਰਾਂ ਵਾਂਗ ਮੌਜੂਦਾ ਸੱਤਾਧਾਰੀ ਵੀ ਅੰਗਹੀਣ ਦੀਆਂ ਸਮੱਸਿਆਵਾਂ ਵੱਲ ਕੋਈ ਧਿਆਨ ਨਹੀਂ ਦੇ ਰਹੀ। ਆਗੂਆਂ ਨੇ ਕਿਹਾ ਕਿ ਰਵਾਇਤੀ ਪਾਰਟੀਆਂ ਦੀਆਂ ਸਰਕਾਰਾਂ ਤੋਂ ਅੱਕ ਕੇ ਅੰਗਹੀਣਾਂ ਨੇ ਆਪੋ-ਆਪਣੇ ਪਰਿਵਾਰਾਂ ਸਮੇਤ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਪ੍ਰਚਾਰ ਕੀਤਾ ਅਤੇ ਸਰਕਾਰ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਪਰ ਇਸ ਸਰਕਾਰ ਦੀ ਕਾਰਗੁਜ਼ਾਰੀ ਨੇ ਵੀ ਅੰਗਹੀਣਾਂ ਨੂੰ ਨਿਰਾਸ਼ ਕੀਤਾ ਹੈ। ਮੋਰਚੇ ਦੇ ਆਗੂਆਂ ਨੇ ਕਿਹਾ ਕਿ ਮੋਰਚੇ ਦੀਆਂ ਵਾਜਬ ਅਤੇ ਜਾਇਜ਼ ਮੰਗਾਂ ਮੰਨਣ ਦੀ ਬਜਾਏ ਸਰਕਾਰ ਲਗਾਤਾਰ ਲਾਰੇ ਲਾ ਰਹੀ ਹੈ। ਉਨ੍ਹਾਂ ਆਖਿਆ ਕਿ ਇਸੇ ਕਰਕੇ ਹੀ ਅੰਗਹੀਣਾਂ ਨੂੰ ਆਪਣਾ ਦਿਹਾੜਾ ਖੁਸ਼ੀ-ਖੁਸ਼ੀ ਮਨਾਉਣ ਦੀ ਜਗ੍ਹਾ ਰੋਸ ਪ੍ਰਦਰਸ਼ਨ ਕਰਨ ਲਈ ਮਜਬੂਰ ਹੋਣਾ ਪਿਆ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਮੋਰਚੇ ਦੀਆਂ ਮੰਗਾਂ ਨਹੀਂ ਮੰਨੀਆਂ ਗਈਆਂ ਤਾਂ ਵੱਡੇ ਪੱਧਰ ’ਤੇ ਸੰਘਰਸ਼ ਕੀਤਾ ਜਾਵੇਗਾ।

