ਹੰਡਿਆਇਆ: ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਅੰਤਰਰਾਸਟਰੀ ਦਿਵਿਆਂਗਤਾ ਦਿਵਸ ਮੌਕੇ ਮਾਲੇਰਕੋਟਲਾ ਵਿਖੇ ਕਰਵਾਏ ਰਾਜ ਪੱਧਰੀ ਸਮਾਗਮ ਦੌਰਾਨ ਜ਼ਿਲ੍ਹਾ ਬਰਨਾਲਾ ਨਾਲ ਸਬੰਧਤ ਦਿਵਿਆਂਗਜਨ ਦਿਨੇਸ਼ ਕੁਮਾਰ ਪੁੱਤਰ ਹੇਮਰਾਜ ਦੀ ਝੋਲੀ ਸਟੇਟ ਐਵਾਰਡ ਪਿਆ ਹੈ। ਦਿਨੇਸ਼ ਕੁਮਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੁੱਡੀ ਕਲਾਂ ਵਿੱਚ ਪੰਜਾਬੀ ਦੇ ਅਧਿਆਪਕ ਹਨ, ਜੋ ਨੇਤਰਹੀਣ ਹਨ। ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਡਾ. ਤੇਆਵਾਸਪ੍ਰੀਤ ਕੌਰ ਨੇ ਕਿਹਾ ਕਿ ਜਿੱਥੇ ਦਿਨੇਸ਼ ਕੁਮਾਰ ਵਧਾਈ ਦੇ ਪਾਤਰ ਹਨ, ਉੱਥੇ ਜ਼ਿਲ੍ਹੇ ਲਈ ਵੀ ਇਹ ਮਾਣ ਵਾਲੀ ਗੱਲ ਹੈ। -ਪੱਤਰ ਪ੍ਰੇਰਕ