ਅਨੰਦ ਸਾਗਰ ਅਕੈਡਮੀ ’ਚ ਦੀਵਾਲੀ ਮਨਾਈ
ਇਥੇ ਸੰਤ ਬਾਬਾ ਪ੍ਰਦੀਪ ਸਿੰਘ ਨਾਨਕਸਰ ਪਟਿਆਲਾ ਵਾਲਿਆਂ ਦੀ ਰਹਿਨੁਮਾਈ ਹੇਠ ਚੱਲ ਰਹੀ ਅਨੰਦ ਸਾਗਰ ਅਕੈਡਮੀ ਕੋਇਰ ਸਿੰਘ ਵਾਲਾ ਵਿੱਚ ਦੀਵਾਲੀ ਅਤੇ ਬੰਦੀ ਛੋੜ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ। ਸਕੂਲ ਦੇ ਵਿਦਿਆਰਥੀਆਂ ਨੇ ਸ਼ਬਦ ਕੀਰਤਨ ਕੀਤਾ। ਪ੍ਰਿੰਸੀਪਲ ਸੁਮਨ ਸ਼ਰਮਾ ਨੇ...
Advertisement
ਇਥੇ ਸੰਤ ਬਾਬਾ ਪ੍ਰਦੀਪ ਸਿੰਘ ਨਾਨਕਸਰ ਪਟਿਆਲਾ ਵਾਲਿਆਂ ਦੀ ਰਹਿਨੁਮਾਈ ਹੇਠ ਚੱਲ ਰਹੀ ਅਨੰਦ ਸਾਗਰ ਅਕੈਡਮੀ ਕੋਇਰ ਸਿੰਘ ਵਾਲਾ ਵਿੱਚ ਦੀਵਾਲੀ ਅਤੇ ਬੰਦੀ ਛੋੜ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ। ਸਕੂਲ ਦੇ ਵਿਦਿਆਰਥੀਆਂ ਨੇ ਸ਼ਬਦ ਕੀਰਤਨ ਕੀਤਾ। ਪ੍ਰਿੰਸੀਪਲ ਸੁਮਨ ਸ਼ਰਮਾ ਨੇ ਬੰਦੀ ਛੋੜ ਦਿਵਸ ਅਤੇ ਗੁਰੂ ਹਰਿਗੋਬਿੰਦ ਸਾਹਿਬ ਦੇ ਜੀਵਨ ਬਾਰੇ ਚਾਨਣਾ ਪਾਇਆ। ਡਾਇਰੈਕਟਰ ਸਰਬਪਾਲ ਸ਼ਰਮਾ ਨੇ ਬੱਚਿਆਂ ਹਰੀ ਦੀਵਾਲੀ ਮਨਾਉਣ ਦਾ ਸੱਦਾ ਦਿੱਤਾ। ਇਸ ਮੌਕੇ ਬੱਚਿਆਂ ਦੇ ਕਵਿਤਾ ਉਚਾਰਨ, ਲੇਖ ਰਚਨਾ ਤੇ ਕਵੀਸ਼ਰੀ ਦੇ ਮੁਕਾਬਲੇ ਕਰਵਾਏ ਗਏ। ਇਸ ਸਮੇਂ ਜਨਰਲ ਸਕੱਤਰ ਜਗਸੀਰ ਸਿੰਘ ਸਿੱਧੂ, ਪ੍ਰਬੰਧਕ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ, ਡਾਇਰੈਕਟਰ ਅਕੈਡਿਮਿਕ ਸਰਬਪਾਲ ਸ਼ਰਮਾ, ਡਾਇਰੈਕਟਰ ਮਾਰਕੀਟਿੰਗ ਕਸ਼ਮੀਰ ਸਿੰਘ ਤੇ ਗੁਰਦੀਪ ਸਿੰਘ ਹਾਜ਼ਰ ਸਨ।
Advertisement
Advertisement
×

