ਡਾਕਟਰਾਂ ਨੇ ਰਿਕਸ਼ੇ ਚਲਾ ਕੇ ਕੀਤਾ ਰੋਸ ਪ੍ਰਦਰਸ਼ਨ

ਡਾਕਟਰਾਂ ਨੇ ਰਿਕਸ਼ੇ ਚਲਾ ਕੇ ਕੀਤਾ ਰੋਸ ਪ੍ਰਦਰਸ਼ਨ

ਫਰੀਦਕੋਟ ਵਿੱਚ ਰਿਕਸ਼ਾ ਚਲਾ ਕੇ ਪ੍ਰਦਰਸ਼ਨ ਕਰਦੇ ਹੋਏ ਡਾਕਟਰ।

ਜਸਵੰਤ ਜੱਸ

ਫ਼ਰੀਦਕੋਟ, 4 ਅਗਸਤ 

ਇੱਥੇ ਫ਼ਰੀਦਕੋਟ ਜ਼ਿਲ੍ਹੇ ਦੇ ਸਰਕਾਰੀ ਡਾਕਟਰਾਂ ਨੇ ਸ਼ਹਿਰ ਵਿੱਚ ਰਿਕਸ਼ੇ ਚਲਾ ਕੇ ਆਪਣੀਆਂ ਮੰਗਾਂ ਦੇ ਹੱਕ ਵਿੱਚ ਰੋਸ ਪ੍ਰਦਰਸ਼ਨ ਕੀਤਾ। ਪਿਛਲੇ ਕਰੀਬ 40 ਦਿਨ ਤੋਂ ਚੱਲ ਰਹੇ ਰੋਸ ਪ੍ਰਦਰਸ਼ਨ ਨੂੰ ਡਾਕਟਰਾਂ ਨੇ ਵਿਆਪਕ ਪੱਧਰ ’ਤੇ ਫੈਲਾਉਣ ਦਾ ਐਲਾਨ ਕੀਤਾ ਹੈ। ਡਾ. ਚੰਦਰ ਸ਼ੇਖਰ ਕੱਕੜ, ਡਾ. ਵਿਸ਼ਵਦੀਪ, ਡਾ. ਰਾਜੀਵ ਭੰਡਾਰੀ, ਡਾ. ਹਰਿੰਦਰ ਗਾਂਧੀ, ਪਰਮਜੀਤ ਬਰਾੜ  ਨੇ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਦੀਆਂ ਸਰਕਾਰੀ ਸਿਹਤ  ਸੰਸਥਾਵਾਂ ਨੂੰ ਉਜਾੜਣਾ ਚਾਹੁੰਦੀ ਹੈ, ਇਸੇ ਕਰਕੇ ਸਰਕਾਰੀ ਡਾਕਟਰਾਂ ਦਾ ਐੱਨਪੀਏ ਬੰਦ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵਿੱਚ ਪੰਜਾਬ ਦੇ ਸਰਕਾਰੀ ਹਸਪਤਾਲਾਂ ਵਿੱਚ ਕੰਮ ਕਰ ਰਹੇ ਡਾਕਟਰਾਂ ਨੂੰ ਪੈਨਸ਼ਨ ਦੀ ਸਹੂਲਤ ਵੀ ਨਹੀਂ ਦਿੱਤੀ ਜਾ ਰਹੀ ਅਤੇ ਉਨ੍ਹਾਂ ਨੂੰ ਕਾਗਜ਼ੀ ਅਤੇ ਦਫ਼ਤਰੀ ਕੰਮ ਵਿੱਚ ਉਲਝਾਇਆ ਜਾ ਰਿਹਾ ਹੈ। ਡਾਕਟਰਾਂ ਨੇ ਦੋਸ਼ ਲਾਇਆ ਕਿ ਪੰਜਾਬ ਸਰਕਾਰ ਨੇ ਚੋਣਾਂ ਦੌਰਾਨ ਵਾਅਦਾ ਕੀਤਾ ਸੀ ਕਿ ਸਿਹਤ ਪ੍ਰਬੰਧ ਮਿਆਰੀ ਪੱਧਰ ਦੇ ਹੋਣਗੇ ਪਰੰਤੂ ਹੁਣ ਸਰਕਾਰ ਨੇ ਸਿਹਤ ਸੰਸਥਾਵਾਂ ਦਾ ਉਜਾੜਾ ਸ਼ੁਰੂ ਕਰ ਦਿੱਤਾ ਹੈ। ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਦੇ ਡਾਕਟਰਾਂ ਨੇ ਵੀ ਐਲਾਨ ਕੀਤਾ ਕਿ ਜੇ ਪੰਜਾਬ ਸਰਕਾਰ ਆਪਣਾ ਅੜੀਅਲ ਰਵੱਈਆ ਨਹੀਂ ਤਿਆਗਦੀ ਤਾਂ ਇਸ ਦਾ ਸਰਕਾਰੀ ਸਿਹਤ ਸੰਸਥਾਵਾਂ ਉੱਪਰ ਲਾਜ਼ਮੀ ਤੌਰ ਤੇ ਬੁਰਾ ਪ੍ਰਭਾਵ ਪਵੇਗਾ। 

ਮਾਨਸਾ (ਜੋਗਿੰਦਰ ਸਿੰਘ ਮਾਨ): ਜੁਆਇੰਟ ਗੌਰਮਿੰਟ ਡਾਕਟਰਜ਼ ਕੋਆਰਡੀਨੇਸ਼ਨ ਕਮੇਟੀ ਮਾਨਸਾ ਵੱਲੋਂ ਐੱਨ.ਪੀ.ਏ ਕਟੌਤੀ ਅਤੇ ਨਿੱਜੀਕਰਨ ਦੀ ਨੀਤੀ ਦੇ ਵਿਰੋਧ ਓਪੀਡੀਜ਼ ਅਤੇ ਜ਼ਿਲ੍ਹਾ ਦਫ਼ਤਰਾਂ ਦਾ ਕੰਮ-ਕਾਜ ਤੀਜੇ ਦਿਨ ਠੱਪ ਰੱਖਦਿਆਂ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਧਰਨਾਕਾਰੀਆਂ ਨੂੰ ਸੰਬੋਧਨ ਕਰਦਿਆਂ ਤਾਲਮੇਲ ਕਮੇਟੀ ਦੇ ਆਗੂ ਡਾ. ਗੁਰਜੀਵਨ ਸਿੰਘ ਨੇ ਕਿਹਾ ਕਿ  ਜ਼ਿਲ੍ਹੇ ਦੇ ਸਮੂਹ ਸਿਹਤ ਅਤੇ ਵੈਟਰਨਰੀ ਡਾਕਟਰਾਂ ਵੱਲੋਂ ਅੱਜ ਲਗਾਤਾਰ ਤੀਜੇ ਦਿਨ ਵੀ ਓਪੀਡੀਜ਼ ਨੂੰ ਮੁਕੰਮਲ ਬੰਦ ਕਰ ਦਿੱਤਾ ਗਿਆ ਹੈ ਅਤੇ ਜ਼ਿਲ੍ਹਾ ਦਫਤਰਾਂ ਅੱਗੇ ਰੋਸ ਧਰਨੇ ਲਾਕੇ ਸਮੁੱਚਾ ਸਰਕਾਰੀ ਕੰਮ ਠੱਪ ਕਰ ਦਿੱਤਾ ਗਿਆ ਹੈ ਤੇ ਅਜੇ ਵੀ ਮੰਗਾਂ ਨਾ ਮੰਨਣ ਦੀ ਸੂਰਤ ਵਿਚ ਸਾਂਝੀ ਤਾਲਮੇਲ ਕਮੇਟੀ ਦੇ ਫੈਸਲੇ ਅਨੁਸਾਰ 5 ਅਗਸਤ ਤੋਂ ਰਾਜ ਪੱਧਰੀ ਸਿਹਤ ਅਤੇ ਪਸ਼ੂ ਪਾਲਣ ਵਿਭਾਗ ਦੇ ਦਫਤਰਾਂ ਦਾ ਸਰਕਾਰੀ ਕੰਮ ਵੀ ਮੁਕੰਮਲ ਠੱਪ ਕਰਵਾਇਆ ਜਾਵੇਗਾ।

ਡਾਕਟਰਾਂ ਦੀ ਹੜਤਾਲ ਕਾਰਨ ਹਸਪਤਾਲਾਂ ’ਚ ਸੁੰਨ ਪੱਸਰੀ

ਸ੍ਰੀ ਮੁਕਤਸਰ ਸਾਹਿਬ (ਗੁਰਸੇਵਕ ਸਿੰਘ ਪ੍ਰੀਤ): ਪੰਜਾਬ ਸਰਕਾਰ ਵੱਲੋਂ ਐਲਾਨੇ ਛੇਵੇਂ ਤਨਖਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਸਿਹਤ ਵਿਭਾਗ ਅਤੇ ਪਸ਼ੂ ਪਾਲਣ ਵਿਭਾਗ ਦੇ ਡਾਕਟਰਾਂ ਵੱਲੋਂ ਕਰੀਬ ਚਾਰ ਹਫਤਿਆਂ ਤੋਂ ਓ.ਪੀ.ਡੀ. ਬੰਦ ਕਰਕੇ ਆਪਣਾ ਰੋਸ ਮੁਜ਼ਾਹਰਾ ਕੀਤਾ ਜਾ ਰਿਹਾ ਹੈ। ਪਰ ਸਰਕਾਰ ਦੇ ਕੰਨ ’ਤੇ ਜੂੰਅ ਨਹੀਂ ਸਰਕ ਰਹੀ ਜਿਸ ਕਰਕੇ ਭਲਕ ਤੋਂ ਜ਼ਿਲ੍ਹਾ ਕਮੇਟੀਆਂ ਵੱਲੋਂ ਵਾਰੀ ਸਿਰ ਚੰਡੀਗੜ੍ਹ ਵਿਖੇ ਧਰਨਾ ਸ਼ੁਰੂ ਕੀਤਾ ਜਾ ਰਿਹਾ ਹੈ। ਦੂਜੇ ਪਾਸੇ ਗਰੀਬ ਮਰੀਜ਼ਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਨਾ ਤਾਂ ਨਿੱਜੀ ਹਸਪਤਾਲਾਂ ਦੀਆਂ ਫੀਸਾਂ ਉਨ੍ਹਾਂ ਦੇ ਵੱਸ ਹਨ ਤੇ ਨਾ ਹੀ ਬਿਮਾਰੀਆਂ। ਉਨ੍ਹਾਂ ਦੀ ਮੰਗ ਹੈ ਕਿ ਸਰਕਾਰ ਹਸਪਤਾਲਾਂ ’ਚ ਇਲਾਜ ਯਕੀਨੀ ਬਣਾਵੇ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਆਜ਼ਾਦੀ ਘੁਲਾਟੀਏ ਪ੍ਰੇਮਦੱਤ ਵਰਮਾ ਨੂੰ ਯਾਦ ਕਰਦਿਆਂ

ਆਜ਼ਾਦੀ ਘੁਲਾਟੀਏ ਪ੍ਰੇਮਦੱਤ ਵਰਮਾ ਨੂੰ ਯਾਦ ਕਰਦਿਆਂ

ਭੈਅ ਦਾ ਸਾਮਰਾਜ

ਭੈਅ ਦਾ ਸਾਮਰਾਜ

ਕਿਉਂ ਹੈ ਸਿਹਤ ਉੱਪਰ ਬਿਮਾਰੀ ਦੀ ਸਰਦਾਰੀ

ਕਿਉਂ ਹੈ ਸਿਹਤ ਉੱਪਰ ਬਿਮਾਰੀ ਦੀ ਸਰਦਾਰੀ

ਸੰਸਾਰ ਪ੍ਰਸੰਨਤਾ ਦਰਜਾਬੰਦੀ ਵਿਚ ਭਾਰਤ

ਸੰਸਾਰ ਪ੍ਰਸੰਨਤਾ ਦਰਜਾਬੰਦੀ ਵਿਚ ਭਾਰਤ

ਆਰਥਿਕ ਨਾ-ਬਰਾਬਰੀ ਜਮਹੂਰੀਅਤ ਲਈ ਖ਼ਤਰਾ

ਆਰਥਿਕ ਨਾ-ਬਰਾਬਰੀ ਜਮਹੂਰੀਅਤ ਲਈ ਖ਼ਤਰਾ

ਸ਼ਹਿਰ

View All