ਭਾਈਰੂਪਾ: ਹਲਕਾ ਰਾਮਪੁਰਾ ਫੂਲ ਤੋਂ ਅਕਾਲੀ ਬਸਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਸਾਬਕਾ ਵਜ਼ੀਰ ਸਿਕੰਦਰ ਸਿੰਘ ਮਲੂਕਾ ਦੇ ਹੱਕ ਵਿਚ ਭਾਈਰੂਪਾ ਵਿਖੇ ਅੱਜ ਡੋਰ ਟੂ ਡੋਰ ਪ੍ਰਚਾਰ ਕੀਤਾ ਗਿਆ। ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਮਲੂਕਾ ਦੀ ਅਗਵਾਈ ਵਿਚ ਵਰਕਰਾਂ ਵੱਲੋਂ ਘਰ ਘਰ ਜਾ ਕੇ ਲੋਕਾਂ ਨੂੰ ਅਕਾਲੀ ਬਸਪਾ ਗੱਠਜੋੜ ਦੇ ਹੱਕ ਵਿੱਚ ਵੋਟ ਪਾਉਣ ਦੀ ਅਪੀਲ ਕੀਤੀ ਗਈ। ਇਸ ਮੌਕੇ ਸੀਨੀਅਰ ਆਗੂ ਜਥੇਦਾਰ ਸਤਨਾਮ ਸਿੰਘ ਭਾਈਰੂਪਾ, ਸਾਬਕਾ ਪ੍ਰਧਾਨ ਗੁਰਮੇਲ ਸਿੰਘ ਮੇਲੀ, ਸੁਰਜੀਤ ਸਿੰਘ ਭਾਈਰੂਪਾ, ਹਰਵਿੰਦਰ ਸਿੰਘ ਡੀ ਸੀ, ਕੁਲਦੀਪ ਚੇਲਾ, ਕੌਰ ਸਿੰਘ ਜਵੰਧਾ ਹਾਜ਼ਰ ਸਨ।