ਪੱਤਰ ਪ੍ਰੇਰਕ
ਮਾਨਸਾ, 2 ਸਤੰਬਰ
ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਟੀ.ਬੈਨਿਥ ਦੀ ਅਗਵਾਈ ਹੇਠ ਇੱਥੇ ਪਰਾਲੀ ਦੀ ਸੰਭਾਲ ਲਈ ਮਸ਼ੀਨਰੀ ਖ਼ਰੀਦਣ ਵਾਲੇ ਲਾਭਪਾਤਰੀਆਂ ਦੀ ਚੋਣ ਕਰਨ ਲਈ ਡਰਾਅ ਕੱਢੇ ਗਏ। ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸੀਆਰਐਮ ਸਕੀਮ ਸਾਲ 2022-23 ਦੌਰਾਨ ਝੋਨੇ ਦੀ ਪਰਾਲੀ ਦੀ ਸੰਭਾਲ ਲਈ ਮਸ਼ੀਨਰੀ ਖ਼ਰੀਦਣ ਵਾਲੇ ਲਾਭਪਾਤਰੀਆਂ ਦੀ ਚੋੋਣ ਕਰਨ ਲਈ ਜ਼ਿਲ੍ਹਾ ਪੱਧਰੀ ਕਾਰਜਕਾਰੀ ਕਮੇਟੀ ਵੱਲੋਂ ਰੈਡੇਮਾਈਜੇਸ਼ਨ ਰਾਹੀਂ ਕਿਸਾਨਾਂ ਦੀ ਮੌਜੂਦਗੀ ਵਿੱਚ ਪਾਰਦਰਸ਼ੀ ਤਰੀਕੇ ਨਾਲ ਡਰਾਅ ਕੱਢੇ ਗਏ ਹਨ।
ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫ਼ਸਰ ਡਾ. ਮਨਜੀਤ ਸਿੰਘ ਨੇ ਦੱਸਿਆ ਕਿ ਇਸ ਸਕੀਮ ਲਈ 20 ਗ੍ਰਾਮ ਪੰਚਾਇਤਾਂ, 6 ਕੋਆਪ੍ਰੇਟਿਵ ਸੁਸਾਇਟੀਆਂ, 24 ਐਫਪੀਓ ਨੂੰ ਪਹਿਲ ਦੇ ਆਧਾਰ ’ਤੇ ਪਾਸ ਕੀਤਾ ਗਿਆ।