ਜੂਡੋ ’ਚ ਡਰੀਮਲੈਂਡ ਸਕੂਲ ਦੇ ਖਿਡਾਰੀ ਜੇਤੂ
ਸਬ ਜੂਨੀਅਰ ਰਾਜ ਪੱਧਰੀ ਸਕੂਲ ਖੇਡਾਂ ਦੇ ਜੂਡੋ ਮੁਕਾਬਲਿਆਂ ’ਚੋਂ ਡਰੀਮਲੈਂਡ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕੋਟਕਪੂਰਾ ਦੇ ਲੜਕੇ ਜੇਤੂ ਰਹੇ। ਸਕੂਲ ਦੇ ਚੇਅਰਮੈਨ ਪ੍ਰਕਾਸ਼ ਚੰਦ ਸ਼ਰਮਾ ਨੇ ਦੱਸਿਆ ਕਿ ਦਸਵੀਂ ਦੇ ਕਰਨਜੋਤ ਅਤੇ ਅੱਠਵੀਂ ਦੇ ਸਮਰਦੀਪ ਸਿੰਘ ਨੇ ਇਨ੍ਹਾਂ ਖੇਡਾਂ...
Advertisement
ਸਬ ਜੂਨੀਅਰ ਰਾਜ ਪੱਧਰੀ ਸਕੂਲ ਖੇਡਾਂ ਦੇ ਜੂਡੋ ਮੁਕਾਬਲਿਆਂ ’ਚੋਂ ਡਰੀਮਲੈਂਡ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕੋਟਕਪੂਰਾ ਦੇ ਲੜਕੇ ਜੇਤੂ ਰਹੇ। ਸਕੂਲ ਦੇ ਚੇਅਰਮੈਨ ਪ੍ਰਕਾਸ਼ ਚੰਦ ਸ਼ਰਮਾ ਨੇ ਦੱਸਿਆ ਕਿ ਦਸਵੀਂ ਦੇ ਕਰਨਜੋਤ ਅਤੇ ਅੱਠਵੀਂ ਦੇ ਸਮਰਦੀਪ ਸਿੰਘ ਨੇ ਇਨ੍ਹਾਂ ਖੇਡਾਂ ’ਚ ਭਾਗ ਲਿਆ ਅਤੇ ਰਾਜ ’ਚੋਂ ਤੀਜਾ ਸਥਾਨ ਪ੍ਰਾਪਤ ਕਰਕੇ ਕਾਂਸੀ ਦਾ ਤਗ਼ਮਾ ਜਿੱਤਿਆ। ਉਨ੍ਹਾਂ ਪ੍ਰਿੰਸੀਪਲ, ਸਟਾਫ, ਕੋਚ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਇਸ ਮੌਕੇ ਨਵਪ੍ਰੀਤ ਸ਼ਰਮਾ, ਹਰਵਿੰਦਰ ਸਿੰਘ ਕੋਚ, ਰਾਜਪ੍ਰੀਤ ਸਿੰਘ ਕੋਚ ਅਤੇ ਵਿਦਿਆਰਥੀ ਹਾਜ਼ਰ ਸਨ।
Advertisement
Advertisement
