ਜ਼ੋਨ ਪੱਧਰੀ ਖੇਡ ਮੁਕਾਬਲਿਆਂ ’ਚ ਚਮਕੇ ਡਰੀਮਲੈਂਡ ਸਕੂਲ ਦੇ ਖਿਡਾਰੀ
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਇਥੇ ਕਰਵਾਈਆਂ ਗਈਆਂ ਜ਼ੋਨ ਪੱਧਰ ਦੀਆਂ ਸਕੂਲ ਖੇਡਾਂ ਵਿੱਚ ਡਰੀਮਲੈਂਡ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕੋਟਕਪੂਰਾ ਦੇ ਵਿਦਿਆਰਥੀਆਂ ਨੇ ਕਰਾਟੇ, ਤਾਇਕਵਾਂਡੋ ਅਤੇ ਕਿੱਕ ਬਾਕਸਿੰਗ ਦੇ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲੀਆ ਪੁਜ਼ੀਸ਼ਨਾਂ ਹਾਸਲ ਕੀਤੀਆਂ। ਕੋਚ ਹਰਵਿੰਦਰ ਸਿੰਘ ਅਤੇ ਰਾਜਪ੍ਰੀਤ ਸਿੰਘ ਨੇ ਦੱਸਿਆ ਕਿ ਕਰਾਟੇ ਅੰਡਰ-14 ਵਰਗ ਵਿੱਚ ਖੁਸ਼ਪ੍ਰੀਤ ਕੌਰ ਨੇ ਪਹਿਲਾ ਅਤੇ ਪ੍ਰਭਜੀਤ ਕੌਰ ਨੇ ਦੂਜਾ ਸਥਾਨ ਹਾਸਲ ਕੀਤਾ। ਅੰਡਰ-17 ਵਰਗ ਵਿੱਚ ਦਿਵਿਆਂਸ਼ੀ, ਅਮਨਪ੍ਰੀਤ ਕੌਰ ਅਤੇ ਅਮਨਦੀਪ ਕੌਰ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਤਾਇਕਵਾਂਡੋ ਅੰਡਰ-14 ਵਰਗ ਵਿੱਚ ਰਚਨਾ ਕੁਮਾਰੀ ਅਤੇ ਈਸ਼ਾ ਨੇ ਪਹਿਲਾ, ਦੀਕਸ਼ਾ, ਰਮਨਦੀਪ ਕੌਰ ਅਤੇ ਗੁਰਲੀਨ ਕੌਰ ਨੇ ਦੂਜਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਅੰਡਰ-17 ਵਰਗ ਵਿੱਚ ਯੋਗਿਤਾ, ਸੁਖਮਨਪ੍ਰੀਤ ਕੌਰ, ਬਲਜੀਤ ਕੌਰ, ਅਕਸ਼ੀਸ਼, ਹਰਨੂਰ ਕੌਰ, ਅਰਸ਼ਦੀਪ ਕੌਰ ਅਤੇ ਰਿਧੀ ਨੇ ਪਹਿਲਾ ਅਤੇ ਨਵਨੀਤ ਕੌਰ ਨੇ ਦੂਜਾ ਸਥਾਨ ਲਿਆ। ਕਿੱਕ ਬਾਕਸਿੰਗ ਅੰਡਰ-14 ਵਰਗ ਵਿੱਚ ਵੈਸ਼ਨਵੀ, ਰਮਨਦੀਪ ਕੌਰ ਅਤੇ ਗੁਰਸੀਰਤ ਕੌਰ ਨੇ ਪਹਿਲਾ ਸਥਾਨ ਹਾਸਿਲ ਕੀਤਾ। ਅੰਡਰ-17 ਵਰਗ ਵਿੱਚ ਜਸਵੀਰ ਕੌਰ, ਬਲਜੀਤ ਕੌਰ, ਤਾਨਿਆ ਅਤੇ ਨਵਨੀਤ ਕੌਰ ਨੇ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਂ ਰੌਸ਼ਨ ਕੀਤਾ। ਸਕੂਲ ਦੇ ਚੇਅਰਮੈਨ ਪ੍ਰਕਾਸ਼ ਚੰਦ ਸ਼ਰਮਾ ਅਤੇ ਪ੍ਰਿੰਸੀਪਲ ਰਾਕੇਸ਼ ਸ਼ਰਮਾ ਨੇ ਵਿਦਿਆਰਥੀਆਂ ਦੀ ਇਸ ਸ਼ਾਨਦਾਰ ਪ੍ਰਾਪਤੀ ਲਈ ਖਿਡਾਰਣਾਂ, ਕੋਚ ਸਹਿਬਾਨ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ। ਜੇਤੂ ਖਿਡਾਰੀਆਂ ਨੂੰ ਪ੍ਰਾਰਥਣਾ ਸਮਾਂ ਮੌਕੇ ਸਕੂਲ ਵਿੱਚ ਸਨਮਾਨਿਤ ਕੀਤਾ ਗਿਆ। ਇਸ ਮੌਕੇ ਕੋਚ ਹਰਵਿੰਦਰ ਸਿੰਘ ਅਤੇ ਰਾਜਪ੍ਰੀਤ ਸਿੰਘ ਵੀ ਮੌਜੂਦ ਸਨ।