ਡਰੀਮਲੈਂਡ ਸਕੂਲ ਦੇ ਖਿਡਾਰੀਆਂ ਨੇ ਤਗ਼ਮੇ ਜਿੱਤੇ
ਜਲੰਧਰ ’ਚ ਹੋਈਆਂ ਪੰਜਾਬ ਰਾਜ ਸਕੂਲ ਖੇਡਾਂ ਵਿੱਚ ਕੁਰਾਸ਼ ਮੁਕਾਬਲਿਆਂ ’ਚ ਡਰੀਮਲੈਂਡ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕੋਟਕਪੂਰਾ ਦੇ ਅੰਡਰ-14 ਅਤੇ ਅੰਡਰ-17 ਲੜਕਿਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਚੇਅਰਮੈਨ ਪ੍ਰਕਾਸ਼ ਚੰਦ ਸ਼ਰਮਾ ਨੇ ਦੱਸਿਆ ਕਿ ਖੇਡਾਂ ਵਿੱਚ ਗਿਆਰ੍ਹਵੀਂ ਜਮਾਤ ਦੇ ਭਾਵਿਕ ਨੇ...
Advertisement
ਜਲੰਧਰ ’ਚ ਹੋਈਆਂ ਪੰਜਾਬ ਰਾਜ ਸਕੂਲ ਖੇਡਾਂ ਵਿੱਚ ਕੁਰਾਸ਼ ਮੁਕਾਬਲਿਆਂ ’ਚ ਡਰੀਮਲੈਂਡ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕੋਟਕਪੂਰਾ ਦੇ ਅੰਡਰ-14 ਅਤੇ ਅੰਡਰ-17 ਲੜਕਿਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਚੇਅਰਮੈਨ ਪ੍ਰਕਾਸ਼ ਚੰਦ ਸ਼ਰਮਾ ਨੇ ਦੱਸਿਆ ਕਿ ਖੇਡਾਂ ਵਿੱਚ ਗਿਆਰ੍ਹਵੀਂ ਜਮਾਤ ਦੇ ਭਾਵਿਕ ਨੇ 50 ਕਿਲੋ ਵਰਗ ਵਿੱਚ ਭਾਗ ਲਿਆ ਅਤੇ ਦੂਜਾ ਸਥਾਨ ਹਾਸਲ ਕਰਕੇ ਚਾਂਦੀ ਦਾ ਤਗ਼ਮਾ ਜਿੱਤਿਆ। ਇਸੇ ਤਰ੍ਹਾਂ ਛੇਵੀਂ ਜਮਾਤ ਦੇ ਇਸ਼ਾਂਤ ਨੇ 25 ਕਿਲੋ ਭਾਰ ਵਰਗ ਵਿੱਚ ਭਾਗ ਲਿਆ ਅਤੇ ਤੀਜਾ ਸਥਾਨ ਹਾਸਲ ਕਰਕੇ ਕਾਂਸੀ ਦਾ ਤਗ਼ਮਾ ਜਿੱਤਿਆ। ਇਸ ਪ੍ਰਾਪਤੀ ’ਤੇ ਸਕੂਲ ਦੇ ਪ੍ਰਿੰਸੀਪਲ ਰਾਕੇਸ਼ ਸ਼ਰਮਾ ਨੇ ਕੋਚ, ਸਟਾਫ, ਖਿਡਾਰੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ। ਸਕੂਲ ਦੀ ਪ੍ਰਾਰਥਨਾ ਸਭਾ ਵਿੱਚ ਇਨ੍ਹਾਂ ਬੱਚਿਆਂ ਦਾ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਨਵਪ੍ਰੀਤ ਸ਼ਰਮਾ, ਹਰਵਿੰਦਰ ਸਿੰਘ, ਰਾਜਪ੍ਰੀਤ ਸਿੰਘ (ਦੋਨੇ ਕੋਚ) ਅਤੇ ਸਟਾਫ ਹਾਜ਼ਰ ਸੀ।
Advertisement
Advertisement
×

