ਡਰੀਮਲੈਂਡ ਸਕੂਲ ਦਾ ਸ਼ਾਨਦਾਰ ਖੇਡ ਪ੍ਰਦਰਸ਼ਨ
                    ਬੁਡਲਾਢਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਵਿੱਚ ਹੋਈਆਂ ਰਾਜ ਪੱਧਰੀ ਖੇਡਾਂ ਵਿੱਚ ਡਰੀਮਲੈਂਡ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕੋਟਕਪੂਰਾ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਸਕੂਲ ਦੇ ਚੇਅਰਮੈਨ ਪ੍ਰਕਾਸ਼ ਚੰਦ ਸ਼ਰਮਾ ਨੇ ਦੱਸਿਆ ਕਿ ਵੁਸ਼ੂ ਮੁਕਾਬਲਿਆਂ ਵਿੱਚ ਸਕੂਲ ਦੇ ਨੌਂਵੀ ਜਮਾਤ ਦੇ...
                
        
        
    
                 Advertisement 
                
 
            
        ਬੁਡਲਾਢਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਵਿੱਚ ਹੋਈਆਂ ਰਾਜ ਪੱਧਰੀ ਖੇਡਾਂ ਵਿੱਚ ਡਰੀਮਲੈਂਡ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕੋਟਕਪੂਰਾ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਸਕੂਲ ਦੇ ਚੇਅਰਮੈਨ ਪ੍ਰਕਾਸ਼ ਚੰਦ ਸ਼ਰਮਾ ਨੇ ਦੱਸਿਆ ਕਿ ਵੁਸ਼ੂ ਮੁਕਾਬਲਿਆਂ ਵਿੱਚ ਸਕੂਲ ਦੇ ਨੌਂਵੀ ਜਮਾਤ ਦੇ ਵਿਦਿਆਰਥੀ ਮਨਰਾਜ ਸਿੰਘ ਨੇ ਪੰਜਾਬ ਵਿੱਚੋਂ ਤੀਜਾ ਸਥਾਨ ਹਾਸਲ ਕਰਕੇ ਕਾਂਸੀ ਦਾ ਤਗਮਾ ਜਿੱਤਿਆ। ਇਸ ਪ੍ਰਾਪਤੀ ’ਤੇ ਮਨਰਾਜ ਸਿੰਘ ਨੂੰ ਸਕੂਲ ਦੀ ਪ੍ਰਰਾਥਨਾ ਸਭਾ ਵਿੱਚ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪ੍ਰਿੰਸੀਪਲ ਰਾਕੇਸ਼ ਸ਼ਰਮਾ ਨੇ ਕੋਚ ਅਤੇ ਖਿਡਾਰੀਆਂ ਦੇ ਮਾਪਿਆਂ ਨੂੰ ਵਧਾਈ ਦਿੱਤੀ। ਇਸ ਮੌਕੇ ਨਵਪ੍ਰੀਤ ਸ਼ਰਮਾ, ਪ੍ਰਦੀਪ ਕੁਮਾਰ ਅਤੇ ਕੋਚ ਰਾਜਪ੍ਰੀਤ ਸਿੰਘ ਮੌਜੂਦ ਸਨ।
                 Advertisement 
                
 
            
        
                 Advertisement 
                
 
            
         
 
             
            