ਜਸਵੰਤ ਜੱਸ
ਫਰੀਦਕੋਟ, 11 ਅਗਸਤ
ਪੰਜਾਬ-ਯੂਟੀ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਦੀ ਸੂਬਾ ਬਾਡੀ ਵੱਲੋਂ ਸੂਬਾਈ ਫ਼ੈਸਲੇ ਅਨੁਸਾਰ ਜ਼ਿਲ੍ਹਾ ਫ਼ਰੀਦਕੋਟ ਇਕਾਈ ਦੇ ਮੁਲਾਜ਼ਮ ਆਗੂਆਂ ਨੇ ਮੁੱਖ ਮੰਤਰੀ ਪੰਜਾਬ ਦੇ ਸਿਆਸੀ ਸਲਾਹਕਾਰ ਤੇ ਵਿਧਾਇਕ ਕੁਸ਼ਲਦੀਪ ਸਿੰਘ ਕਿੱਕੀ ਢਿਲੋਂ ਨੂੰ ਰੋਸ ਵਜੋਂ ਕਾਲੇ ਚੋਲੇ ਪਾ ਕੇ ਮੰਗ-ਪੱਤਰ ਸੌਂਪਿਆ। ਇਸ ਮੌਕੇ ਅਮਰੀਕ ਸਿੰਘ, ਅਮਰਜੀਤ ਸਿੰਘ ਵਾਲੀਆਂ, ਸੇਵਕ ਸਿੰਘ, ਪ੍ਰੇਮ ਚਾਵਲਾ, ਸ਼ਿੰਦਰਪਾਲ ਸਿੰਘ ਢਿੱਲੋਂ, ਅਸ਼ੋਕ ਕੌਸ਼ਲ, ਨਛੱਤਰ ਸਿੰਘ ਭਾਣਾ, ਜਤਿੰਦਰ ਕੁਮਾਰ, ਵੀਰਇੰਦਰਜੀਤ ਸਿੰਘ ਪੁਰੀ, ਹਰਪ੍ਰੀਤ ਸਿੰਘ, ਇੰਦਰਜੀਤ ਸਿੰਘ ਖੀਵਾ ਅਤੇ ਬਿਸ਼ਨ ਦਾਸ ਅਰੋੜਾ ਨੇ ਸੰਬੋਧਨ ਕੀਤਾ।
ਲੰਬੀ (ਇਕਬਾਲ ਸਿੰਘ ਸ਼ਾਂਤ): ਪੰਜਾਬ ਅਤੇ ਯੂ ਟੀ ਮੁਲਾਜ਼ਮ ਸੰਘਰਸ਼ ਮੋਰਚਾ ਦਾ ਵਫਦ ਮਿੱਡ ਡੇ ਮੀਲ, ਆਸਾ ਵਰਕਰਾਂ ਅਤਵ ਵੱਖ ਵੱਖ ਵਿਭਾਗਾਂ ਦੇ ਕੱਚੇ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਅੱਜ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਮੰਗ ਪੱਤਰ ਦੇਣ ਪਿੰਡ ਬਾਦਲ ਪੁੱਜਿਆ। ਸਾਬਕਾ ਮੁੱਖ ਮੰਤਰੀ ਵਲੋਂ ਅਕਾਲੀ ਦਲ ਸਰਕਲ ਲੰਬੀ ਦੇ ਪ੍ਰਧਾਨ ਅਤੇ ਸਾਬਕਾ ਮੁੱਖ ਮੰਤਰੀ ਦੇ ਨਿਜੀ ਸਕੱਤਰ ਅਵਤਾਰ ਸਿੰਘ ਬਨਵਾਲਾ ਨੇ ਮੰਗ ਪੱਤਰ ਲਿਆ । ਇਸ ਵਫ਼ਦ ਵਿੱਚ ਪਵਨ ਕੁਮਾਰ, ਰਾਮਜੀ ਸਿੰਘ ਭਲਾਈਆਣਾ, ਜੋਗਿੰਦਰ ਸਿੰਘ, ਬਹਾਦਰ ਸਿੰਘ ਲੁਹਾਰਾ ਅਤੇ ਸੁਰਜੀਤ ਸਿੰਘ ਗਿੱਲ ਸ਼ਾਮਲ ਸਨ।