DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਕਾਰ ਅਤੇ ਬਲੈਰੋ ਪਿਕਅਪ ਦੀ ਟੱਕਰ 'ਚ ਚਾਲਕ ਦੀ ਹਾਲਤ ਨਾਜ਼ੁਕ

ਸੜਕ ਸੁਰੱਖਿਆ ਫੋਰਸ ਅਤੇ ਐਂਬੂਲੈਂਸ ਮੁਲਾਜ਼ਮਾਂ ਵੱਲੋਂ ਮੌਕੇ 'ਤੇ ਪਹੁੰਚ ਕੇ ਕੀਤੀ ਗਈ ਮਦਦ

  • fb
  • twitter
  • whatsapp
  • whatsapp
featured-img featured-img
ਹਾਦਸੇ ਤੋਂ ਬਾਅਦ ਨੁਕਸਾਨੀ ਗਈ ਕਾਰ ਦੀ ਤਸਵੀਰ। ਫੋਟੋ; ਰੋਹਿਤ ਗੋਇਲ
Advertisement

ਅਵਾਰਾ ਪਸ਼ੂਆਂ ਕਾਰਨ ਲਗਾਤਾਰ ਵੱਡੇ ਸੜਕੀ ਹਾਦਸੇ ਵਾਪਰਦੇ ਰਹਿੰਦੇ ਹਨ। ਅਜਿਹੇ ਹਾਦਸੇ ਬਰਨਾਲਾ ਦੇ ਹੰਡਿਆਇਆ ਰੋਡ ਤੋਂ ਲਗਾਤਾਰ ਸਾਹਮਣੇ ਆ ਰਹੇ ਹਨ। ਬੀਤੀ ਰਾਤ ਬਰਨਾਲਾ ਦੇ ਹੰਡਿਆਇਆ ਰੋਡ 'ਤੇ ਇੱਕ ਕਾਰ ਅਤੇ ਬਲੈਰੋ ਪਿਕਅਪ ਦੀ ਆਹਮੋ-ਸਾਹਮਣੀ ਭਿਆਨਕ ਟੱਕਰ ਹੋ ਗਈ। ਇਸ ਭਿਆਨਕ ਟੱਕਰ ਵਿੱਚ ਕਾਰ ਚਾਲਕ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਜ਼ਖ਼ਮੀ ਕਾਰ ਚਾਲਕ ਬਰਨਾਲਾ ਦੇ ਹੰਡਿਆਇਆ ਬਾਜ਼ਾਰ ਦੇ ਵਾਰਡ ਨੰਬਰ 9 ਦਾ ਰਹਿਣ ਵਾਲਾ ਅਜੇ ਕੁਮਾਰ ਦੱਸਿਆ ਜਾ ਰਿਹਾ ਹੈ। ਇਹ ਹਾਦਸਾ ਵੀ ਅਵਾਰਾ ਪਸ਼ੂ ਦੇ ਗੱਡੀ ਅੱਗੇ ਆਉਣ ਕਾਰਨ ਵਾਪਰਿਆ ਹੈ।

ਸੜਕ ਸੁਰੱਖਿਆ ਫੋਰਸ ਅਤੇ ਐਂਬੂਲੈਂਸ ਮੁਲਾਜ਼ਮਾਂ ਵੱਲੋਂ ਮੌਕੇ ’ਤੇ ਪਹੁੰਚ ਕੇ ਕੀਤੀ ਗਈ ਮਦਦ

Advertisement

ਮੌਕੇ ’ਤੇ ਪਹੁੰਚੀ ਸੜਕ ਸੁਰੱਖਿਆ ਫੋਰਸ ਦੇ ਮੁਲਾਜ਼ਮ ਕਾਂਸਟੇਬਲ ਮਨਪ੍ਰੀਤ ਸਿੰਘ ਅਤੇ ਕਾਂਸਟੇਬਲ ਪ੍ਰਦੀਪ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਨੂੰ ਇੱਕ ਸੜਕ ਹਾਦਸੇ ਦੀ ਸੂਚਨਾ ਮਿਲੀ ਸੀ, ਜਿਸ ਨੂੰ ਲੈ ਕੇ ਉਹ ਮੌਕੇ ’ਤੇ ਪਹੁੰਚੇ ਅਤੇ ਜ਼ਖ਼ਮੀ ਨੂੰ ਹਸਪਤਾਲ ਪਹੁੰਚਾਇਆ। ਉਨ੍ਹਾਂ ਕਿਹਾ ਕਿ ਮੁੱਢਲੀ ਜਾਣਕਾਰੀ ਤੋਂ ਪਤਾ ਲੱਗਿਆ ਹੈ ਕਿ ਅਵਾਰਾ ਪਸ਼ੂ ਆਉਣ ਕਾਰਨ ਗੱਡੀ ਨੂੰ ਕੱਟ ਮਾਰਨਾ ਪਿਆ, ਜਿਸ ਨਾਲ ਸੰਤੁਲਨ ਵਿਗੜਨ ਕਾਰਨ ਕਾਰ ਅਤੇ ਬਲੈਰੋ ਪਿਕਅਪ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਇਸ ਹਾਦਸੇ ਵਿੱਚ ਕਾਰ ਬੁਰੀ ਤਰ੍ਹਾਂ ਚਕਨਾਚੂਰ ਹੋ ਗਈ ਅਤੇ ਬਲੈਰੋ ਪਿਕਅਪ ਵੀ ਸੜਕ ’ਤੇ ਪਲਟ ਗਈ।

Advertisement

ਦੂਜੇ ਪਾਸੇ, ਐਂਬੂਲੈਂਸ ਡਰਾਈਵਰ ਸੋਮਾ ਸਿੰਘ ਨੇ ਦੱਸਿਆ ਕਿ ਰਾਤ ਵੇਲੇ ਵਾਪਰੇ ਇਸ ਹਾਦਸੇ ਵਿੱਚ ਜ਼ਖ਼ਮੀ ਹੋਏ ਕਾਰ ਚਾਲਕ ਅਜੇ ਕੁਮਾਰ ਨੂੰ ਬਰਨਾਲਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਉਸ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਇਸ ਮਾਮਲੇ ਸਬੰਧੀ ਸਬੰਧਤ ਪੁਲੀਸ ਥਾਣੇ ਨੂੰ ਸੂਚਨਾ ਦੇ ਦਿੱਤੀ ਗਈ ਹੈ।

ਦੁਕਾਨਦਾਰਾਂ ਅਤੇ ਸਥਾਨਕ ਲੋਕਾਂ ਵੱਲੋਂ ਪ੍ਰਸ਼ਾਸਨ ਤੋਂ ਅਵਾਰਾ ਪਸ਼ੂਆਂ ਦੀ ਸਮੱਸਿਆ ਦੇ ਹੱਲ ਦੀ ਮੰਗ

ਹਾਦਸੇ ਵਾਲੀ ਥਾਂ 'ਤੇ ਮੌਜੂਦ ਦੁਕਾਨਦਾਰ ਰਾਜੂ ਸਹੋਤਾ ਨੇ ਪ੍ਰਸ਼ਾਸਨ ਤੋਂ ਮੰਗ ਕਰਦਿਆਂ ਕਿਹਾ ਕਿ ਅਵਾਰਾ ਪਸ਼ੂਆਂ ਕਾਰਨ ਰੋਜ਼ਾਨਾ ਬਰਨਾਲਾ-ਹੰਡਿਆਇਆ ਰੋਡ 'ਤੇ ਹਾਦਸੇ ਵਾਪਰ ਰਹੇ ਹਨ। ਉਨ੍ਹਾਂ ਮੰਗ ਕੀਤੀ ਕਿ ਅਵਾਰਾ ਪਸ਼ੂਆਂ ਦਾ ਪੱਕਾ ਹੱਲ ਕਰਕੇ ਲੋਕਾਂ ਦੀਆਂ ਕੀਮਤੀ ਜਾਨਾਂ ਬਚਾਈਆਂ ਜਾਣ ਅਤੇ ਸੜਕ ਨੂੰ ਚੌੜਾ ਕਰਵਾ ਕੇ ਸੜਕ ਵਿਚਕਾਰ ਡਿਵਾਈਡਰ ਬਣਾਇਆ ਜਾਵੇ, ਤਾਂ ਜੋ ਲੋਕਾਂ ਦੀਆਂ ਕੀਮਤੀ ਜਾਨਾਂ ਸੁਰੱਖਿਅਤ ਰਹਿ ਸਕਣ।

ਉਨ੍ਹਾਂ ਕਿਹਾ ਕਿ ਪਹਿਲਾਂ ਵੀ ਕਈ ਹਾਦਸੇ ਹੋ ਚੁੱਕੇ ਹਨ ਅਤੇ ਕਈ ਕੀਮਤੀ ਜਾਨਾਂ ਜਾ ਚੁੱਕੀਆਂ ਹਨ, ਪਰ ਅਜੇ ਤੱਕ ਅਵਾਰਾ ਪਸ਼ੂਆਂ ਦੀ ਸਮੱਸਿਆ ਦਾ ਕੋਈ ਹੱਲ ਨਹੀਂ ਹੋਇਆ। ਫ਼ਿਲਹਾਲ ਕਾਰ ਚਾਲਕ ਹਸਪਤਾਲ ਵਿੱਚ ਆਪਣੀ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜ ਰਿਹਾ ਹੈ।

Advertisement
×