Drone Show: ਸੰਗਤ ਨੇ ਕੀਰਤਨ ਅਤੇ ਡਰੋਨ ਸ਼ੋਅ ਦਾ ਆਨੰਦ ਮਾਣਿਆ
ਬੁਢਲਾਡਾ ਸ਼ਹਿਰ ਵਿੱਚ ਗੁਰੂ ਰਵਿਦਾਸ ਮਹਾਰਾਜ ਦੇ 650 ਸਾਲਾ ਸ਼ਤਾਬਦੀ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਅਤੇ ਡਰੋਨ ਸ਼ੋਅ ਦੌਰਾਨ ਵੱਡੀ ਗਿਣਤੀ ਸੰਗਤ ਨੇ ਪੰਜਾਬ ਸਰਕਾਰ ਵੱਲੋਂ ਕਰਵਾਏ ਸਮਾਗਮ ਦਾ ਆਨੰਦ ਮਾਣਿਆ। ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਦੀ ਅਗਵਾਈ ਹੇਠ ਕਰਵਾਏ...
Advertisement
ਬੁਢਲਾਡਾ ਸ਼ਹਿਰ ਵਿੱਚ ਗੁਰੂ ਰਵਿਦਾਸ ਮਹਾਰਾਜ ਦੇ 650 ਸਾਲਾ ਸ਼ਤਾਬਦੀ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਅਤੇ ਡਰੋਨ ਸ਼ੋਅ ਦੌਰਾਨ ਵੱਡੀ ਗਿਣਤੀ ਸੰਗਤ ਨੇ ਪੰਜਾਬ ਸਰਕਾਰ ਵੱਲੋਂ ਕਰਵਾਏ ਸਮਾਗਮ ਦਾ ਆਨੰਦ ਮਾਣਿਆ। ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਦੀ ਅਗਵਾਈ ਹੇਠ ਕਰਵਾਏ ਸਮਾਗਮ ਦੌਰਾਨ ਬਾਬਾ ਜਗਜੀਤ ਸਿੰਘ ਨਾਨਕਸਰ ਗੁਰਨੇ ਕਲਾਂ ਵਾਲਿਆਂ ਦੇ ਜਥੇ ਨੇ ਕੀਰਤਨ ਨਾਲ ਸੰਗਤ ਨੂੰ ਨਿਹਾਲ ਕੀਤਾ।
ਕਰੀਬ ਡੇਢ ਘੰਟੇ ਦੇ ਸਮਾਰੋਹ ਦੌਰਾਨ ਸਟੇਡੀਅਮ ਸੰਗਤ ਨਾਲ ਮੁਕੰਮਲ ਤੌਰ ’ਤੇ ਭਰਿਆ ਹੋਇਆ ਸੀ। ਵਿਧਾਇਕ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਗੁਰੂ ਸਾਹਿਬ ਦੇ ਜੀਵਨ, ਬਾਣੀ ਅਤੇ ਸਿੱਖਿਆਵਾਂ ਨੂੰ ਘਰ ਘਰ ਪਹੁੰਚਾਉਣ ਲਈ ਪੂਰਾ ਸਾਲ ਚੱਲਣ ਵਾਲੇ ਸਮਾਗਮ ਉਲੀਕਕੇ ਮਹਾਨ ਉਪਰਾਲਾ ਕੀਤਾ ਗਿਆ ਹੈ।
Advertisement
ਇਸ ਮੌਕੇ ਏ ਡੀ ਸੀ ਕ੍ਰਿਤਿਕਾ ਗੋਇਲ, ਐੱਸ ਡੀ ਐੱਮ ਗੁਰਮੀਤ ਕੁਮਾਰ, ਕੇਵਲ ਸ਼ਰਮਾ, ਰਣਜੀਤ ਫ਼ਰੀਦਕੇ, ਸੋਹਣਾ ਸਿੰਘ ਕਲੀਪੁਰ, ਸਤਨਾਮ ਸਿੰਘ ਖਨਾਲੀਆ, ਜਗਦੇਵ ਜੱਗਾ, ਸੰਦੀਪ ਬੱਗਾ ਵੀ ਮੌਜੂਦ ਸਨ।
Advertisement
Advertisement
×

