ਨਸ਼ੇ ਦੀਆਂ ਗੋਲੀਆਂ ਤੇ ਡਰੱਗ ਮਨੀ ਬਰਾਮਦ
ਪੱਤਰ ਪ੍ਰੇਰਕਅਬੋਹਰ, 30 ਜੂਨ ਥਾਣਾ ਬਹਾਵਲਵਾਲਾ ਦੀ ਪੁਲੀਸ ਨੇ ਇੰਚਾਰਜ ਦਵਿੰਦਰ ਸਿੰਘ ਦੀ ਅਗਵਾਈ ਹੇਠ ਗਸ਼ਤ ਦੌਰਾਨ ਦੋ ਨੌਜਵਾਨਾਂ ਕੋਲੋਂ 220 ਨਸ਼ੀਲੀਆਂ ਗੋਲੀਆਂ ਅਤੇ 73200 ਰੁਪਏ ਡਰੱਗ ਮਨੀ ਬਰਾਮਦ ਕੀਤੀ ਹੈ। ਪੁਲੀਸ ਅਨੁਸਾਰ ਮੁਲਜ਼ਮਾਂ ਦੀ ਪਛਾਣ ਪ੍ਰੇਮ ਕੁਮਾਰ, ਸੁਮੀ ਕੁਮਾਰ...
Advertisement
ਪੱਤਰ ਪ੍ਰੇਰਕਅਬੋਹਰ, 30 ਜੂਨ
ਥਾਣਾ ਬਹਾਵਲਵਾਲਾ ਦੀ ਪੁਲੀਸ ਨੇ ਇੰਚਾਰਜ ਦਵਿੰਦਰ ਸਿੰਘ ਦੀ ਅਗਵਾਈ ਹੇਠ ਗਸ਼ਤ ਦੌਰਾਨ ਦੋ ਨੌਜਵਾਨਾਂ ਕੋਲੋਂ 220 ਨਸ਼ੀਲੀਆਂ ਗੋਲੀਆਂ ਅਤੇ 73200 ਰੁਪਏ ਡਰੱਗ ਮਨੀ ਬਰਾਮਦ ਕੀਤੀ ਹੈ। ਪੁਲੀਸ ਅਨੁਸਾਰ ਮੁਲਜ਼ਮਾਂ ਦੀ ਪਛਾਣ ਪ੍ਰੇਮ ਕੁਮਾਰ, ਸੁਮੀ ਕੁਮਾਰ ਵਾਸੀਆਨ ਕੁਲਾਰ ਵਜੋਂ ਹੋਈ ਹੈ ਤੇ ਇਨ੍ਹਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ। ਦੋਵਾਂ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਜਿੱਥੋਂ ਉਨ੍ਹਾਂ ਨੂੰ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਹੈ। ਥਾਣਾ ਇੰਚਾਰਜ ਦਵਿੰਦਰ ਸਿੰਘ ਨੇ ਦੱਸਿਆ ਕਿ ਦੋਵਾਂ ਮੁਲਜ਼ਮਾਂ ਤੋਂ ਬਾਰੀਕੀ ਨਾਲ ਪੁੱਛ-ਗਿੱਛ ਕੀਤੀ ਜਾਵੇਗੀ।
Advertisement
Advertisement
×