drug smuggler: ਨਸ਼ਾ ਤਸਕਰ ਦੀ ਜਾਇਦਾਦ ਫਰੀਜ਼
ਜ਼ਿਲ੍ਹਾ ਪੁਲੀਸ ਨੇ ਮੋਗਾ ਦੇ ਨਸ਼ਾ ਤਸਕਰ ਦੀ 73.60 ਲੱਖ ਰੁਪਏ ਦੀ ਜਾਇਦਾਦ ਫਰੀਜ਼ ਕੀਤੀ ਹੈ। ਪੁਲੀਸ ਅਨੁਸਾਰ ਮੁਲਜ਼ਮ ਨੇ ਇਹ ਜਾਇਦਾਦ ਨਸ਼ਾ ਤਸਕਰੀ ਤੋਂ ਹੋਈ ਕਥਿਤ ਗ਼ੈਰ-ਕਾਨੂੰਨੀ ਆਮਦਨ ਨਾਲ ਬਣਾਈ ਸੀ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀ ਐੱਸ ਪੀ...
ਜ਼ਿਲ੍ਹਾ ਪੁਲੀਸ ਨੇ ਮੋਗਾ ਦੇ ਨਸ਼ਾ ਤਸਕਰ ਦੀ 73.60 ਲੱਖ ਰੁਪਏ ਦੀ ਜਾਇਦਾਦ ਫਰੀਜ਼ ਕੀਤੀ ਹੈ। ਪੁਲੀਸ ਅਨੁਸਾਰ ਮੁਲਜ਼ਮ ਨੇ ਇਹ ਜਾਇਦਾਦ ਨਸ਼ਾ ਤਸਕਰੀ ਤੋਂ ਹੋਈ ਕਥਿਤ ਗ਼ੈਰ-ਕਾਨੂੰਨੀ ਆਮਦਨ ਨਾਲ ਬਣਾਈ ਸੀ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀ ਐੱਸ ਪੀ ਸਿਟੀ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਨਸ਼ਾ ਤਸਕਰ ਦਲਜੀਤ ਸਿੰਘ ਪੁੱਤਰ ਵਿਜੇ ਕੁਮਾਰ ਲੰਬੇ ਸਮੇਂ ਤੋਂ ਨਸ਼ਿਆਂ ਦੇ ਧੰਦੇ ਨਾਲ ਜੁੜਿਆ ਹੋਇਆ ਹੈ। ਮੁਲਜ਼ਮ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ 18 ਪੁਲੀਸ ਕੇਸ ਦਰਜ ਹਨ। ਉਨ੍ਹਾਂ ਦੱਸਿਆ ਕਿ ਪੁਲੀਸ ਨੂੰ ਮੁਲਜ਼ਮ ਦੀ ਬੇਨਾਮੀ ਜਾਇਦਾਦ ਦੀ ਸੂਚਨਾ ਮਿਲੀ ਸੀ। ਇਸ ਸਬੰਧੀ ਜਾਂਚ ਤੋਂ ਬਾਅਦ ਜਾਇਦਾਦ ਨਸ਼ਿਆਂ ਦੇ ਕਾਰੋਬਾਰ ਨਾਲ ਬਣਾਉਣ ਦੇ ਮਿਲੇ ਸਬੂਤਾਂ ਦੇ ਆਧਾਰ ਉੱਤੇ ਇਸ ਨੂੰ ਜ਼ਬਤ ਕਰਨ ਦੀ ਸਮਰੱਥ ਆਥਾਰਿਟੀ ਤੋਂ ਮਨਜੂਰੀ ਲਈ ਗਈ ਸੀ ਅਤੇ ਅੱਜ ਜਾਇਦਾਦ ਨੂੰ ਫਰੀਜ਼ ਕਰਨ ਦਾ ਨੋਟਿਸ ਲਾਇਆ ਗਿਆ ਹੈ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਇਸ ਜਾਇਦਾਦ ਦੀ ਖ਼ਰੀਦ-ਵੇਚ ’ਤੇ ਪੂਰਨ ਪਾਬੰਦੀ ਹੋਵੇਗੀ। ਇਸ ਮੌਕੇ ਥਾਣਾ ਸਿਟੀ ਮੁਖੀ ਇੰਸਪੈਕਟਰ ਗੁਰਵਿੰਦਰ ਸਿੰਘ ਭੁੱਲਰ ਪੁਲੀਸ ਫੋਰਸ ਨਾਲ ਹਾਜ਼ਰ ਸਨ।

