DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਨਸ਼ਾ ਤਸਕਰ ਨੂੰ 10 ਸਾਲ ਦੀ ਕੈਦ, ਲੱਖ ਰੁਪਏ ਜੁਰਮਾਨਾ

ਇੱਥੋਂ ਦੇ ਵਧੀਕ ਸੈਸ਼ਨ ਜੱਜ ਮਹੇਸ਼ ਗਰੋਵਰ ਦੀ ਅਦਾਲਤ ਨੇ ਨਸ਼ਾ ਤਸਕਰ ਨੂੰ 10 ਸਾਲ ਦੀ ਕੈਦ ਅਤੇ ਇੱਕ ਲੱਖ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ। ਥਾਣਾ ਕੌਤਵਾਲੀ ਦੇ ਐੱਸ ਐੱਚ ਓ ਇੰਸਪੈਕਟਰ ਪਰਮਿੰਦਰ ਸਿੰਘ ਨੇ ਗੁਪਤ ਸੂਚਨਾ ਦੇ ਆਧਾਰ...

  • fb
  • twitter
  • whatsapp
  • whatsapp
Advertisement
ਇੱਥੋਂ ਦੇ ਵਧੀਕ ਸੈਸ਼ਨ ਜੱਜ ਮਹੇਸ਼ ਗਰੋਵਰ ਦੀ ਅਦਾਲਤ ਨੇ ਨਸ਼ਾ ਤਸਕਰ ਨੂੰ 10 ਸਾਲ ਦੀ ਕੈਦ ਅਤੇ ਇੱਕ ਲੱਖ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ। ਥਾਣਾ ਕੌਤਵਾਲੀ ਦੇ ਐੱਸ ਐੱਚ ਓ ਇੰਸਪੈਕਟਰ ਪਰਮਿੰਦਰ ਸਿੰਘ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਪੁਲੀਸ ਵੱਲੋਂ 27 ਨਵੰਬਰ 2023 ਨੂੰ ਬਠਿੰਡਾ ਦੀ ਅਨਾਜ ਮੰਡੀ ਵਿੱਚ ਨੌਜਵਾਨ ਨੂੰ ਕਾਬੂ ਕੀਤਾ ਗਿਆ ਸੀ, ਜਿਸ ਦੀ ਪਛਾਣ ਮਨਜੀਤ ਸਿੰਘ ਉਰਫ਼ ਬੱਬੂ ਵਾਸੀ ਬਸਤੀ ਬੀੜ ਤਲਾਬ ਵਜੋਂ ਹੋਈ ਸੀ। ਉਸ ਸਮੇਂ ਉਸ ਕੋਲੋਂ ਤਲਾਸ਼ੀ ਦੌਰਾਨ ਉਸਦੇ ਕਬਜ਼ੇ ਵਿਚੋਂ 257 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ।

ਇਸ ਸਬੰਧ ਵਿੱਚ ਪੁਲੀਸ ਵੱਲੋਂ ਥਾਣਾ ਕੋਤਵਾਲੀ ਵਿੱਚ ਕੇਸ ਦਰਜ ਕੀਤਾ ਗਿਆ ਸੀ। ਇਸ ਜਾਂਚ ਦੌਰਾਨ ਧਾਰਾ 29 ਐੱਨ ਡੀ ਪੀ ਐੱਸ ਐਕਟ ਤਹਿਤ ਰਵਿੰਦਰ ਸਿੰਘ ਅਤੇ ਹਰਪ੍ਰੀਤ ਸਿੰਘ ਵਾਸੀ ਬਸਤੀ ਬੀੜ ਤਲਾਬ ਨੂੰ ਵੀ ਨਾਮਜ਼ਦ ਕੀਤਾ ਗਿਆ ਸੀ। ਪੁਲੀਸ ਵੱਲੋਂ ਜਾਂਚ ਮੁਕੰਮਲ ਕਰਨ ਮਗਰੋਂ ਅਦਾਲਤ ਵਿੱਚ ਚਲਾਨ ਪੇਸ਼ ਕੀਤਾ ਗਿਆ। ਹੁਣ ਅਦਾਲਤ ਨੇ ਦਲੀਲਾਂ ਅਤੇ ਸਬੂਤਾਂ ਦੀ ਸੁਣਵਾਈ ਤੋਂ ਬਾਅਦ ਮਨਜੀਤ ਸਿੰਘ ਉਰਫ਼ ਬੱਬੂ ਨੂੰ ਦੋਸ਼ੀ ਕਰਾਰ ਦਿੰਦਿਆਂ 10 ਸਾਲ ਦੀ ਕੈਦ ਅਤੇ ਇੱਕ ਲੱਖ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ। ਹੋਰ ਨਾਮਜ਼ਦ ਮੁਲਜ਼ਮਾਂ ਨੂੰ ਸਬੂਤਾਂ ਦੀ ਘਾਟ ਕਾਰਨ ਬਰੀ ਕਰ ਦਿੱਤਾ ਗਿਆ।

Advertisement

Advertisement

Advertisement
×