ਪਿੰਡ ਝੋਰੜ ’ਚ ਨਸ਼ਾ ਤਸਕਰ ਦੀ ਕੋਠੀ ਢਾਹੀ
‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਿੰਡ ਝੋਰੜ ਵਿੱਚ ਇੱਕ ਨਸ਼ਾ ਤਸਕਰ ਵੱਲੋਂ ਗੈਰ ਕਾਨੂੰਨੀ ਤਰੀਕੇ ਨਾਲ ਬਣਾਈ ਗਈ ਇਮਾਰਤ ਨੂੰ ਢਾਹ ਦਿੱਤਾ ਗਿਆ ਹੈ। ਸਰਕਾਰ ਦੀ ਇਸ ਕਾਰਵਾਈ ’ਤੇ ਪਿੰਡ ਵਾਸੀਆਂ ਵੱਲੋਂ ਖੁਸ਼ੀ ਜ਼ਾਹਿਰ ਕਰਦੇ ਹੋਏ ਲੱਡੂ ਵੰਡੇ ਗਏ। ਉਨ੍ਹਾਂ ਕਿਹਾ ਕਿ ਇਸ ਨਾਲ ਪਿੰਡ ਵਿੱਚ ਸੁਧਾਰ ਹੋਵੇਗਾ ਅਤੇ ਸਮਾਜ ਵਿੱਚ ਅੱਗੇ ਵਧੇਗਾ। ਜ਼ਿਲ੍ਹਾ ਪੁਲੀਸ ਮੁਖੀ ਅਖਿਲ ਚੌਧਰੀ ਨੇ ਦੱਸਿਆ ਕਿ ਪਿੰਡ ਝੋਰੜ ਦਾ ਇਹ ਪਰਿਵਾਰ ਨਸ਼ਾ ਤਸਕਰੀ ਕਰਦਾ ਸੀ ਅਤੇ ਇਨ੍ਹਾਂ ਖਿਲਾਫ਼ ਕਈ ਮੁਕੱਦਮੇ ਦਰਜ ਹਨ। ਇਹ ਮਕਾਨ ਵੀ ਨਸ਼ਾ ਤਸਕਰੀ ਦੀ ਕਮਾਈ ਨਾਲ ਬਣਾਇਆ ਸੀ। ਉਨ੍ਹਾਂ ਕਿਹਾ ਕਿ ਜੋ ਕੋਈ ਵੀ ਨਸ਼ੇ ਵੇਚ ਕੇ ਜਾਇਦਾਦ ਬਣਾਏਗਾ ਉਸ ਨੂੰ ਅਟੈਚ ਕਰਵਾਇਆ ਜਾਵੇਗਾ। ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਜੇਕਰ ਕੋਈ ਨਸ਼ੇ ਵੇਚਦਾ ਹੈ ਤਾਂ ਇਸ ਦੀ ਸੂਚਨਾ ਪੁਲੀਸ ਨੂੰ ਨਿਡਰ ਹੋ ਕੇ ਦਿੱਤੀ ਜਾਵੇ ਸੂਚਨਾ ਦੇਣ ਵਾਲੇ ਦੀ ਪਛਾਣ ਗੁਪਤ ਰੱਖਦੇ ਹੋਏ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਮਨਮੀਤ ਸਿੰਘ ਢਿੱਲੋਂ ਐਸ.ਪੀ (ਡੀ) ਸਮੇਤ ਪੁਲੀਸ ਅਧਿਕਾਰੀ ਅਤੇ ਪਿੰਡ ਦੀ ਪੰਚਾਇਤ ਦੇ ਨੁਮਾਇੰਦੇ ਹਾਜ਼ਰ ਸਨ।