ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਨਸ਼ਾ ਤਸਕਰਾਂ ਨੂੰ ਬਖਸ਼ਿਆ ਨਹੀਂ ਜਾਵੇਗਾ: ਐੱਸਐੱਸਪੀ

ਪੱਤਰ ਪ੍ਰੇਰਕ ਅਬੋਹਰ , 26 ਜੂਨ ਐੱਸਐੱਸਪੀ ਗੁਰਮੀਤ ਸਿੰਘ ਦੀ ਅਗਵਾਈ ਹੇਠ ਸਬ ਡਿਵੀਜ਼ਨ ਅਬੋਹਰ ਵਿੱਚ ਨਸ਼ਾ ਤਸਕਰਾਂ ਵਿਰੁੱਧ ਵੱਡੇ ਪੱਧਰ ’ਤੇ ‘ਕੋਰਡਨ ਐਂਡ ਸਰਚ ਅਪਰੇਸ਼ਨ ਚਲਾਇਆ ਗਿਆ। ਇਸ ਮੁਹਿੰਮ ਤਹਿਤ ਪੰਜਪੀਰ ਨਗਰ ਵਿਚ ਵੱਡੇ ਪੱਧਰ ’ਤੇ ਛਾਪੇਮਾਰੀ ਕੀਤੀ ਗਈ।...
Advertisement

ਪੱਤਰ ਪ੍ਰੇਰਕ

ਅਬੋਹਰ , 26 ਜੂਨ

Advertisement

ਐੱਸਐੱਸਪੀ ਗੁਰਮੀਤ ਸਿੰਘ ਦੀ ਅਗਵਾਈ ਹੇਠ ਸਬ ਡਿਵੀਜ਼ਨ ਅਬੋਹਰ ਵਿੱਚ ਨਸ਼ਾ ਤਸਕਰਾਂ ਵਿਰੁੱਧ ਵੱਡੇ ਪੱਧਰ ’ਤੇ ‘ਕੋਰਡਨ ਐਂਡ ਸਰਚ ਅਪਰੇਸ਼ਨ ਚਲਾਇਆ ਗਿਆ। ਇਸ ਮੁਹਿੰਮ ਤਹਿਤ ਪੰਜਪੀਰ ਨਗਰ ਵਿਚ ਵੱਡੇ ਪੱਧਰ ’ਤੇ ਛਾਪੇਮਾਰੀ ਕੀਤੀ ਗਈ। ਇਸ ਕਾਰਵਾਈ ਵਿੱਚ ਡੀਐਸਪੀ ਸਬ ਡਿਵੀਜ਼ਨ ਅਬੋਹਰ, ਮੁੱਖ ਅਫ਼ਸਰ ਥਾਣਾ ਸਿਟੀ-1 ਅਤੇ 2 ਅਬੋਹਰ ਅਤੇ ਇੰਚਾਰਜ ਸੀਆਈਏ-2 ਫਾਜ਼ਿਲਕਾ ਅਤੇ 100 ਤੋਂ ਵੱਧ ਪੁਲੀਸ ਮੁਲਾਜ਼ਮ ਸ਼ਾਮਲ ਰਹੇ। ਨਸ਼ਾ ਤਸਕਰਾਂ ਦੇ ਘਰਾਂ ਅਤੇ ਟਿਕਾਣਿਆਂ ਦੀ ਤਲਾਸ਼ੀ ਲੈ ਕੇ ਨਸ਼ਿਆਂ ਦੀ ਚੋਰੀ-ਛੁਪੇ ਹੋ ਰਹੀ ਸਪਲਾਈ ਚੇਨ ਨੂੰ ਤੋੜਨ ਦੀ ਕੋਸ਼ਿਸ਼ ਕੀਤੀ ਗਈ। ਇਹ ਕਾਰਵਾਈ ਨਸ਼ਾ ਮੁਕਤ ਪੰਜਾਬ ਵੱਲ ਇਕ ਮਹੱਤਵ ਪੂਰਨ ਕਦਮ ਹੈ। ਐੱਸਐੱਸਪੀ ਨੇ ਦੱਸਿਆ ਕਿ ਇਹ ਮੁਹਿੰਮ ਪੰਜਾਬ ਸਰਕਾਰ ਅਤੇ ਡੀਜੀਪੀ ਪੰਜਾਬ ਦੀ ਅਗਵਾਈ ਹੇਠ 1 ਮਾਰਚ 2025 ਤੋਂ ਸ਼ੁਰੂ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਨੂੰ ਬਖਸ਼ਿਆ ਨਹੀਂ ਜਾਵੇਗਾ ਤੇ ਹਰ ਨਸ਼ਾ ਤਸਕਰ ਪੁਲੀਸ ਦੀ ਰਾਡਾਰ ’ਤੇ ਹੈ। ਉਨ੍ਹਾਂ ਕਿਹਾ ਕਿ ਨਸ਼ਾ ਮੁਕਤ ਅਤੇ ਸਿਹਤਮੰਦ ਸਮਾਜ ਦੀ ਸਿਰਜਣਾ ਲਈ ਅਜਿਹੀਆਂ ਕਾਰਵਾਈਆਂ ਨਿਰੰਤਰ ਚਲਦੀਆਂ ਰਹਿਣਗੀਆਂ। ਕਿਸੇ ਵੀ ਨਸ਼ਾ ਤਸਕਰ ਨੂੰ ਨਹੀਂ ਬਖ਼ਸ਼ਿਆ ਜਾਵੇਗਾ।

Advertisement