Drug Tragedy: ਪਿੰਡ ਤਾਮਕੋਟ ਵਿੱਚ ਨਸ਼ੇ ਦੀ Overdose ਕਾਰਨ Law Student ਦੀ ਮੌਤ
ਇੱਥੋਂ ਪਿੰਡ ਤਾਮਕੋਟ ਦੇ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ। ਮ੍ਰਿਤਕ ਅਮਨਪ੍ਰੀਤ ਸਿੰਘ ਲਾਅ ਦਾ ਵਿਦਿਆਰਥੀ ਸੀ ਅਤੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਉਸ ਦੇ ਪਿਤਾ ਕੁਲਦੀਪ ਸਿੰਘ ਪੰਜਾਬ ਕਿਸਾਨ ਯੂਨੀਅਨ ਅਤੇ ਮਾਤਾ ਦਲਜੀਤ ਕੌਰ ਪ੍ਰਗਤੀਸ਼ੀਲ ਇਸਤਰੀ...
Advertisement
ਇੱਥੋਂ ਪਿੰਡ ਤਾਮਕੋਟ ਦੇ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ। ਮ੍ਰਿਤਕ ਅਮਨਪ੍ਰੀਤ ਸਿੰਘ ਲਾਅ ਦਾ ਵਿਦਿਆਰਥੀ ਸੀ ਅਤੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਉਸ ਦੇ ਪਿਤਾ ਕੁਲਦੀਪ ਸਿੰਘ ਪੰਜਾਬ ਕਿਸਾਨ ਯੂਨੀਅਨ ਅਤੇ ਮਾਤਾ ਦਲਜੀਤ ਕੌਰ ਪ੍ਰਗਤੀਸ਼ੀਲ ਇਸਤਰੀ ਸਭਾ ਦੇ ਆਗੂ ਹਨ। ਇਸ ਘਟਨਾ ’ਤੇ ਇਨਕਲਾਬੀ ਨੌਜਵਾਨ ਸਭਾ ਦੇ ਹੈਪੀ ਮਾਨ ਅਤੇ ਲਿਬਰੇਸ਼ਨ ਦੇ ਜ਼ਿਲ੍ਹਾ ਸਕੱਤਰ ਸੁਰਿੰਦਰਪਾਲ ਸ਼ਰਮਾ ਸਮੇਤ ਰਾਜਵਿੰਦਰ ਰਾਣਾ, ਪਰਸ਼ੋਤਮ ਸ਼ਰਮਾ, ਰਣਜੀਤ ਸਿੰਘ ਤਾਮਕੋਟ, ਗੁਰਜੰਟ ਸਿੰਘ ਅਤੇ ਗੁਰਸੇਵਕ ਮਾਨ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।
Advertisement
Advertisement
×

