DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Chitta death Punjab: ਨਸ਼ੇ ਨੇ ਨੌਜਵਾਨ ਦੀ ਜਾਨ ਲਈ

ਨਸ਼ੇ ਦਾ ਸ਼ਿਕਾਰ ਇੱਕ ਹੋਰ ਨੌਜਵਾਨ ਦੇ ਫੁੱਲ ਚੁਗੇ

  • fb
  • twitter
  • whatsapp
  • whatsapp
featured-img featured-img
ਗੁਰਜਿੰਦਰ ਸਿੰਘ
Advertisement

ਹਲਕਾ ਜ਼ੀਰਾ ਵਿੱਚ ‘ਆਪ’ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਦੇ ਦਾਅਵਿਆਂ ਦੀ ਉਸ ਵੇਲੇ ਫੂਕ ਨਿਕਲ ਗਈ, ਜਦੋਂ ਪਿੰਡ ਮਰਖਾਈ ਵਿੱਚ ਕਥਿਤ ਤੌਰ ’ਤੇ ਚਿੱਟੇ ਕਾਰਨ 24 ਸਾਲਾ ਨੌਜਵਾਨ ਗੁਰਜਿੰਦਰ ਸਿੰਘ ਦੀ ਮੌਤ ਹੋ ਗਈ। ਦੁਖ਼ਦ ਪੱਖ ਇਹ ਰਿਹਾ ਕਿ ਜਿਸ ਦਿਨ ਮ੍ਰਿਤਕ ਗੁਰਜਿੰਦਰ ਸਿੰਘ ਦੀ ਮੌਤ ਹੋਈ, ਉਸੇ ਦਿਨ ਇੱਥੇ ਹੀ ਨਸ਼ੇ ਦਾ ਸ਼ਿਕਾਰ ਹੋਏ ਇੱਕ ਹੋਰ 21 ਸਾਲਾ ਨੌਜਵਾਨ ਲਵਪ੍ਰੀਤ ਸਿੰਘ ਦੇ ਫੁੱਲ ਚੁਗੇ ਜਾ ਰਹੇ ਸਨ। ਪਰਿਵਾਰਕ ਮੈਂਬਰਾਂ ਮੁਤਾਬਕ ਮਜ਼ਦੂਰ ਪਰਿਵਾਰ ਨਾਲ ਸਬੰਧਤ ਗੁਰਜਿੰਦਰ ਸਿੰਘ ਪਿਛਲੇ ਤਿੰਨ-ਚਾਰ ਸਾਲਾਂ ਤੋਂ ਚਿੱਟੇ ਦਾ ਸੇਵਨ ਕਰ ਰਿਹਾ ਸੀ। ਉਨ੍ਹਾਂ ਦੱਸਿਆ ਕਿ ਚਿੱਟੇ ਕਾਰਨ ਉਹ ਕਈ ਭਿਆਨਕ ਬਿਮਾਰੀਆਂ ਦਾ ਸ਼ਿਕਾਰ ਹੋ ਗਿਆ ਸੀ, ਜਿਸਦਾ ਇਲਾਜ ਸਿਵਲ ਹਸਪਤਾਲ ਜ਼ੀਰਾ ਵਿੱਚ ਚੱਲ ਰਿਹਾ ਸੀ; ਹਾਲਤ ਗੰਭੀਰ ਹੋਣ ’ਤੇ ਉਸ ਨੂੰ ਫਰੀਦਕੋਟ ਮੈਡੀਕਲ ਕਾਲਜ ਰੈਫਰ ਕੀਤਾ ਗਿਆ ਸੀ, ਜਿੱਥੇ ਉਸ ਨੇ ਦਮ ਤੋੜ ਦਿੱਤਾ। ਪਿੰਡ ਵਾਸੀਆਂ ਨੇ ਦੋਸ਼ ਲਾਇਆ ਕਿ ਇਲਾਕੇ ਵਿੱਚ ਸਿਰਫ਼ ਇੱਕ ਮਹੀਨੇ ਦੌਰਾਨ ਨਸ਼ੇ ਕਾਰਨ ਇਹ ਸੱਤਵੀਂ ਮੌਤ ਹੈ ਅਤੇ ਨਸ਼ਾ ਤਸਕਰ ਬਿਨਾਂ ਕਿਸੇ ਡਰ ਤੋਂ ਧੜੱਲੇ ਨਾਲ ਕਾਰੋਬਾਰ ਕਰ ਰਹੇ ਹਨ। ਉਨ੍ਹਾਂ ਪੰਜਾਬ ਸਰਕਾਰ ਅਤੇ ਪੁਲੀਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਨਸ਼ਾ ਤਸਕਰਾਂ ਨੂੰ ਨੱਥ ਪਾਈ ਜਾਵੇ। ਉੱਧਰ, ਡੀ ਐੱਸ ਪੀ ਜਸਪਾਲ ਸਿੰਘ ਢਿੱਲੋਂ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਮੌਤ ਬਾਰੇ ਕੋਈ ਜਾਣਕਾਰੀ ਨਹੀਂ ਹੈ, ਪਰ ਮਾਮਲੇ ਦੀ ਜਾਂਚ ਕੀਤੀ ਜਾਵੇਗੀ।

Advertisement
Advertisement
×