ਠੇਕਾ ਮੁਲਾਜ਼ਮਾਂ ਵੱਲੋਂ ਮੰਗਾਂ ਦੇ ਹੱਕ ਵਿੱਚ ਢੋਲ ਮਾਰਚ

ਠੇਕਾ ਮੁਲਾਜ਼ਮਾਂ ਵੱਲੋਂ ਮੰਗਾਂ ਦੇ ਹੱਕ ਵਿੱਚ ਢੋਲ ਮਾਰਚ

ਕਚਹਿਰੀ ਚੌਕ ਵਿੱਚ ਠੇਕਾ ਮੁਲਾਜ਼ਮ ਸਰਕਾਰ ਦਾ ਪਿੱਟ ਸਿਆਪਾ ਕਰਦੇ ਹੋਏ। -ਫੋਟੋ: ਰੋਹਿਤ

ਰਵਿੰਦਰ ਰਵੀ/ਪਰਸ਼ੋਤਮ ਬੱਲੀ

ਬਰਨਾਲਾ, 6 ਮਾਰਚ

ਵੱਖ ਵੱਖ ਵਿਭਾਗਾਂ ਦੇ ਠੇਕਾ ਆਧਾਰਤ ਕਰਮਚਾਰੀਆਂ ਵਲੋਂ ਠੇਕਾ ਮੁਲਾਜ਼ਮ ਸੰਘਰਸ਼ ਮੋਰਚੇ ਦੀ ਅਗਵਾਈ ਵਿੱਚ ਅੱਜ ਆਪਣੀਆਂ ਮੰਗਾਂ ਨੂੰ ਲੈ ਕੇ ਬਰਨਾਲਾ ਸ਼ਹਿਰ ਵਿੱਚ ਢੋਲ ਮਾਰਚ ਕੱਢ ਕੇ ਰੋਸ ਮੁਜ਼ਾਹਰਾ ਕੀਤਾ ਗਿਆ। ਇਹ ਮਾਰਚ ਬਰਨਾਲਾ ਦੇ ਬੱਸ ਸਟੈਂਡ ਤੋਂ ਸ਼ੁਰੂ ਹੋ ਕੇ ਸ਼ਹਿਰ ਦੇ ਬਾਜ਼ਾਰਾਂ ਵਿੱਚੋਂ ਦੀ ਹੁੰਦੇ ਹੋਏ ਕਚਹਿਰੀ ਚੌਕ ਵਿਚ ਆ ਕੇ ਸੰਪੰਨ ਹੋਇਆ। ਚੌਂਕ ’ਚ ਮੁਲਾਜ਼ਮਾਂ ਵੱਲੋਂ ਸਰਕਾਰ ਦਾ ਪਿੱਟ ਸਿਆਪਾ ਕੀਤਾ ਗਿਆ। ਪ੍ਰਦਰਸ਼ਨਕਾਰੀ ਠੇਕਾ ਆਧਾਰਤ ਕਾਮਿਆਂ ਨੇ ਪੰਜਾਬ ਸਰਕਾਰ ਉਪਰ ਵਾਅਦਾਖਿਲਾਫ਼ੀ ਦੇ ਦੋਸ਼ ਲਗਾਉਂਦਿਆਂ ਕਿਹਾ ਕਿ ਕੈਪਟਨ ਸਰਕਾਰ ਨੇ ਜੋ ਵਾਅਦੇ ਕੀਤੇ ਸਨ, ਉਨ੍ਹਾਂ ਵਿੱਚੋਂ ਇੱਕ ਵਾਅਦਾ ਵੀ ਪੂਰਾ ਨਹੀਂ ਕੀਤਾ ਗਿਆ। ਉਹ ਲੰਬੇ ਸਮੇਂ ਤੋਂ ਵਿਭਾਗਾਂ ਵਿੱਚ ਰੈਗੂਲਰ ਕਰਨ ਦੀ ਮੰਗ ਕਰ ਰਹੇ ਹਨ। ਕਾਂਗਰਸ ਸਰਕਾਰ ਨੇ ਵੀ ਉਨ੍ਹਾਂ ਨੂੰ ਸੱਤਾ ਵਿੱਚ ਘਰ ਘਰ ਨੌਕਰੀ ਅਤੇ ਪੱਕੇ ਰੁਜ਼ਗਾਰ ਦਾ ਵਾਅਦਾ ਕੀਤਾ ਸੀ, ਪਰ ਅਜੇ ਇਹ ਵਾਅਦਾ ਪੂਰਾ ਨਹੀਂ ਕੀਤਾ ਗਿਆ। ਸਰਕਾਰ ਹਰ ਫ਼ਰੰਟ ’ਤੇ ਫ਼ੇਲ      ਹੋ ਚੁੱਕੀ ਹੈ। 

ਇਸ ਮੌਕੇ ਉਨ੍ਹਾਂ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਉਹ ਆਪਣੀਆਂ ਮੰਗਾਂ ਨੂੰ ਲੈ ਕੇ 12 ਮਾਰਚ ਨੂੰ ਮੁੱਖ ਮੰਤਰੀ ਦੇ ਸ਼ਹਿਰ ਪਟਿਆਲਾ ਵਿਖੇ ਮਹਾਰੈਲੀ ਕਰਨ ਜਾ ਰਹੇ ਹਨ। 

ਇਸ ਮੌਕੇ ਮੋਰਚੇ ਦੇ ਕਨਵੀਨਰ ਸਰਬਜੀਤ ਸਿੰਘ ਤਾਜੋਕੇ, ਚਮਕੌਰ ਸਿੰਘ ਅਤੇ ਮਿਲਖਾ ਸਿੰਘ, ਕੋ-ਕਨਵੀਨਰ ਹਰਪ੍ਰੀਤ ਸਿੰਘ ਰਾਜੀਆ, ਬਲਦੇਵ ਸਿੰਘ ਮੰਡੇਰ, ਰਾਜਵਿੰਦਰ ਸਿੰਘ ਸੇਖੋਂ ਆਦਿ ਆਗੂਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਸਮੂਹ ਵਿਭਾਗਾਂ ਦੇ ਠੇਕਾ ਮੁੁਲਾਜ਼ਮਾਂ ਨੂੰ ‘ਵੈੱਲਫੇਅਰ ਐਕਟ 2016’ ਅਧੀਨ ਲਿਆਕੇ ਰੈਗੂਲਰ ਕੀਤਾ ਜਾਵੇ ਅਤੇ ਜਬਰੀ ਛਾਂਟੀ ਬੰਦ ਕੀਤੀ ਜਾਵੇ। ਛਾਂਟੀ ਕੀਤੇ ਠੇਕਾ ਮੁੁਲਾਜ਼ਮਾਂ ਨੂੰ ਬਹਾਲ ਕੀਤਾ ਜਾਵੇ, ਸਮੂਹ ਸਰਕਾਰੀ ਅਦਾਰਿਆਂ ਦੇ ਨਿੱਜੀਕਰਨ ਅਤੇ ਪੁੁਨਰਗਠਨ ਦੀ ਨੀਤੀ ਰੱਦ ਕੀਤੀ ਜਾਵੇ। ਇਸ ਮੌਕੇ ਬੁਲਾਰਿਆਂ ਨੇ 12 ਮਾਰਚ ਨੂੰ ਪਟਿਆਲਾ ਵਿੱਚ ਹੋ ਰਹੀ ਮਹਾਂ ਰੈਲੀ ‘ਚ ਠੇਕਾ ਮੁੁਲਾਜ਼ਮਾਂ ਨੂੰ ਪਰਿਵਾਰਾਂ ਅਤੇ ਬੱਚਿਆਂ ਸਮੇਤ ਸ਼ਿਰਕਤ ਕਰਨ ਦੀ ਅਪੀਲ ਕੀਤੀ| 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸ਼ਾਇਰ ਤੇ ਮਿੱਟੀ ਦੋ ਨਹੀਂ...

ਸ਼ਾਇਰ ਤੇ ਮਿੱਟੀ ਦੋ ਨਹੀਂ...

ਬੀਬੀ ਰਾਣੀ

ਬੀਬੀ ਰਾਣੀ

ਸ਼ਹਿਰ

View All