ਡੀਐੱਸਪੀ ਅਵਤਾਰ ਸਿੰਘ ਰਾਜਪਾਲ ਦਾ ਡੀਜੀਪੀ ਡਿਸਕ ਨਾਲ ਸਨਮਾਨ
ਗਿੱਦੜਬਾਹਾ ਦੇ ਡੀਐੱਸਪੀ ਅਵਤਾਰ ਸਿੰਘ ਰਾਜਪਾਲ ਨੂੰ ਪੁਲੀਸ ਵੱਲੋਂ ਉਨ੍ਹਾਂ ਦੀਆਂ ਸ਼ਾਨਦਾਰ ਸੇਵਾਵਾਂ ਲਈ ਡੀਜੀਪੀ ਡਿਸਕ ਨਾਲ ਸਨਮਾਨਿਤ ਕੀਤਾ ਗਿਆ ਹੈ। ਅੱਜ ਸੀਨੀਅਰ ਪੁਲੀਸ ਕਪਤਾਨ ਡਾ. ਅਖਿਲ ਚੌਧਰੀ ਵੱਲੋਂ ਡੀਐੱਸਪੀ ਅਵਤਾਰ ਸਿੰਘ ਰਾਜਪਾਲ ਨੂੰ ਡੀਜੀਪੀ ਡਿਸਕ ਦਿੱਤੀ ਗਈ। ਉਨ੍ਹਾਂ ਨਾਲ...
Advertisement
ਗਿੱਦੜਬਾਹਾ ਦੇ ਡੀਐੱਸਪੀ ਅਵਤਾਰ ਸਿੰਘ ਰਾਜਪਾਲ ਨੂੰ ਪੁਲੀਸ ਵੱਲੋਂ ਉਨ੍ਹਾਂ ਦੀਆਂ ਸ਼ਾਨਦਾਰ ਸੇਵਾਵਾਂ ਲਈ ਡੀਜੀਪੀ ਡਿਸਕ ਨਾਲ ਸਨਮਾਨਿਤ ਕੀਤਾ ਗਿਆ ਹੈ। ਅੱਜ ਸੀਨੀਅਰ ਪੁਲੀਸ ਕਪਤਾਨ ਡਾ. ਅਖਿਲ ਚੌਧਰੀ ਵੱਲੋਂ ਡੀਐੱਸਪੀ ਅਵਤਾਰ ਸਿੰਘ ਰਾਜਪਾਲ ਨੂੰ ਡੀਜੀਪੀ ਡਿਸਕ ਦਿੱਤੀ ਗਈ। ਉਨ੍ਹਾਂ ਨਾਲ ਐੱਸਪੀ (ਡੀ) ਮਨਮੀਤ ਸਿੰਘ ਢਿੱਲੋਂ ਵੀ ਮੌਜੂਦ ਸਨ। ਵਰਨਣਯੋਗ ਹੈ ਕਿ ਡੀਐੱਸਪੀ ਅਵਤਾਰ ਸਿੰਘ ਰਾਜਪਾਲ ਇਸ ਤੋਂ ਪਹਿਲਾਂ ਵੀ 3 ਵਾਰ ਡੀਜੀਪੀ ਡਿਸਕ ਨਾਲ ਸਨਮਾਨਿਤ ਕੀਤੇ ਜਾ ਚੁੱਕੇ ਹਨ।
Advertisement
Advertisement
×