ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਡੀ ਟੀ ਐੱਫ ਵੱਲੋਂ ਪ੍ਰਿੰਸੀਪਲ ਦੀ ਤਰੱਕੀ ਲਈ ਨੰਬਰਾਂ ਦੀ ਸ਼ਰਤ ਲਾਉਣਾ ਗ਼ੈਰ-ਵਾਜਬ ਕਰਾਰ

ਸਿੱਖਿਆ ਵਿਭਾਗ ਵੱਲੋਂ ਪ੍ਰਿੰਸੀਪਲ ਦੀ ਤਰੱਕੀ ਲਈ ਜੋ ਨਿਯਮਾਂ ਵਿੱਚ ਸੋਧ ਕੀਤੀ ਹੈ ਜਿਸ ਵਿੱਚ ਤਰੱਕੀ ‘ਤੇ ਸਿੱਧੀ ਭਰਤੀ ਦਾ ਕੋਟਾ 75:25 ਕੀਤਾ ਹੈ। ਉਸ ਵਿੱਚ ਤਰੱਕੀ ਲੈਣ ਲਈ ਜਨਰਲ ਕੈਟਾਗਰੀ ਲਈ ਮਾਸਟਰ ਡਿਗਰੀ ਵਿੱਚੋਂ 50 ਪ੍ਰਤੀਸ਼ਤ ਅੰਕ ਤੇ ਅਨੁਸੂਚਿਤ...
Advertisement

ਸਿੱਖਿਆ ਵਿਭਾਗ ਵੱਲੋਂ ਪ੍ਰਿੰਸੀਪਲ ਦੀ ਤਰੱਕੀ ਲਈ ਜੋ ਨਿਯਮਾਂ ਵਿੱਚ ਸੋਧ ਕੀਤੀ ਹੈ ਜਿਸ ਵਿੱਚ ਤਰੱਕੀ ‘ਤੇ ਸਿੱਧੀ ਭਰਤੀ ਦਾ ਕੋਟਾ 75:25 ਕੀਤਾ ਹੈ। ਉਸ ਵਿੱਚ ਤਰੱਕੀ ਲੈਣ ਲਈ ਜਨਰਲ ਕੈਟਾਗਰੀ ਲਈ ਮਾਸਟਰ ਡਿਗਰੀ ਵਿੱਚੋਂ 50 ਪ੍ਰਤੀਸ਼ਤ ਅੰਕ ਤੇ ਅਨੁਸੂਚਿਤ ਜਾਤੀ ਉਮੀਦਵਾਰਾਂ ਲਈ 45 ਪ੍ਰਤੀਸ਼ਤ ਅੰਕਾਂ ਦੀ ਰੱਖੀ ਗਈ ਸ਼ਰਤ ਨੂੰ ਅਧਿਆਪਕਾਂ ਦੀ ਨੁਮਾਇੰਦਾ ਜਥੇਬੰਦੀ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਨੇ ਬਿਲਕੁਲ ਗੈਰ ਵਾਜਬ ਦੱਸਿਆ ਹੈ| ਡੀ ਟੀ ਐੱਫ ਦੀ ਜ਼ਿਲ੍ਹਾ ਇਕਾਈ ਫ਼ਰੀਦਕੋਟ ਦੇ ਪ੍ਰਧਾਨ ਸੁਖਵਿੰਦਰ ਸਿੰਘ ਸੁੱਖੀ ਅਤੇ ਜਨਰਲ ਸਕੱਤਰ ਗਗਨ ਪਾਹਵਾ ਨੇ ਦੱਸਿਆ ਕਿ ਸਿੱਖਿਆ ਵਿਭਾਗ ਤੇ ਹੋਰ ਕਿਸੇ ਵੀ ਸਰਕਾਰੀ ਵਿਭਾਗ ਦੇ ਵਿੱਚ ਤਰੱਕੀ ਦੇਣ ਸਮੇਂ ਅੰਕਾਂ ਦੀ ਪ੍ਰਤੀਸ਼ਤਤਾ ਵਾਲੀ ਸ਼ਰਤ ਨਹੀਂ ਲਾਈ ਜਾਂਦੀ ਅਤੇ ਨਾ ਹੀ ਐਲੀਮੈਂਟਰੀ ਕਾਡਰ ਤੋਂ ਮਾਸਟਰ ਕਾਡਰ ਵਿੱਚ ਪ੍ਰਮੋਸ਼ਨ ਸਮੇਂ, ਨਾ ਹੀ ਮਾਸਟਰ ਕਾਡਰ ਤੋਂ ਲੈਕਚਰਾਰ ਬਣਨ ਸਮੇਂ ਤੇ ਨਾ ਹੀ ਪ੍ਰਿੰਸੀਪਲ ਕਾਡਰ ਤੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਤੇ ਸਹਾਇਕ ਡਾਇਰੈਕਟਰ ਪ੍ਰਮੋਸ਼ਨ ਲਈ ਇਹ ਸ਼ਰਤ ਹੈ। ਇਹ ਸ਼ਰਤ ਤਾਂ ਸਿੱਧੀ ਭਰਤੀ ਉਮੀਦਵਾਰਾਂ ਲਈ ਹੁੰਦੀ ਹੈ ਪਰ ਸਿੱਖਿਆ ਵਿਭਾਗ ਦੇ ਕਲਰਕਾਂ ਦੀ ਇੱਕ ਗਲਤੀ ਕਾਰਨ ਸੈਂਕੜੇ ਯੋਗ ਉਮੀਦਵਾਰ ਜਿਨ੍ਹਾਂ ਕੋਲ 25-25 ਸਾਲ ਪੜ੍ਹਾਉਣ ਦਾ ਤਜਰਬਾ ਹੈ, ਉਹ ਤਰੱਕੀ ਤੋਂ ਵਾਂਝੇ ਹੋ ਗਏ ਹਨ। ਜਥੇਬੰਦੀ ਦੇ ਆਗੂ ਹਰਜਸਦੀਪ ਸਿੰਘ, ਗੁਰਪ੍ਰੀਤ ਸਿੰਘ ਰੰਧਾਵਾ, ਪ੍ਰਦੀਪ ਸਿੰਘ, ਲਵਕਰਨ ਸਿੰਘ ਨੇ ਕਿਹਾ ਕਿ ਸਰਕਾਰ ਇਹ ਸ਼ਰਤ ਤੁਰੰਤ ਵਾਪਿਸ ਲਵੇ। ਆਗੂਆਂ ਨੇ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਡੀ ਟੀ ਐੱਫ ਦਾ ਇੱਕ ਵਫ਼ਦ ਸਿੱਖਿਆ ਸਕੱਤਰ ਤੇ ਡਾਇਰੈਕਟਰ ਸਕੂਲ ਸਿੱਖਿਆ ਨੂੰ ਇਸ ਸਬੰਧੀ ਮਿਲੇਗਾ।

Advertisement
Advertisement
Show comments