ਡੀ ਟੀ ਐੱਫ ਵੱਲੋਂ ਹੜ੍ਹ ਪੀੜਤ ਵਿਦਿਆਰਥੀਆਂ ਦੀ ਮਦਦ
ਡੈਮੋਕਰੈਟਿਕ ਟੀਚਰਜ਼ ਫਰੰਟ ਪੰਜਾਬ ਦੀ ਜ਼ਿਲ੍ਹਾ ਇਕਾਈ ਫਿਰੋਜ਼ਪੁਰ ਵੱਲੋਂ ਹੜ੍ਹਾਂ ਨਾਲ ਪ੍ਰਭਾਵਿਤ ਇਲਾਕਿਆਂ ਵਿੱਚ ਮਦਦ ਦਾ ਸਿਲਸਿਲਾ ਜਾਰੀ ਹੈ। ਇਸੇ ਮੁਹਿੰਮ ਤਹਿਤ ਅੱਜ ਜਥੇਬੰਦੀ ਦੇ ਆਗੂਆਂ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਅਰਾਜੀ ਸਭਰਾ ਵਿੱਚ ਵਿਦਿਆਰਥੀਆਂ ਨੂੰ ਸਕੂਲ ਬੈਗ, ਸਰਕਾਰੀ ਮਿਡਲ ਅਤੇ...
Advertisement
ਡੈਮੋਕਰੈਟਿਕ ਟੀਚਰਜ਼ ਫਰੰਟ ਪੰਜਾਬ ਦੀ ਜ਼ਿਲ੍ਹਾ ਇਕਾਈ ਫਿਰੋਜ਼ਪੁਰ ਵੱਲੋਂ ਹੜ੍ਹਾਂ ਨਾਲ ਪ੍ਰਭਾਵਿਤ ਇਲਾਕਿਆਂ ਵਿੱਚ ਮਦਦ ਦਾ ਸਿਲਸਿਲਾ ਜਾਰੀ ਹੈ। ਇਸੇ ਮੁਹਿੰਮ ਤਹਿਤ ਅੱਜ ਜਥੇਬੰਦੀ ਦੇ ਆਗੂਆਂ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਅਰਾਜੀ ਸਭਰਾ ਵਿੱਚ ਵਿਦਿਆਰਥੀਆਂ ਨੂੰ ਸਕੂਲ ਬੈਗ, ਸਰਕਾਰੀ ਮਿਡਲ ਅਤੇ ਪ੍ਰਾਇਮਰੀ ਸਕੂਲ ਆਲੇ ਵਾਲਾ ਦੇ ਵਿਦਿਆਰਥੀਆਂ ਨੂੰ ਬੂਟ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਮਲ ਵਾਲਾ ਦੇ 10ਵੀਂ ਅਤੇ 12ਵੀਂ ਦੇ ਵਿਦਿਆਰਥੀਆਂ ਦੀ ਬੋਰਡ ਫੀਸ ਭਰਨ ਸਬੰਧੀ 50,000 ਰੁਪਏ ਦਾ ਚੈੱਕ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੀਰਾ ਘਾਰਾ ਨੂੰ 9ਵੀਂ ਤੋਂ 12ਵੀਂ ਦੇ ਵਿਦਿਆਰਥੀਆਂ ਦੀ ਸਕੂਲ ਫੀਸ ਭਰਨ ਸਬੰਧੀ 50,000 ਰੁਪਏ ਦਾ ਚੈੱਕ ਦਿੱਤਾ ਗਿਆ। ਇਸ ਤੋਂ ਇਲਾਵਾ ਸਰਕਾਰੀ ਪ੍ਰਾਇਮਰੀ ਸਕੂਲ ਕੁਤਬਦੀਨ, ਬੰਡਾਲਾ, ਧੀਰਾ ਘਾਰਾ ਵਿੱਚ ਵਿਦਿਆਰਥੀਆਂ ਨੂੰ ਸਟੇਸ਼ਨਰੀ ਦੀ ਵੰਡ ਕੀਤੀ ਗਈ। ਡੀਟੀਐੱਫ ਦੇ ਜ਼ਿਲ੍ਹਾ ਪ੍ਰਧਾਨ ਬਲਰਾਮ ਸ਼ਰਮਾ ਨੇ ਕਿਹਾ ਕਿ ਉਹ ਬੱਚਿਆਂ ਨੂੰ ਪੜ੍ਹਾਈ ਲਈ ਉਤਸ਼ਾਹਿਤ ਕਰਨਗੇ।
Advertisement
Advertisement
×