ਡੀਟੀਐੱਫ ਵੱਲੋਂ ਵਿਧਾਇਕ ਦੇ ਘਰ ਅੱਗੇ ਮੁਜ਼ਾਹਰਾ ਅੱਜ
ਪੰਜਾਬ ਸਰਕਾਰ ਵੱਲੋਂ ਪੁਰਾਣੀ ਪੈਨਸ਼ਨ ਬਹਾਲ ਕਰਨ ਤੋਂ ਕੀਤੀ ਜਾ ਰਹੀ ਟਾਲ ਮਟੋਲ ਕਾਰਨ ਸਮੁੱਚੇ ਮੁਲਾਜ਼ਮ ਵਰਗ ਵਿੱਚ ਰੋਸ ਹੈ। ਅਧਿਆਪਕ ਜਥੇਬੰਦੀ ਡੈਮੋਕਰੈਟਿਕ ਟੀਚਰਜ਼ ਫਰੰਟ ਦੇ ਜ਼ਿਲ੍ਹਾ ਪ੍ਰਧਾਨ ਲਖਵੀਰ ਸਿੰਘ ਹਰੀਕੇ ਦੀ ਅਗਵਾਈ ਹੇਠ ਜਥੇਬੰਦੀ ਦੀ ਹੋਈ ਭਰਵੀਂ ਮੀਟਿੰਗ ਵਿੱਚ...
Advertisement
ਪੰਜਾਬ ਸਰਕਾਰ ਵੱਲੋਂ ਪੁਰਾਣੀ ਪੈਨਸ਼ਨ ਬਹਾਲ ਕਰਨ ਤੋਂ ਕੀਤੀ ਜਾ ਰਹੀ ਟਾਲ ਮਟੋਲ ਕਾਰਨ ਸਮੁੱਚੇ ਮੁਲਾਜ਼ਮ ਵਰਗ ਵਿੱਚ ਰੋਸ ਹੈ। ਅਧਿਆਪਕ ਜਥੇਬੰਦੀ ਡੈਮੋਕਰੈਟਿਕ ਟੀਚਰਜ਼ ਫਰੰਟ ਦੇ ਜ਼ਿਲ੍ਹਾ ਪ੍ਰਧਾਨ ਲਖਵੀਰ ਸਿੰਘ ਹਰੀਕੇ ਦੀ ਅਗਵਾਈ ਹੇਠ ਜਥੇਬੰਦੀ ਦੀ ਹੋਈ ਭਰਵੀਂ ਮੀਟਿੰਗ ਵਿੱਚ ਲਏ ਗਏ ਫੈਸਲਿਆਂ ਦੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਕੱਤਰ ਜੀਵਨ ਸਿੰਘ ਬਧਾਈ ਨੇ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ। ਉਨ੍ਹਾਂ ਦੱਸਿਆ ਕਿ 12 ਅਗਸਤ ਨੂੰ ਪੁਰਾਣੀ ਪੈਨਸ਼ਨ ਬਹਾਲੀ ਸਣੇ ਹੋਰ ਮੰਗਾਂ ਲਾਗੂ ਕਰਵਾਉਣ ਲਈ ਸਮੁੱਚੇ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਮੰਤਰੀਆਂ ਅਤੇ ਵਿਧਾਇਕਾਂ ਦੇ ਘਰਾਂ ਅੱਗੇ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਪੈਨਸ਼ਨ ਸਬੰਧੀ ਅਧੂਰੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜੀਆਂ ਜਾਣਗੀਆਂ ਅਤੇ ਮੁਕਤਸਰ ਦੇ ਹਲਕਾ ਵਿਧਾਇਕ ਦੇ ਘਰ ਮੂਹਰੇ ਭਰਵਾਂ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।
Advertisement
Advertisement