ਝੋਨੇ ਦੀ ਸੁਸਤ ਚੁਕਾਈ ਕਾਰਨ ਮੰਡੀਆਂ ’ਚ ਬੋਰੀਆਂ ਦੇ ਢੇਰ ਲੱਗੇ

ਝੋਨੇ ਦੀ ਸੁਸਤ ਚੁਕਾਈ ਕਾਰਨ ਮੰਡੀਆਂ ’ਚ ਬੋਰੀਆਂ ਦੇ ਢੇਰ ਲੱਗੇ

ਦੋਦਾ ਅਨਾਜ ਮੰਡੀ ਵਿੱਚੋਂ ਝੋਨੇ ਦੀ ਸੁਸਤ ਚੁਕਾਈ ਕਾਰਨ ਲੱਗੇ ਬੋਰੀਆਂ ਦੇ ਢੇਰ।

ਜਸਵੀਰ ਸਿੰਘ ਭੁੁੱਲਰ
ਦੋਦਾ, 27 ਅਕਤੂਬਰ

ਪੰਜਾਬ ਸਰਕਾਰ ਤੇ ਉਸ ਦੇ ਮੰਤਰੀ ਆਦਿ ਵੱਡੇ ਵੱਡੇ ਦਾਅਵੇ ਕਰ ਰਹੇ ਹਨ ਕਿ ਕਿਸਾਨਾਂ ਨੂੰ ਮੰਡੀਆਂ ’ਚ ਝੋਨਾ ਵੇਚਣ ਸਮੇਂ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ, ਪਰ ਇਹ ਦਾਅਵੇ ਹੀਕਕਤ ਤੋਂ ਕਾਫੀ ਦੂਰ ਹਨ, ਜਦੋਂਕਿ ਦੋਦਾ ਦੀ ਅਨਾਜ ਮੰਡੀ ’ਚੋਂ ਝੋਨੇ ਦੀ ਚੁਕਾਈ ਚਾਲ ਬਹੁਤ ਸੁਸਤ ਹੋਣ ਕਾਰਨ ਬੋਰੀਆਂ ਦੇ ਅੰਬਾਰ ਲੱਗੇ ਹੋਏ ਹਨ। ਕਿਸਾਨਾਂ ਨੂੰ ਆਪਣੀ ਫਸਲ ਮੰਡੀ ’ਚ ਲਾਹੁਣ ਲਈ ਥਾਂ ਨਹੀ ਮਿਲ ਰਹੀ, ਕਈ ਕਿਸਾਨ ਝੋਨੇ ਦੀਆਂ ਭਰੀਆਂ ਟਰਾਲੀਆਂ ਹੀ ਲੈ ਕੇ ਖੜ੍ਹੇ ਸਨ। ਇਸ ਮੰਡੀ ਵਿੱਚ ਭਾਵੇਂ ਮਾਰਕਫੈੱਡ, ਪਨਗ੍ਰ੍ਰੇਨ ਤੇ ਵੇਅਰ ਹਾਊਸ ਝੋਨਾ ਖਰੀਦ ਕਰਦੀਆਂ ਹਨ, ਪਰ ਖਰੀਦ ਵੀ ਸੁਸਤ ਹੋਣ ਕਾਰਨ ਕਿਸਾਨਾਂ ਨੇ ਦੱਸਿਆ ਕਿ ਕਈ ਕਈ ਦਿਨਾਂ ਤੋਂ ਉਹ ਮੰਡੀ ਬੈਠੇ ਹਨ ਜਦੋਂਕਿ ਝੋਨਾ ਬਿਲਕੁੱਲ ਸੱਕਾ ਹੈ। ਇਸ ਸਬੰਧੀ ਮੰਡੀ ਵਿਚ ਮੌਜੂਦ ਨਾਇਬ ਤਹਿਸੀਲਦਾਰ ਮਨਮੀਤ ਕੌਰ ਨੇ ਕਿਹਾ ਕਿ ਉਹ ਮੰਡੀ ਦੀ ਸਥਿਤੀ ਤੇ ਝੋਨੇ ਦੀ ਲਿਫਟਿੰਗ ਸਬੰਧੀ ਉਚ ਅਧਿਕਾਰੀਆਂ ਨੂੰ ਸੂਚਿਤ ਕਰ ਰਹੇ ਹਨ।

ਮਾਨਸਾ (ਜੋਗਿੰਦਰ ਸਿੰਘ ਮਾਨ): ਜ਼ਿਲ੍ਹੇ ਦੇ ਕਈ ਪੇਂਡੂ ਖ਼ਰੀਦ ਕੇਂਦਰਾਂ ਅਤੇ ਅਨਾਜ ਮੰਡੀਆਂ ਵਿਚ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀਆਂ ਸਹੂਲਤਾਂ ਲਈ ਕੀਤੇ ਪ੍ਰਬੰਧਾਂ ਦੇ ਦਾਅਵਿਆਂ ਦੀ ਫੂਕ ਨਿਕਲ ਗਈ ਹੈ। ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਗੋਰਾ ਸਿੰਘ ਭੈਣੀਬਾਘਾ ਦੀ ਅਗਵਾਈ ਹੇਠ ਇੱਕ ਟੀਮ ਨੇ ਮੰਡੀਆਂ ਦਾ ਦੌਰਾ ਕੀਤਾ। ਉਨ੍ਹਾਂ ਦੱਸਿਆ ਕਿ ਮੰਡੀਆਂ ਬੋਰੀਆਂ ਨਾਲ ਭਰੀਆਂ ਪਈਆਂ ਹਨ। ਕਿਸਾਨਾਂ ਨੂੰ ਮੰਡੀਆਂ ਵਿਚ ਹੋਰ ਝੋਨਾ ਰੱਖਣ ਲਈ ਥਾਂ ਨਹੀਂ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਭੈਣੀਬਾਘਾ, ਖਿਆਲਾ ਕਲਾਂ, ਰੱਲਾ, ਮਾਖਾ, ਠੂਠਿਆਂਵਾਲੀ, ਮਾਨਸਾ, ਭੀਖੀ ਸਣੇ ਦੋ ਦਰਜਨ ਤੋਂ ਵੱਧ ਮੰਡੀਆਂ ਵਿਚ ਝੋਨਾ ਸ਼ੈੱਲਰ ਮਾਲਕਾਂ ਦੇ ਇਸ਼ਾਰੇ ’ਤੇ ਹੀ ਪਾਸ ਹੋ ਰਿਹਾ ਹੈ। ਉੱਚ ਅਧਿਕਾਰੀਆਂ ਦੇ ਧਿਆਨ ਵਿਚ ਮਾਮਲਾ ਲਿਆਉਣ ਦੇ ਬਾਵਜੂਦ ਬੋਲੀ ਸਹੀ ਰੂਪ ਵਿਚ ਨਹੀਂ ਲੱਗਣ ਲੱਗੀ ਹੈ।

ਜ਼ਿਲ੍ਹਾ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਮੁਨੀਸ਼ ਬੱਬੀ ਦਾਨੇਵਾਲੀਆ ਨੇ ਕਿਹਾ ਕਿ ਉਹ ਜ਼ਿਲ੍ਹੇ ਦੇ ਇੱਕ ਦਰਜਨ ਤੋਂ ਵੱਧ ਖ਼ਰੀਦ ਕੇਂਦਰ ਵਿਚ ਗਏ। ਕਈ ਥਾਂ ਲੋਕਾਂ ਨੇ ਦੱਸਿਆ ਕਿ ਉਹ ਪਿਛਲੇ 10-15 ਦਿਨਾਂ ਤੋਂ ਰੁਲ ਰਹੇ ਹਨ ਅਤੇ ਝੋਨੇ ਦੀ ਖ਼ਰੀਦ ਨਹੀਂ ਹੋ ਰਹੀ ਹੈ।

ਉਧਰ, ਮਾਨਸਾ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿਚ ਝੋਨੇ ਦੀ ਆਮਦ, ਖ਼ਰੀਦ ਅਤੇ ਚੁਕਾਈ ਸਬੰਧੀ ਚੱਲ ਰਹੇ ਕਾਰਜਾਂ ਦੀ ਸੁਸਤੀ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਡਿਪਟੀ ਕਮਿਸ਼ਨਰ ਮਹਿੰਦਰ ਪਾਲ ਨੇ ਹਦਾਇਤ ਕੀਤੀ ਕਿ ਉਪ ਮੰਡਲ ਪੱਧਰ ’ਤੇ ਸਮੂਹ ਐਸਡੀਐਮਜ਼ ਰੋਜ਼ਾਨਾ ਸਮੀਖਿਆ ਮੀਟਿੰਗਾਂ ਕਰਨ ਨੂੰ ਯਕੀਨੀ ਬਣਾਉਣ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਯੂਪੀਏ ਦਾ ਭਵਿੱਖ

ਯੂਪੀਏ ਦਾ ਭਵਿੱਖ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਸ਼ਹਿਰ

View All