ਨਿੱਜੀ ਪੱਤਰ ਪ੍ਰੇਰਕ
ਮੌੜ ਮੰਡੀ, 2 ਅਕਤੂਬਰ
ਪਿੰਡ ਰਾਜਗੜ੍ਹ ਕੁੱਬੇ ਦੇ ਗੁਰਦੁਆਰਾ ਸਾਹਿਬ ’ਚ ਬਣੇ ਸਟੋਰ ਵਿੱਚ ਬੀਤੀ ਰਾਤ ਅੱਗ ਲੱਗਣ ਕਾਰਨ ਟੈਂਟ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ ਹੈ। ਇਹ ਸਟੋਰ ਵਿਚ ਗੈਸ ਸਿਲੰਡਰ ਫਟਣ ਕਾਰਨ ਲੱਗੀ ਦੱਸੀ ਜਾ ਰਹੀ ਹੈ। ਗੁਰਦੁਆਰਾ ਕਮੇਟੀ ਦੇ ਪ੍ਰਧਾਨ ਗੁਰਜੰਟ ਸਿੰਘ, ਖ਼ਜ਼ਾਨਚੀ ਗੁਰਚਰਨ ਸਿੰਘ ਫੌਜੀ ਅਤੇ ਗ੍ਰੰਥੀ ਗੁਰਤੇਜ ਸਿੰਘ ਨੇ ਦੱਸਿਆ ਪਿੰਡ ਅੰਦਰ ਹੋਣ ਵਾਲੇ ਸਮਾਗਮਾਂ ਲਈ ਪਿਛਲੇ ਕਈ ਸਾਲਾਂ ਤੋਂ ਟੈਂਟ ਦਾ ਸਾਮਾਨ ਗੁਰਦੁਆਰਾ ਸਾਹਿਬ ਅੰਦਰ ਬਣੇ ਸਟੋਰ ’ਚ ਰੱਖਿਆ ਜਾਂਦਾ ਸੀ ਪਰ ਬੀਤੀ ਰਾਤ ਸਟੋਰ ਨੂੰ ਅੱਗ ਲੱਗ ਗਈ, ਜਿਸ ਕਾਰਨ ਟੈਂਟ ਦਾ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ। ਸਪੀਕਰ ਰਾਹੀਂ ਪਿੰਡ ਵਾਸੀਆਂ ਨੂੰ ਇਸ ਘਟਨਾ ਦੀ ਸੂਚਨਾ ਦਿੱਤੀ ਜਿਸ ਤੋਂ ਬਾਅਦ ਲੋਕਾਂ ਨੇ ਗੁਰੂ ਘਰ ਪਹੁੰਚ ਕੇ ਅੱਗ ’ਤੇ ਕਾਬੂ ਪਾਇਆ। ਉੱਧਰ ਇਸ ਘਟਨਾ ਦਾ ਪਤਾ ਚਲਦੇ ਹੀ ਹਲਕਾ ਮੌੜ ਦੇ ਵਿਧਾਇਕ ਜਗਦੇਵ ਸਿੰਘ ਕਮਾਲੂ, ਡੀਐੱਸਪੀ ਮੌੜ ਪਰਮਜੀਤ ਸਿੰਘ ਅਤੇ ਥਾਣਾ ਮੁਖੀ ਜਸਵੀਰ ਸਿੰਘ ਚਹਿਲ ਮੌਕੇ ’ਤੇ ਘਟਨਾ ਸਥਾਨ ਦਾ ਜਾਇਜ਼ਾ ਲਿਆ