ਪਰਮਜੀਤ ਸਿੰਘ
ਫਾਜ਼ਿਲਕਾ, 7 ਮਈ
ਫਾਜ਼ਿਲਕਾ ਜ਼ਿਲ੍ਹੇ ਦੀ ਮੰਡੀ ਅਰਨੀਵਾਲਾ ’ਚ ਅੱਜ ਇਕ ਵੈਨ ਨੂੰ ਅਚਾਨਕ ਅੱਗ ਲੱਗ ਜਾਣ ਕਾਰਨ ਵੈਨ ਅਤੇ ਉਸ ਅੰਦਰ ਪਿਆ ਸਾਮਾਨ ਸੜ ਕੇ ਸੁਆਹ ਹੋ ਗਿਆ। ਜਤਿੰਦਰ ਸਿੰਘ ਵਾਸੀ ਮੰਡੀ ਅਰਨੀਵਾਲਾ ਨੇ ਦੱਸਿਆ ਕਿ ਉਹ ਓਮਨੀ ਵੈਨ ਵਿੱਚ ਸੋਢਾ ਵੇਚਣ ਦਾ ਕੰਮ ਕਰਦਾ ਹੈ। ਅੱਜ ਅਚਾਨਕ ਵੈਨ ਵਿੱਚ ਅੱਗ ਲੱਗ ਗਈ, ਜਿਸ ਕਾਰਨ ਵੈਨ ਅਤੇ ਸੋਢੇ ਵਾਲਾ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ। ਫਾਇਰ ਬ੍ਰਿਗੇਡ ਦੀ ਗੱਡੀ ਨੇ ਮੌਕੇ ’ਤੇ ਪਹੁੰਚ ਕੇ ਅੱਗ ’ਤੇ ਕਾਬੂ ਪਾਇਆ ਜਿਸ ਕਾਰਨ ਹੋਰ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਅੱਗ ਬੁਝਾਉਂਦੇ ਹੋਏ ਵੈਨ ਮਾਲਕ ਜਤਿੰਦਰ ਸਿੰਘ ਖੁਦ ਵੀ ਝੁਲਸ ਗਿਆ।