ਗੋਲੀਬਾਰੀ ਕਾਰਨ ਸਾਬਕਾ ਕੌਂਸਲਰ ਦੇ ਭਰਾ ਸਣੇ ਤਿੰਨ ਫਟੜ : The Tribune India

ਗੋਲੀਬਾਰੀ ਕਾਰਨ ਸਾਬਕਾ ਕੌਂਸਲਰ ਦੇ ਭਰਾ ਸਣੇ ਤਿੰਨ ਫਟੜ

ਗੋਲੀਬਾਰੀ ਕਾਰਨ ਸਾਬਕਾ ਕੌਂਸਲਰ ਦੇ ਭਰਾ ਸਣੇ ਤਿੰਨ ਫਟੜ

ਜ਼ਖ਼ਮੀ ਸੰਦੀਪ ਧਵਨ ਦੀ ਪੁਰਾਣੀ ਫੋਟੋ

ਫ਼ਿਰੋਜ਼ਪੁਰ (ਸੰਜੀਵ ਹਾਂਡਾ): ਇਥੇ ਅੱਜ ਦੋ ਥਾਈਂ ਗੋਲੀ ਚੱਲਣ ਨਾਲ ਸਾਬਕਾ ਕੌਂਸਲਰ ਦੇ ਭਰਾ ਸਮੇਤ ਤਿੰਨ ਜਣੇ ਜ਼ਖ਼ਮੀ ਹੋ ਗਏ। ਸਾਬਕਾ ਕੌਂਸਲਰ ਮੁਨੀਸ਼ ਧਵਨ ਦੇ ਭਰਾ ਸੰਦੀਪ ਧਵਨ ਨੂੰ ਦੋ ਗੋਲੀਆਂ ਵੱਜੀਆਂ ਹਨ ਤੇ ਉਸ ਦੀ ਹਾਲਤ ਗੰਭੀਰ ਦੱਸੀ ਜਾਂਦੀ ਹੈ। ਸੰਦੀਪ ਧਵਨ ਨੂੰ ਲੁਧਿਆਣਾ ਰੈਫ਼ਰ ਕਰ ਦਿੱਤਾ ਗਿਆ ਹੈ। ਸ਼ਹਿਰ ’ਚ ਅੱਜ ਪੂਰਾ ਦਿਨ ਤਣਾਅ ਵਾਲਾ ਮਾਹੌਲ ਬਣਿਆ ਰਿਹਾ। ਪੁਲੀਸ ਵੱਲੋਂ ਦੋਵੇਂ ਮਾਮਲਿਆਂ ਦੀ ਜਾਂਚ ਕੀਤੀ ਜਾ ਰਹੀ ਹੈ। ਗੋਲੀ ਚੱਲਣ ਦੀ ਪਹਿਲੀ ਘਟਨਾ ਸ਼ਹਿਰ ਦੇ ਭੀੜ ਵਾਲੇ ਇਲਾਕੇ ਗੋਬਰ ਮੰਡੀ ’ਚ ਵਾਪਰੀ। ਇਥੇ ਇਕ ਮਕਾਨ ਨੂੰ ਲੈ ਕੇ ਦੋ ਧਿਰਾਂ ਦਾ ਝਗੜਾ ਹੋ ਗਿਆ ਤੇ ਇੱਕ ਧਿਰ ਦੇ ਦੋ ਬੰਦੇ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਵਿਚ ਨਰਿੰਦਰ ਪਾਲ ਅਤੇ ਤਿਲਕ ਰਾਜ ਵਾਸੀਅਨ ਗੋਬਰ ਮੰਡੀ ਸ਼ਾਮਲ ਹਨ। ਨਰਿੰਦਰ ਪਾਲ ਦੇ ਗੋਲੀ ਵੱਜੀ ਤੇ ਉਸ ਨੂੰ ਫ਼ਰੀਦਕੋਟ ਦੇ ਸਰਕਾਰੀ ਮੈਡੀਕਲ ਕਾਲਜ ਵਿਚ ਰੈਫ਼ਰ ਕਰ ਦਿੱਤਾ ਗਿਆ ਹੈ ਜਦਕਿ ਤਿਲਕ ਰਾਜ ਤੇਜ਼ਧਾਰ ਹਥਿਆਰ ਨਾਲ ਜ਼ਖ਼ਮੀ ਹੋਇਆ ਹੈ। ਉਹ ਇਥੋਂ ਦੇ ਸਿਵਲ ਹਸਪਤਾਲ ਵਿੱਚ ਜ਼ੇਰੇ ਇਲਾਜ ਹੈ। ਦੂਜੀ ਘਟਨਾ ਕਾਸ਼ੀ ਨਗਰੀ ਵਾਲੀ ਮੇਨ ਸੜਕ ’ਤੇ ਵਾਪਰੀ। ਇਥੇ ਸਾਬਕਾ ਕੌਂਸਲਰ ਮੁਨੀਸ਼ ਧਵਨ ਦੇ ਭਰਾ ਸੰਦੀਪ ਧਵਨ ਨੂੰ ਦੋ ਗੋਲੀਆਂ ਵੱਜੀਆਂ। ਇੱਕ ਗੋਲੀ ਪੇਟ ਵਿੱਚ ਅਤੇ ਦੂਜੀ ਲੱਤ ’ਤੇ ਵੱਜੀ ਦੱਸੀ ਜਾਂਦੀ ਹੈ। ਘਟਨਾ ਵੇਲੇ ਉਹ ਸਕੂਟਰੀ ’ਤੇ ਜਾ ਰਿਹਾ ਸੀ। ਹਮਲਾਵਰਾਂ ਨੇ ਉਸ ਨੂੰ ਰੋਕ ਕੇ ਜਾਨਲੇਵਾ ਹਮਲਾ ਕਰ ਦਿੱਤਾ ਤੇ ਫ਼ਰਾਰ ਹੋ ਗਏ। ਸੰਦੀਪ ਨੂੰ ਤੁਰੰਤ ਇਥੋਂ ਦੇ ਬਾਗੀ ਹਸਪਤਾਲ ਵਿੱਚ ਲਿਆਂਦਾ ਗਿਆ ਜਿਥੋਂ ਕੁਝ ਚਿਰ ਮਗਰੋਂ ਉਸ ਨੂੰ ਲੁਧਿਆਣਾ ਰੈਫ਼ਰ ਕਰ ਦਿੱਤਾ ਗਿਆ। ਸੰਦੀਪ ਧਵਨ ਨੇ ਵੀਡਿਓ ਜ਼ਰੀਏ ਬਿਆਨ ਦੇ ਕੇ ਦੋਸ਼ ਲਾਇਆ ਕਿ ਉਸ ਉਪਰ ਹਮਲਾ ਕਰਨ ਵਾਲਿਆਂ ਵਿੱਚ ਚਾਰ ਕਾਂਗਰਸੀ ਕੌਂਸਲਰ ਸ਼ਾਮਲ ਹਨ। ਇਸੇ ਦੌਰਾਨ ਥਾਣਾ ਸਿਟੀ ਦੇ ਮੁਖੀ ਇੰਸਪੈਕਟਰ ਗੁਰਪ੍ਰੀਤ ਸਿੰਘ ਨੇ ਕਿਹਾ ਕਿ ਦੋਵਾਂ ਮਾਮਲਿਆਂ ਦੀ ਪੜਤਾਲ ਕੀਤੀ ਜਾ ਰਹੀ ਹੈ ਤੇ ਮੁਲਜ਼ਮਾਂ ਨੂੰ ਛੇਤੀ ਹੀ ਕਾਬੂ ਕਰ ਲਿਆ ਜਾਵੇਗਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵਧਦੀਆਂ ਕੀਮਤਾਂ ਅਤੇ ਅਰਥਚਾਰੇ ਦੀ ਖੜੋਤ

ਵਧਦੀਆਂ ਕੀਮਤਾਂ ਅਤੇ ਅਰਥਚਾਰੇ ਦੀ ਖੜੋਤ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਬੇਹਿਸਾਬ ਲਾਲਚ ਦੇ ਘੁੱਟ

ਬੇਹਿਸਾਬ ਲਾਲਚ ਦੇ ਘੁੱਟ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਮੁੱਖ ਖ਼ਬਰਾਂ

ਗੁਜਰਾਤ ਚੋਣਾਂ: ਦੂਜੇ ਗੇੜ ’ਚ 93 ਸੀਟਾਂ ਲਈ ਵੋਟਿੰਗ ਦਾ ਅਮਲ ਸ਼ੁਰੂ

ਗੁਜਰਾਤ ਚੋਣਾਂ: ਦੂਜੇ ਗੇੜ ’ਚ 93 ਸੀਟਾਂ ਲਈ ਵੋਟਿੰਗ ਦਾ ਅਮਲ ਸ਼ੁਰੂ

ਸ਼ਾਮ 5 ਵਜੇ ਤੱਕ 58.44 ਫੀਸਦ ਪੋਲਿੰਗ

ਲਖੀਮਪੁਰ ਖੀਰੀ: ਕੇਂਦਰ ਗ੍ਰਹਿ ਰਾਜ ਮੰਤਰੀ ਦੇ ਪੁੱਤਰ ਦਾ ਨਾਂ ਕੇਸ ’ਚੋਂ ਹਟਾਉਣ ਸਬੰਧੀ ਅਪੀਲ ਖਾਰਜ

ਲਖੀਮਪੁਰ ਖੀਰੀ: ਕੇਂਦਰ ਗ੍ਰਹਿ ਰਾਜ ਮੰਤਰੀ ਦੇ ਪੁੱਤਰ ਦਾ ਨਾਂ ਕੇਸ ’ਚੋਂ ਹਟਾਉਣ ਸਬੰਧੀ ਅਪੀਲ ਖਾਰਜ

ਆਸ਼ੀਸ਼ ਮਿਸ਼ਰਾ ਸਣੇ ਸਾਰੇ ਮੁਲਜ਼ਮਾਂ ਖਿਲਾਫ ਭਲਕੇ ਹੋਣਗੇ ਦੋਸ਼ ਆਇਦ

ਜਬਰੀ ਧਰਮ ਤਬਦੀਲੀ ਸੰਵਿਧਾਨ ਦੀ ਖਿਲਾਫ਼ਵਰਜ਼ੀ: ਸੁਪਰੀਮ ਕੋਰਟ

ਜਬਰੀ ਧਰਮ ਤਬਦੀਲੀ ਸੰਵਿਧਾਨ ਦੀ ਖਿਲਾਫ਼ਵਰਜ਼ੀ: ਸੁਪਰੀਮ ਕੋਰਟ

ਸੌਲੀਸਿਟਰ ਜਨਰਲ ਨੇ ਜਾਣਕਾਰੀ ਇਕੱਤਰ ਕਰਨ ਲਈ ਹਫ਼ਤੇ ਦਾ ਸਮਾਂ ਮੰਗਿਆ; ਅ...

‘ਮੈਨੂੰ ਅਮਰੀਕੀ ਪੁਲੀਸ ਨੇ ਹਿਰਾਸਤ ’ਚ ਨਹੀਂ ਲਿਆ’

‘ਮੈਨੂੰ ਅਮਰੀਕੀ ਪੁਲੀਸ ਨੇ ਹਿਰਾਸਤ ’ਚ ਨਹੀਂ ਲਿਆ’

ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮੁੱਖ ਸਾਜ਼ਿਸ਼ਘਾੜੇ ਗੋਲਡੀ ਬਰਾੜ ਨੇ ਯੂਟ...

ਸ਼ਹਿਰ

View All