ਨਿੱਜੀ ਪੱਤਰ ਪ੍ਰੇਰਕ
ਮਲੋਟ, 18 ਸਤੰਬਰ
ਮਲੋਟ ਸਿਟੀ ਪੁਲੀਸ ਵੱਲੋਂ ਨਸ਼ਾ ਤਸਕਰਾਂ ਖਿਲਾਫ ਵਿੱਢੀ ਗਈ ਮੁਹਿੰਮ ਦੌਰਾਨ ਵੱਖ-ਵੱਖ ਮੁਹੱਲਿਆਂ ਵਿਚੋਂ ਸ਼ੱਕੀ ਵਿਅਕਤੀਆਂ ਦੇ ਘਰੋਂ 75 ਗ੍ਰਾਮ ਹੈਰੋਇਨ ਬਰਾਮਦ ਕੀਤੀ। ਥਾਣਾ ਇੰਚਾਰਜ ਵਰੁਨ ਮੱਟੂ ਨੇ ਕਿਹਾ ਕਿ ਉੱਚ ਅਧਿਕਾਰੀਆਂ ਦੀਆਂ ਹਦਾਇਤਾਂ ’ਤੇ ਸ਼ੱਕੀ ਵਿਅਕਤੀਆਂ ਖ਼ਿਲਾਫ਼ ਮੁਹਿੰਮ ਤਹਿਤ ਵੱਖ-ਵੱਖ ਥਾਵਾਂ ਤੋਂ 75 ਗਰਾਮ ਹੈਰੋਇਨ ਬਰਾਮਦ ਹੋਈ ਹੈ। ਉਨ੍ਹਾਂ ਨੇ ਨਸ਼ਾ ਤਸਕਰਾਂ ਨੂੰ ਕਾਲੇ ਧੰਦੇ ਤੋਂ ਬਾਜ਼ ਆਉਣ ਦੀ ਚਿਤਾਵਨੀ ਦਿੱਤੀ ਅਤੇ ਕਿਹਾ ਕਿ ਕਿਸੇ ਨੂੰ ਵੀ ਨਸ਼ਾ ਤਸਕਰੀ ਕਰਨ ਜਾਂ ਕਾਨੂੰਨ ਹੱਥ ’ਚ ਲੈਣ ਦੀ ਇਜ਼ਾਜਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਰੋਕਥਾਮ ਲਈ ਅਜਿਹੀ ਕਾਰਵਾਈ ਅੱਗੇ ਵੀ ਚੱਲਦੀ ਰਹੇਗੀ।