ਫ਼ਿਰੋਜ਼ਪੁਰ: ਇਥੋਂ ਦੀ ਕੇਂਦਰੀ ਜੇਲ੍ਹ ਵਿੱਚੋਂ ਤਲਾਸ਼ੀ ਦੌਰਾਨ ਛੇ ਮੋਬਾਈਲ ਫ਼ੋਨ ਬਰਾਮਦ ਹੋਏ। ਜੇਲ੍ਹ ਦੇ ਸਹਾਇਕ ਸੁਪਰਡੈਂਟ ਕਸ਼ਮੀਰ ਚੰਦ ਨੇ ਪੁਲੀਸ ਨੂੰ ਦੱਸਿਆ ਕਿ ਪੰਜ ਫ਼ੋਨ ਲਵਾਰਿਸ ਹਾਲਤ ਵਿਚ ਪਏ ਮਿਲੇ ਹਨ,ਜਦਕਿ ਇੱਕ ਮੋਬਾਈਲ ਹਵਾਲਾਤੀ ਗੁਰਜੀਤ ਸਿੰਘ ਵਾਸੀ ਖਲਚੀਆਂ ਕਦੀਮ ਕੋਲੋਂ ਬਰਾਮਦ ਹੋਇਆ ਹੈ। ਜੇਲ੍ਹ ਅਧਿਕਾਰੀ ਦੀ ਸ਼ਿਕਾਇਤ ’ਤੇ ਥਾਣਾ ਸਿਟੀ ਪੁਲੀਸ ਨੇ ਕੇਸ ਦਰਜ ਕਰਕੇ ਕਾਰਵਾਈ ਆਰੰਭ ਦਿੱਤੀ ਹੈ। ਜ਼ਿਕਰਯੋਗ ਹੈ ਕਿ ਇਸ ਸਾਲ ਹੁਣ ਤੱਕ ਇਸ ਜੇਲ੍ਹ ਵਿੱਚੋਂ ਤਲਾਸ਼ੀ ਦੌਰਾਨ 350 ਤੋਂ ਵੱਧ ਮੋਬਾਈਲ ਫੋਨ ਬਰਾਮਦ ਹੋ ਚੁੱਕੇ ਹਨ। -ਨਿੱਜੀ ਪੱਤਰ ਪ੍ਰੇਰਕ