ਸਕੂਲ ’ਚ ਦਸਹਿਰਾ ਤੇ ਗਾਂਧੀ ਜੈਅੰਤੀ ਮਨਾਈ
ਦਿ ਆਕਸਫੋਰਡ ਸਕੂਲ ਆਫ ਐਜ਼ੂਕੇਸ਼ਨ ਭਗਤਾ ਭਾਈ ਵਿੱਚ ਸਕੂਲ ਸਟਾਫ ਤੇ ਬੱਚਿਆਂ ਵੱਲੋਂ ਮਿਲ ਕੇ ਦਸਹਿਰਾ ਅਤੇ ਗਾਂਧੀ ਜੈਅੰਤੀ ਮਨਾਈ ਗਈ। ਇਸ ਮੌਕੇ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਸਰਪ੍ਰਸਤ ਹਰਦੇਵ ਸਿੰਘ ਬਰਾੜ, ਚੇਅਰਮੈਨ ਹਰਗੁਰਪ੍ਰੀਤ ਸਿੰਘ ਗਗਨ ਬਰਾੜ, ਪ੍ਰਧਾਨ ਗੁਰਮੀਤ ਸਿੰਘ...
Advertisement
ਦਿ ਆਕਸਫੋਰਡ ਸਕੂਲ ਆਫ ਐਜ਼ੂਕੇਸ਼ਨ ਭਗਤਾ ਭਾਈ ਵਿੱਚ ਸਕੂਲ ਸਟਾਫ ਤੇ ਬੱਚਿਆਂ ਵੱਲੋਂ ਮਿਲ ਕੇ ਦਸਹਿਰਾ ਅਤੇ ਗਾਂਧੀ ਜੈਅੰਤੀ ਮਨਾਈ ਗਈ। ਇਸ ਮੌਕੇ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਸਰਪ੍ਰਸਤ ਹਰਦੇਵ ਸਿੰਘ ਬਰਾੜ, ਚੇਅਰਮੈਨ ਹਰਗੁਰਪ੍ਰੀਤ ਸਿੰਘ ਗਗਨ ਬਰਾੜ, ਪ੍ਰਧਾਨ ਗੁਰਮੀਤ ਸਿੰਘ ਗਿੱਲ, ਉੱਪ ਚੇਅਰਮੈਨ ਪਰਮਪਾਲ ਸਿੰਘ ਸ਼ੈਰੀ ਢਿੱਲੋਂ’ ਤੇ ਵਿੱਤ ਸਕੱਤਰ ਗੁਰਮੀਤ ਸਿੰਘ ਸਰਪੰਚ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਬੱਚਿਆਂ ਨੇ ਦਸਹਿਰੇ ਦੇ ਤਿਉਹਾਰ ਸਬੰਧੀ ਵੱਖ-ਵੱਖ ਝਾਕੀਆਂ ਪੇਸ਼ ਕੀਤੀਆਂ। ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੇ ਕੋਰੀਓਗ੍ਰਾਫੀ ਪੇਸ਼ ਕੀਤੀ ਗਈ। ਪ੍ਰਿੰਸੀਪਲ ਰੂਪ ਲਾਲ ਬਾਂਸਲ ਨੇ ਭਾਈਚਾਰਕ ਸਾਂਝ ਦਾ ਸੱਦਾ ਦਿੱਤਾ।
Advertisement