ਭੁੱਚੋ ਮੰਡੀ: ਸੰਤ ਕਬੀਰ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਭੁੱਚੋ ਖੁਰਦ ਵਿੱਚ ਦੁਸਹਿਰਾ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਬੱਚਿਆਂ ਨੇ ਰਾਮ ਚੰਦਰ ਦੇ ਧਾਰਮਿਕ ਭਜਨ, ਕਵਿਤਾਵਾਂ ਅਤੇ ਭਾਸ਼ਣ ਪੇਸ਼ ਕੀਤੇ। ਮੁੱਖ ਮਹਿਮਾਨ ਸੀਨੀਅਰ ਮੈਨੇਜਰ ਬੀ.ਬੀ. ਗੋਇਲ ਅਤੇ ਸਕੂਲ ਦੇ ਐੱਮਡੀ ਪ੍ਰੋਫੈਸਰ ਐਮਐਲ ਅਰੋੜਾ ਨੇ ਰਾਵਣ ਦੇ ਪੁਤਲੇ ਨੂੰ ਅਗਨੀ ਦਿਖਾਈ ਅਤੇ ਵਿਦਿਆਰਥੀਆਂ ਨੂੰ ਦੁਸਹਿਰੇ ਦੀ ਵਧਾਈ ਦਿੱਤੀ। ਮੁੱਖ ਅਧਿਆਪਕਾ ਅੰਜੂ ਡੋਗਰਾ ਨੇ ਵਿਦਿਆਰਥੀਆਂ ਨੂੰ ਆਪਣੇ ਮਨ ਦੀਆਂ ਬੁਰਾਈਆਂ ਖ਼ਤਮ ਕਰਕੇ ਹਮੇਸ਼ਾ ਸਚਾਈ ਦੇ ਰਾਹ ’ਤੇ ਚਲਣ ਲਈ ਪ੍ਰੇਰਿਆ। -ਪੱਤਰ ਪ੍ਰੇਰਕ
ਨਥਾਣਾ: ਇੱਥੋਂ ਦੇ ਸ੍ਰੀ ਗੁਰੂ ਹਰਗੋਬਿੰਦ ਕਾਨਵੈਟ ਸੀਨੀਅਰ ਸੈਕੰਡਰੀ ਸਕੂਲ ਵਿੱਚ ਦਸਹਿਰਾ ਮਨਾਇਆ ਗਿਆ। ਪ੍ਰਿੰਸੀਪਲ ਜੋਤੀ ਸਰਮਾ ਨੇ ਦਸਹਿਰੇ ਦੇ ਤਿਉਹਾਰ ਦੀ ਜਾਣਕਾਰੀ ਦਿੰਦਿਆਂ ਕਿਹਾ ਕਿ ਸਾਨੂੰ ਆਪਣੇ ਜੀਵਨ ਵਿੱਚ ਸੱਚ ਦਾ ਸਾਥ ਦੇਣਾ ਚਾਹੀਦਾ ਹੈ। ਇਸ ਮੌਕੇ ਸਕੂਲ ਦੇ ਚੇਅਰਮੈਨ ਸੁਖਜਿੰਦਰ ਸਿੰਘ ਸਿੱਧੂ ਵੀ ਹਾਜ਼ਰ ਸਨ। -ਪੱਤਰ ਪ੍ਰੇਰਕ