ਈਕੋ ਕਲੱਬ ਨੇ ਜਨਤਕ ਥਾਵਾਂ ’ਤੇ ਬੂਟੇ ਲਾਏ
ਸੇਂਟ ਕਬੀਰ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਭੁੱਚੋ ਖੁਰਦ ਦੇ ਈਕੋ ਕਲੱਬ ਵੱਲੋਂ ਭਾਰਤ ਸਰਕਾਰ ਦੁਆਰਾ ਚਲਾਈ ਗਈ ਮੁਹਿੰਮ ‘ਏਕ ਰੁੱਖ ਮਾਂ ਦੇ ਨਾਮ’ ਤਹਿਤ ਆਸਪਾਸ ਦੇ ਪਿੰਡਾਂ ਵਿੱਚ ਜਨਤਕ ਥਾਵਾਂ ’ਤੇ ਪੌਦੇ ਲਾਏ ਗਏ। ਇਸ ਦੌਰਾਨ ਅਧਿਆਪਕਾਵਾਂ ਅਤੇ ਬੱਚਿਆਂ ਨੇ...
Advertisement
ਸੇਂਟ ਕਬੀਰ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਭੁੱਚੋ ਖੁਰਦ ਦੇ ਈਕੋ ਕਲੱਬ ਵੱਲੋਂ ਭਾਰਤ ਸਰਕਾਰ ਦੁਆਰਾ ਚਲਾਈ ਗਈ ਮੁਹਿੰਮ ‘ਏਕ ਰੁੱਖ ਮਾਂ ਦੇ ਨਾਮ’ ਤਹਿਤ ਆਸਪਾਸ ਦੇ ਪਿੰਡਾਂ ਵਿੱਚ ਜਨਤਕ ਥਾਵਾਂ ’ਤੇ ਪੌਦੇ ਲਾਏ ਗਏ। ਇਸ ਦੌਰਾਨ ਅਧਿਆਪਕਾਵਾਂ ਅਤੇ ਬੱਚਿਆਂ ਨੇ ਭਾਰੀ ਉਤਸ਼ਾਹ ਦਿਖਾਇਆ। ਸਟਾਫ ਵੱਲੋਂ ਬੱਚਿਆਂ ਨੂੰ ਘਰਾਂ ’ਚ ਆਪਣੀ ਮਾਂ ਦੇ ਨਾਂ ’ਤੇ ਲਾਉਣ ਲਈ ਪੌਦੇ ਵੰਡੇ ਗਏ, ਤਾਂ ਜੋ ਮਾਂ ਦੀ ਪੋਸ਼ਣ ਭੂਮਿਕਾ ਦਾ ਸਨਮਾਨ ਕੀਤਾ ਜਾ ਸਕੇ ਅਤੇ ਵਾਤਾਵਰਨ ਦੀ ਸ਼ੁੱਧਤਾ ਨੂੰ ਕਾਇਮ ਰੱਖਿਆ ਜਾਵੇ। ਇਸ ਮੌਕੇ ਸਕੂਲ ਦੇ ਐੱਮਡੀ ਪ੍ਰੋ. ਐੱਮਐੱਲ ਅਰੋੜਾ ਅਤੇ ਪ੍ਰਿੰਸੀਪਲ ਕੰਚਨ ਬਾਲਾ ਨੇ ਬੱਚਿਆਂ ਨੂੰ ਵੱਧ ਤੋਂ ਵੱਧ ਬੂਟੇ ਲਾਉਣ ਲਈ ਪ੍ਰੇਰਿਤ ਕੀਤਾ।
Advertisement
Advertisement
×