ਖਾਲਸਾ ਸਕੂਲ ਦੇ ਵਿਦਿਆਰਥੀਆਂ ਦਾ ਵਿਦਿਅਕ ਟੂਰ : The Tribune India

ਖਾਲਸਾ ਸਕੂਲ ਦੇ ਵਿਦਿਆਰਥੀਆਂ ਦਾ ਵਿਦਿਅਕ ਟੂਰ

ਖਾਲਸਾ ਸਕੂਲ ਦੇ ਵਿਦਿਆਰਥੀਆਂ ਦਾ ਵਿਦਿਅਕ ਟੂਰ

ਵਿਦਿਅਕ ਟੂਰ ਦੌਰਾਨ ਵਿਦਿਆਰਥਣਾਂ ਤੇ ਸਟਾਫ।

ਤਲਵੰਡੀ ਸਾਬੋ: ਸਥਾਨਕ ਖਾਲਸਾ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਅਤੇ ਅਧਿਆਪਕਾਂ ਨੇ ਤਿੰਨ ਰੋਜ਼ਾ ਵਿਦਿਅਕ ਟੂਰ ਲਗਾਇਆ। ਸਕੂਲ ਪ੍ਰਿੰਸੀਪਲ ਗੁਰਮੀਤ ਕੌਰ ਨੇ ਦੱਸਿਆ ਕਿ ਵਿਦਿਆਰਥਣਾਂ ਨੇ ਫਤਹਿਗੜ੍ਹ ਸਾਹਿਬ ਦੇ ਸਾਰੇ ਗੁਰਦੁਆਰਿਆਂ ਦੇ ਦਰਸ਼ਨ ਕੀਤੇ ਤੇ ਸਾਹਿਬਜ਼ਾਦਿਆਂ ਦੇ ਇਤਿਹਾਸ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਇਸ ਤੋਂ ਇਲਾਵਾ ਚਮਕੌਰ ਸਾਹਿਬ ਵਿਖੇ ਦਸਤਾਨ-ਏ-ਸ਼ਹਾਦਾਤ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਵਿਰਾਸਤ-ਏ-ਖਾਲਸਾ ਆਦਿ ਧਾਰਮਿਕ ਅਸਥਾਨਾਂ ਦੇ ਦਰਸ਼ਨ ਕੀਤੇ।     ਟੂਰ ਦੌਰਾਨ ਵਿਦਿਆਰਥਣਾਂ ਨਾਲ ਪ੍ਰਿੰਸੀਪਲ ਗੁਰਮੀਤ ਕੌਰ, ਕੰਵਲਪ੍ਰੀਤ ਕੌਰ, ਸੰਦੀਪ ਕੌਰ, ਨਰਮਜੀਤ ਕੌਰ, ਗਗਨਦੀਪ ਕੌਰ, ਮਨਦੀਪ ਕੌਰ, ਗੁਰਪ੍ਰੀਤ ਕੌਰ ਅਧਿਆਪਕਾਵਾਂ ਤੋਂ ਇਲਾਵਾ ਨਾਨ ਟੀਚਿੰਗ ਸਟਾਫ ਵਿੱਚੋਂ ਭਾਈ ਨੰਦ ਲਾਲ ਅਤੇ ਸਤਵੀਰ ਕੌਰ ਹਾਜ਼ਰ ਸਨ। -ਪੱਤਰ ਪ੍ਰੇਰਕ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All