ਆਕਸਫੋਰਡ ਸਕੂਲ ਦੇ ਵਿਦਿਆਰਥੀਆਂ ਦਾ ਵਿੱਦਿਅਕ ਦੌਰਾ
ਦਿ ਆਕਸਫੋਰਡ ਸਕੂਲ ਆਫ਼ ਐਜ਼ੂਕੇਸ਼ਨ ਭਗਤਾ ਭਾਈ ਦੇ ਵਿਦਿਆਰਥੀਆਂ ਨੇ ਸਥਾਨਕ ਸ਼ਹਿਰ ਵਿਖੇ ਸਥਿਤ ਇੰਡਸਟਰੀ ਭਾਈਕਾ ਗਰੁੱਪ ਦਾ ਦੌਰਾ ਕੀਤਾ। ਸਮਾਜਿਕ ਸਿੱਖਿਆ ਦੇ ਅਧਿਆਪਕ ਰਾਮ ਸਿੰਘ ਦੀ ਅਗਵਾਈ ਵਿੱਚ ਟੂਰ ’ਤੇ ਗਏ ਵਿਦਿਆਰਥੀਆਂ ਨੇ ਇਥੇ ਬਣਨ ਵਾਲੀਆਂ ਵੱਖ ਵੱਖ ਮਸ਼ੀਨਾਂ...
Advertisement
ਦਿ ਆਕਸਫੋਰਡ ਸਕੂਲ ਆਫ਼ ਐਜ਼ੂਕੇਸ਼ਨ ਭਗਤਾ ਭਾਈ ਦੇ ਵਿਦਿਆਰਥੀਆਂ ਨੇ ਸਥਾਨਕ ਸ਼ਹਿਰ ਵਿਖੇ ਸਥਿਤ ਇੰਡਸਟਰੀ ਭਾਈਕਾ ਗਰੁੱਪ ਦਾ ਦੌਰਾ ਕੀਤਾ। ਸਮਾਜਿਕ ਸਿੱਖਿਆ ਦੇ ਅਧਿਆਪਕ ਰਾਮ ਸਿੰਘ ਦੀ ਅਗਵਾਈ ਵਿੱਚ ਟੂਰ ’ਤੇ ਗਏ ਵਿਦਿਆਰਥੀਆਂ ਨੇ ਇਥੇ ਬਣਨ ਵਾਲੀਆਂ ਵੱਖ ਵੱਖ ਮਸ਼ੀਨਾਂ ਦੇਖੀਆਂ ਅਤੇ ਉਨ੍ਹਾਂ ਦੇ ਕਾਰਜਾਂ ਬਾਰੇ ਜਾਣਕਾਰੀ ਹਾਸਲ ਕੀਤੀ। ਪ੍ਰਿੰਸੀਪਲ ਰੂਪ ਲਾਲ ਬਾਂਸਲ਼ ਨੇ ਕਿਹਾ ਕਿ ਕਿਤਾਬੀ ਪੜ੍ਹਾਈ ਦੇ ਨਾਲ-ਨਾਲ ਬੱਚਿਆਂ ਨੂੰ ਪ੍ਰੈਕਟੀਕਲ ਸਿੱਖਿਆ ਦਾ ਗਿਆਨ ਹੋਣਾ ਵੀ ਲਾਜ਼ਮੀ ਹੈ। ਇਸ ਸਮੇਂ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਸਰਪ੍ਰਸਤ ਹਰਦੇਵ ਸਿੰਘ ਬਰਾੜ, ਚੇਅਰਮੈਨ ਹਰਗੁਰਪ੍ਰੀਤ ਸਿੰਘ ਗਗਨ ਬਰਾੜ, ਪ੍ਰਧਾਨ ਗੁਰਮੀਤ ਸਿੰਘ ਗਿੱਲ, ਉੱਪ ਚੇਅਰਮੈਨ ਪਰਮਪਾਲ ਸਿੰਘ ਸ਼ੈਰੀ ਢਿੱਲੋਂ ਅਤੇ ਵਿੱਤ ਸਕੱਤਰ ਗੁਰਮੀਤ ਸਿੰਘ ਸਰਪੰਚ ਹਾਜ਼ਰ ਸਨ।
Advertisement
Advertisement
