ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਮੁੱਖ ਮੰਤਰੀ ਤੇ ਵਿੱਤ ਮੰਤਰੀ ਦੇ ਪੁਤਲੇ ਫੂਕੇ

ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਵੱਲੋਂ ਮੰਗਾਂ ਲਈ ਸੰਘਰਸ਼ ਤਿੱਖਾ ਕਰਨ ਦਾ ਅਲਟੀਮੇਟਮ
Advertisement

ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਪੰਜਾਬ ਨੇ ਅੱਜ ਇੱਕੇ ਰੋਸ ਰੈਲੀ ਕਰਨ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਦਾ ਪੁਤਲਾ ਸਾੜਿਆ। ਫਰੰਟ ਦੇ ਸੂਬਾ ਕਨਵੀਨਰ ਸਾਥੀ ਗਗਨਦੀਪ ਸਿੰਘ ਭੁੱਲਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਪੰਜਾਬ ਨੂੰ ਪੈਨਸ਼ਨਰਾਂ ਅਤੇ ਮੁਲਾਜ਼ਮਾਂ ਦੀਆਂ ਮੰਗਾਂ ਦੇ ਹੱਲ ਲਈ ਲਿਖਤੀ ਰੂਪ ਵਿੱਚ ਸਮੇਂ-ਸਮੇਂ ’ਤੇ ਮੀਟਿੰਗਾਂ ਦਿੱਤੀਆਂ ਗਈਆਂ ਸਨ, ਪਰ ਅਫਸੋਸ ਦੀ ਗੱਲ ਹੈ ਕਿ ਮੁੱਖ ਮੰਤਰੀ ਪੰਜਾਬ ਵੱਲੋਂ ਆਪਣੀ ਜ਼ਿੰਮੇਵਾਰੀ ਤੋਂ ਭੱਜਦਿਆਂ ਲਗਾਤਾਰ ਇਨ੍ਹਾਂ ਮੀਟਿੰਗਾਂ ਨੂੰ ਅੱਗੇ ਤੋਂ ਅੱਗੇ ਪਾਇਆ ਜਾ ਰਿਹਾ ਹੈ, ਜਿਸ ਕਾਰਨ ਮੁਲਾਜ਼ਮ ਅਤੇ ਪੈਨਸ਼ਨਰਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੈਨਸ਼ਨਰਾਂ ’ਤੇ 2.59 ਦਾ ਗੁਣਾਂਕ ਲਾਗੂ ਨਹੀਂ ਕੀਤਾ ਜਾ ਰਿਹਾ, ਕੱਚੇ ਕਾਮੇ ਪੱਕੇ ਨਹੀਂ ਕੀਤੇ ਜਾ ਰਹੇ, ਪੁਰਾਣੀ ਪੈਨਸ਼ਨ ਸਕੀਮ ਬਹਾਲ ਨਹੀਂ ਕੀਤੀ ਜਾ ਰਹੀ, ਨਵ ਨਿਯੁਕਤ ਮੁਲਾਜ਼ਮਾਂ ’ਤੇ ਕੇਂਦਰੀ ਪੈਟਰਨ ਲਾਗੂ ਕੀਤਾ ਹੋਇਆ ਹੈ, ਡੀ ਏ ਦੀਆਂ ਕਿਸ਼ਤਾਂ ਦਾ ਬਕਾਇਆ ਨਹੀਂ ਦਿੱਤਾ ਜਾ ਰਿਹਾ, ਛੇਵੇਂ ਪੇਅ ਕਮਿਸ਼ਨ ਦੀਆਂ ਤਰੁੱਟੀਆਂ ਦੂਰ ਨਹੀਂ ਕੀਤੀਆਂ ਜਾ ਰਹੀਆਂ ਆਦਿ ਮੰਗਾਂ ਪਿਛਲੇ ਲੰਮੇ ਸਮੇਂ ਤੋਂ ਲਟਕ ਰਹੀਆਂ ਹਨ। ਉਨ੍ਹਾਂ ਕਿਹਾ ਕਿ ਫਰੰਟ ਆਉਣ ਵਾਲੇ ਸਮੇਂ ਵਿੱਚ ਤਿੱਖੇ ਸੰਘਰਸ਼ ਉਲੀਕੇਗਾ। ਇਕੱਠ ਨੂੰ ਸਾਥੀ ਦਰਸ਼ਨ ਸਿੰਘ ਮੌੜ, ਜਗਪਾਲ ਸਿੰਘ ਬੰਗੀ, ਰਣਜੀਤ ਸਿੰਘ ਤੂਰ, ਪ੍ਰਿੰ. ਰਣਜੀਤ ਸਿੰਘ, ਧੰਨਾ ਸਿੰਘ ਤਿਗੜੀ, ਬਲਰਾਜ ਸਿੰਘ ਮੌੜ, ਗੁਰਮੇਲ ਸਿੰਘ, ਕੈਲਾਸ਼ ਕੁਮਾਰ, ਆਤਮਤੇਜ ਸ਼ਰਮਾ, ਸਿਕੰਦਰ ਧਾਲੀਵਾਲ, ਅਰੁਣ ਕੁਮਾਰ ਆਦਿ ਆਗੂਆਂ ਨੇ ਸੰਬੋਧਨ ਕੀਤਾ।

Advertisement
Advertisement
Show comments